ਸੁਨਾਮ : ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਮੌਕੇ ਵਾਲਮੀਕਿ ਬਸਤੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਸੈਨਟਰੀ ਇੰਸਪੈਕਟਰ ਰਾਜੇਸ਼ ਟੋਨੀ ਅਤੇ ਕਿਰਨ ਬੈਂਸ ਦੀ ਅਗਵਾਈ ਹੇਠ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸੰਜੀਵ ਕੁਮਾਰ ਕਾਂਸਲ ਸੰਜੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਤੋਂ ਇਲਾਵਾ 'ਆਪ' ਬਲਾਕ ਪ੍ਰਧਾਨ ਸਾਹਿਬ ਸਿੰਘ, ਰਾਮ ਕੁਮਾਰ, ਡੀਐਸਪੀ ਦੇ ਰੀਡਰ ਹਰਦੀਪ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਰੋਹ ਦੀ ਸ਼ੁਰੂਆਤ ਡਾਕਟਰ ਭੀਮ ਰਾਓ ਅੰਬੇਡਕਰ ਦੀ ਪ੍ਰਤਿਮਾ ਤੇ ਹਾਰ ਪਹਿਨਾਕੇ ਕੀਤੀ ਗਈ। ਇਸ ਤੋਂ ਬਾਅਦ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਬੁਲਾਰਿਆਂ ਨੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਅਜੋਕੇ ਮੁਕਾਬਲੇ ਦੇ ਯੁੱਗ ਅੰਦਰ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ ਤਾਂ ਹੀ ਡਾ. ਭੀਮ ਰਾਓ ਅੰਬੇਡਕਰ ਦਾ ਸੁਪਨਾ ਪੂਰਾ ਹੋਵੇਗਾ। ਸਿਰਫ਼ ਇੱਕ ਪੜ੍ਹਿਆ-ਲਿਖਿਆ ਸਮਾਜ ਹੀ ਤਰੱਕੀ ਕਰਦਾ ਹੈ ਅਤੇ ਅੱਜ ਦੇ ਯੁੱਗ ਵਿੱਚ 100 ਪ੍ਰਤੀਸ਼ਤ ਸਾਖਰਤਾ ਜ਼ਰੂਰੀ ਹੈ। ਭਾਰਤ ਨੂੰ ਮਜ਼ਬੂਤ ਰਾਸ਼ਟਰ ਬਣਾਉਣ ਲਈ ਨੌਜਵਾਨ ਵਰਗ ਨੂੰ ਅੱਗੇ ਆਉਣਾ ਪਵੇਗਾ। ਇਸ ਮੌਕੇ ਮਹਿਮਾਨਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਕਰਨ ਕੁਮਾਰ, ਵਿਕਾਸ ਕਾਲੀ, ਜੈ ਭਗਵਾਨ, ਨਰੇਸ਼ ਗਿੱਲ, ਸਾਜਨ ਗਿੱਲ, ਵਿਕਾਸ ਵਿੱਕੀ, ਮੋਹਿਤ ਪਰੋਚਾ, ਰਵੀ ਧਾਲੀਵਾਲ ਆਦਿ ਹਾਜ਼ਰ ਸਨ।