Sunday, April 13, 2025

Malwa

ਮੋਟਰਸਾਈਕਲ ਸਵਾਰ ਲੁਟੇਰੇ ਮਹਿਲਾ ਤੋਂ ਪਰਸ ਖੋਹ ਕੇ ਫ਼ਰਾਰ

April 10, 2025 06:04 PM
SehajTimes

ਪਟਿਆਲਾ : ਪਟਿਆਲਾ ਸ਼ਹਿਰ ਵਿੱਚ ਅੱਜ ਦਿਨ ਦਿਹਾੜੇ ਮੋਟਰਸਾਈਕਲ ਸਵਾਰਾਂ ਨੇ ਭਰੇ ਬਾਜ਼ਾਰ ਵਿੱਚ ਲੁੱਟ-ਖੋਹ ਦੀ ਵਾਰਦਾਤਾਂ ਨੂੰ ਅੰਜਾਮ ਦੇ ਕੇ ਫਰਾਰ ਹੋ ਗਏ। ਘਟਨਾ ਅੱਜ ਦੁਪਹਿਰ ਲਗਭਗ ਡੇਢ ਵਜੇ ਤ੍ਰਿਪੜੀ ਦੇ ਭੀੜ-ਭੜੱਕੇ ਵਾਲੇ ਬਾਜ਼ਾਰ ਗੋਲ-ਗੱਪਾ ਚੌਂਕ ਨੇੜੇ ਵਾਪਰੀ ਜਦੋਂ ਐਕਟੀਵਾ ਸਵਾਰ ਦੋ ਮਹਿਲਾਵਾਂ ਕੋਲੋਂ ਕਾਲੇ ਰੰਗ ਦੇ ਸਪਲੈਂਡਰ ਮੋਟਰਸਾਈਕਲ ਉੱਤੇ ਸਵਾਰ ਦੋ ਲੁਟੇਰੇ ਜਿਹਨਾਂ ਵਿੱਚ ਇੱਕ ਮਹਿਲਾ ਸੀ ਅਤੇ ਜਿਨ੍ਹਾਂ ਨੇ ਆਪਣੇ ਮੂੰਹ ਸਿਰ ਲਪੇਟੇ ਹੋਏ ਸਨ, ਪਰਸ ਖੋਹ ਕੇ ਫ਼ਰਾਰ ਹੋ ਗਏ।
  ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀਮਤੀ ਸੁਖਦੀਪ ਕੌਰ ਨੇ ਦੱਸਿਆ ਕਿ ਅੱਜ ਲਗਭਗ ਡੇਢ ਵਜੇ ਉਹ ਆਪਣੀ ਸਹੇਲੀ ਸ੍ਰੀਮਤੀ ਸਰਬਜੀਤ ਕੌਰ ਨਾਲ ਤ੍ਰਿਪੜੀ ਕਿਸੇ ਕੰਮ ਗਏ ਸਨ। ਇਸੇ ਦੌਰਾਨ ਉਲਟੇ ਪਾਸਿਓਂ ਕਾਲੇ ਰੰਗ ਦੇ ਸਪਲੈਂਡਰ ਮੋਟਰਸਾਈਕਲ ਤੇ ਸਵਾਰ ਆਏ ਦੋ ਲੁਟੇਰੇ ਜਿਨ੍ਹਾਂ ਚੋਂ ਇੱਕ ਮਹਿਲਾ ਸੀ ਅਤੇ ਜਿਨ੍ਹਾਂ ਆਪਣੇ ਮੂੰਹ-ਸਿਰ ਲਪੇਟੇ ਹੋਏ ਸਨ ਉਹਨਾਂ ਤੋਂ ਪਰਸ ਖੋ ਕੇ ਫ਼ਰਾਰ ਹੋ ਗਏI ਪਰਸ ਵਿੱਚ ਲਗਭਗ 10 ਹਜ਼ਾਰ ਰੁਪਏ ਕ੍ਰੈਡਿਟ ਕਾਰਡ ਪੈਨ ਕਾਰਡ, ਆਧਾਰ ਕਾਰਡ ਅਤੇ ਹੋਰ ਜ਼ਰੂਰੀ ਸਮਾਨ ਸੀI ਇਸ ਸਬੰਧੀ ਤ੍ਰਿਪੜੀ ਚੌਂਕੇ ਵਿੱਚ ਐਫ.ਆਈ.ਆਰ. ਦਰਜ ਕਰਵਾ ਦਿੱਤੀ ਗਈ ਹੈ I ਚੌਂਕੀ ਦੇ ਐਸ.ਐੱਚ.ਓ. ਸਰਦਾਰ ਪਰਦੀਪ ਸਿੰਘ ਬਾਜਵਾ ਨੇ ਕਿਹਾ ਕਿ ਲੁਟੇਰਿਆਂ ਨੂੰ ਜਲਦੀ ਹੀ ਕਾਬੂ ਕਰਕੇ ਸਲਾਖ਼ਾਂ ਪਿੱਛੇ ਪਹੁੰਚਾ ਦਿੱਤਾ ਜਾਵੇਗਾ।

Have something to say? Post your comment

 

More in Malwa

ਕੈਮਿਸਟਾਂ ਦਾ ਵਫ਼ਦ ਡਿਪਟੀ ਕਮਿਸ਼ਨਰ ਨੂੰ ਮਿਲਿਆ 

ਸੁਨਾਮ ਵਿਖੇ ਸਜਾਇਆ ਦਸਤਾਰ ਚੇਤਨਾ ਮਾਰਚ 

ਪਾਲਾ ਸਿੰਘ ਬੀਕੇਯੂ (ਉਗਰਾਹਾਂ) ਦੀ ਛਾਜਲਾ ਇਕਾਈ ਦੇ ਪ੍ਰਧਾਨ ਬਣੇ 

ਸੁਨਾਮ ਵਿਖੇ ਵਿਸ਼ਾਲ ਝੰਡਾ ਯਾਤਰਾ ਦਾ ਆਯੋਜਨ 

ਅਮਨਬੀਰ ਚੈਰੀ ਵੱਲੋਂ ਭਰਤੀ ਕਮੇਟੀ ਦੀਆਂ ਕਾਪੀਆਂ ਤਕਸੀਮ 

ਭਗਵੰਤ ਮਾਨ ਸਰਕਾਰ ਦਾ ਵਤੀਰਾ ਤਾਨਾਸ਼ਾਹੀ 

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ 'ਚ ਮਨਾਹੀ ਦੇ ਵੱਖ ਵੱਖ ਹੁਕਮ ਜਾਰੀ

ਪੰਜਾਬੀ ਯੂਨੀਵਰਸਿਟੀ ਵਿਖੇ ਐੱਨ. ਐੱਸ. ਐੱਸ. ਨੇ ਕੱਢੀਆਂ ਦੋ ਜਾਗਰੂਕਤਾ ਰੈਲੀਆਂ

ਪੰਜਾਬ ’ਚ ਕੁੱਤੇ ਤੇ ਕੁੱਤਿਆਂ ਦੀ ਵਰਤੋਂ ਵਾਲੇ ਸਾਮਾਨ ਸਮੇਤ ਪਸ਼ੂਆਂ ਦੀਆਂ ਦਵਾਈਆਂ ਵੇਚਣ ਵਾਲਿਆਂ ਲਈ ਪਸ਼ੂ ਭਲਾਈ ਬੋਰਡ ਕੋਲ ਰਜਿਸਟ੍ਰੇਸ਼ਨ ਕਰਵਾਉਣ ਜ਼ਰੂਰੀ : ਡਾ. ਗੁਰਦਰਸ਼ਨ ਸਿੰਘ

ਰੋਟਰੀ ਨੇ ਕੈਂਸਰ ਹਸਪਤਾਲ ਨੂੰ ਸੌਂਪੇ ਮੈਡੀਕਲ ਉਪਕਰਣ