ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਪੂਰੀ ਤਰ੍ਹਾ ਪ੍ਰਤੀਬੱਧ - ਰਾਜੇਸ਼ ਨਾਗਰ
ਹੋਡਲ ਮੰਡੀ ਨੂੰ ਮਾਡਰਨ ਮੰਡੀ ਵਜੋਂ ਕੀਤਾ ਜਾਵੇਗਾ ਵਿਕਸਿਤ
ਚੰਡੀਗੜ੍ਹ : ਹਰਿਆਣਾ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਮੰਤਰੀ ਸ੍ਰੀ ਰਾਜੇਸ਼ ਨਾਗਰ ਨੇ ਬੁੱਧਵਾਰ ਨੂੰ ਪਲਵਲ ਅਤੇ ਹੋਡਲ ਸਥਿਤ ਅਨਾਜ ਮੰਡੀ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਵੱਲੋਂ ਫਸਲ ਖਰੀਦ ਲਈ ਕੀਤੀ ਗਈ ਵਿਵਸਥਾਵਾਂ ਦਾ ਜਾਇਜਾ ਲਿਆ ਅਤੇ ਮੌਜੂਦ ਕਿਸਾਨਾਂ ਨਾਲ ਗਲਬਾਤ ਕਰਦੇ ਹੋਏ ਮੰਡੀ ਵਿੱਚ ਜਰੂਰੀ ਸੁਧਾਰਾਂ ਨੂੰ ਲੈ ਕੇ ਅਧਿਕਾਰੀਆਂ ਨੂੰ ਜਰੂਰੀ ਦਿਸ਼ਾ-ਨਿਰਦੇਸ਼ ਦਿੱਤੇ।
ਰਾਜ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰੱਖਿਆ ਲਈ ਪ੍ਰਤੀਬੱਧ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨਾਂ ਦੀ ਫਸਲ ਦਾ ਭੁਗਤਾਨ ਜਲਦੀ ਤੋਂ ਜਲਦੀ ਕਰਵਾਇਆ ਜਾਵੇ ਤਾਂ ਜੋ ਉਨ੍ਹਾਂ ਨੂੰ ਕਿਸੇ ਤਰ੍ਹਾ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਸਬੰਧਿਤ ਵਿਭਾਗ ਅਤੇ ਮੰਡੀ ਦੇ ਆੜਤੀਆਂ ਨੂੰ ਕਿਹਾ ਕਿ ਕਿਸਾਨਾਂ ਦੀ ਉਪਜ ਦਾ ਜਲਦੀ ਤੋਂ ਜਲਦੀ ਉਠਾਨ ਕਰਵਾਉਣ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਹੋਡਲ ਅਨਾਜ ਮੰਡੀ ਨੂੰ ਮਾਰਡਨ ਅਨਾਜ ਮੰਡੀ ਵਜੋ ਵਿਕਸਿਤ ਕੀਤਾ ਜਾਵੇਗਾ, ਜਿਸ ਦਾ ਏਸਟੀਮੇਟ ਬਣਾ ਕੇ ਭਿਜਵਾ ਦਿੱਤਾ ਗਿਆ ਹੈ। ਮਾਡਰਨ ਮੰਡੀ ਬਨਣ ਨਾਲ ਸਹੂਲਤਾਂ ਦਾ ਵਿਸਤਾਰ ਹੋਵੇਗਾ।
ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਨੇ ਮੰਡੀ ਪਰਿਸਰ ਵਿੱਚ ਕਿਸਾਨਾਂ ਦੀ ਸਹੂਲਤ ਲਈ ਕਾਫੀ ਬਿਜਲੀ, ਪਾਣੀ, ਸਫਾਈ ਵਿਵਸਥਾ ਤੇ ਹੋਰ ਮੁੱਢਲੀ ਸਹੂਲਤਾਂ ਦਾ ਧਿਆਨ ਰੱਖਣ ਦੇ ਆਦੇਸ਼ ਸਬੰਧਿਤ ਅਧਿਕਾਰੀਆਂ ਨੂੰ ਦਿੱਤੇ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਨਾ ਖਰੀਦਣ ਲਈ ਵਿਵਸਥਾ ਅਤੇ ਪ੍ਰਬੰਧ ਯਕੀਨੀ ਕੀਤੇ ਗਏ ਹਨ। ਅਜਿਹੇ ਵਿੱਚ ਕਿਸਾਨ ਸਹਿਭਾਗੀ ਬਣਦੇ ਹੋਏ ਖਰੀਦ ਪ੍ਰਕ੍ਰਿਆ ਵਿੱਚ ਆਪਣਾ ਯੋਗਦਾਨ ਦੇਣ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਊਹ ਆਪਣੀ ਸਰੋਂ ਦੀ ਫਸਲ ਨੂੰ ਚੰਗੀ ਤਰ੍ਹਾ ਨਾਲ ਸੁਖਾ ਕੇ ਅਤੇ ਸਾਫ ਕਰ ਕੇ ਮੰਡੀ ਵਿੱਚ ਲਿਆਉਣ।
ਰਾਜ ਮੰਤਰੀ ਨੇ ਅਨਾਜ ਮੰਡੀ ਪਰਿਸਰ ਦਾ ਦੌਰਾ ਕਰਦੇ ਹੋਏ ਖਰੀਦ ਪ੍ਰਕ੍ਰਿਆ, ਸਟੋਰੇਜ ਪ੍ਰਬੰਧ, ਸਫਾਈ ਅਤੇ ਹੋਰ ਬੁਨਿਆਦੀ ਸਹੂਲਤਾਂ ਦਾ ਨਿਰੀਖਣ ਕੀਤਾ। ਖੁਰਾਕ ਅਤੇ ਸਪਲਾਈ ਮੰਤਰੀ ਨੇ ਮੰਡੀ ਪ੍ਰਸਾਸ਼ਨ ਅਤੇ ਵਪਾਰੀਆਂ ਦੇ ਨਾਲ ਇੱਕ ਮੀਟਿੰਗ ਕੀਤੀ। ਉਨ੍ਹਾਂ ਨੇ ਕਿਹਾ ਕਿ ਮੰਡੀ ਵਿੱਚ ਫਸਲ ਖਰੀਦ ਤੋਂ ਲੈ ਕੇ ਭੁਗਤਾਨ ਤੱਕ ਦੀ ਸਾਰੇ ਪ੍ਰਕ੍ਰਿਆਵਾਂ ਪੂਰੀ ਤਰ੍ਹਾ ਨਾਲ ਪਾਰਦਰਸ਼ੀ ਹੋਣੀ ਚਾਹੀਦੀ ਹੈ।