Sunday, April 13, 2025

Malwa

ਪੰਜਾਬੀ ਯੂਨੀਵਰਸਿਟੀ ਵਿਖੇ ਐੱਨ. ਐੱਸ. ਐੱਸ. ਨੇ ਕੱਢੀਆਂ ਦੋ ਜਾਗਰੂਕਤਾ ਰੈਲੀਆਂ

April 10, 2025 12:44 PM
SehajTimes

ਪਟਿਆਲਾ : ਪੰਜਾਬੀ ਯੂਨੀਵਰਸਿਟੀ ਵਿਖੇ ਐੱਨ. ਐੱਸ. ਐੱਸ.ਵਿਭਾਗ, ਸੋਸ਼ਲ ਵਰਕ ਵਿਭਾਗ ਅਤੇ ਰੈੱਡ ਰਿਬਨ ਕਲੱਬ ਦੇ ਸਾਂਝੇ ਉੱਦਮ ਨਾਲ਼ ਕੈਂਪਸ ਵਿਖੇ 'ਬੇਟੀ ਬਚਾਓ ਬੇਟੀ ਪੜ੍ਹਾਓ' ਵਿਸ਼ੇ ਉੱਤੇ ਜਾਗਰੂਕਤਾ ਰੈਲੀ ਕੱਢੀ ਗਈ।
ਕੋਆਰਡੀਨੇਟਰ ਡਾ. ਅਨਹਦ ਸਿੰਘ ਗਿੱਲ ਨੇ ਦੱਸਿਆ ਕਿ ਇਸ ਰੈਲੀ ਦੌਰਾਨ ਕੁੜੀਆਂ ਨੇ ਯੂਨੀਵਰਸਿਟੀ ਵਿਚ  ਬੇਟੀ ਬਚਾਓ ਬੇਟੀ ਪੜ੍ਹਾਓ ਦਾ ਹੋਕਾ ਦਿੰਦੇ ਹੋਏ ਕਰਮਚਾਰੀਆਂ ਅਤੇ ਕੈਂਪਸ ਵਸਨੀਕਾਂ ਨੂੰ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਕਰਦਿਆਂ ਕੁੜੀਆਂ ਦੀ ਘੱਟ ਰਹੀ ਗਿਣਤੀ ਨੂੰ ਰੋਕਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਵਿਸ਼ਵ ਸਿਹਤ ਦਿਵਸ ਮੌਕੇ ਵੀ ਐੱਨ. ਐੱਸ. ਐੱਸ. ਵੱਲੋਂ ਕੈਂਪ ਵਿੱਚ ਜਾਗਰੂਕਤਾ ਰੈਲੀ ਕੱਢੀ ਗਈ ਸੀ। ਦੋਹਾਂ ਜਾਗਰੂਕ ਰੈਲੀਆਂ ਵਿੱਚ ਪ੍ਰੋਗਰਾਮ ਅਫ਼ਸਰ ਡਾ. ਲਖਵੀਰ ਸਿੰਘ, ਡਾ. ਸੰਦੀਪ ਸਿੰਘ, ਡਾ. ਸਿਮਰਨਜੀਤ ਸਿੰਘ ਸਿੱਧੂ, ਡਾ. ਅਭਿਨਵ ਭੰਡਾਰੀ ਅਤੇ ਡਾ. ਸੁਨੀਤਾ ਸਮੇਤ ਲਗਭਗ 50 ਵਲੰਟੀਅਰਾਂ ਨੇ ਸ਼ਿਰਕਤ ਕੀਤੀ।

Have something to say? Post your comment