ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸੁਨਾਮ ਦੀ ਪਿੰਡ ਇਕਾਈ ਛਾਜਲਾ ਦੀ ਚੋਣ ਮੀਟਿੰਗ ਜਨਰਲ ਸਕੱਤਰ ਰਾਮ ਸਰਨ ਸਿੰਘ ਉਗਰਾਹਾਂ ਦੀ ਨਿਗਰਾਨੀ ਹੇਠ ਹੋਈ,ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਮੀਟਿੰਗ ਵਿੱਚ ਹਾਜ਼ਰ ਮੈਂਬਰਾਂ ਨੇ ਪਾਲਾ ਸਿੰਘ ਨੂੰ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਭੂਰਾ ਸਿੰਘ ਘੁਮਾਣ, ਮੀਤ ਪ੍ਰਧਾਨ ਗੁਰਜੰਟ ਸਿੰਘ, ਸੈਕਟਰੀ ਮਿੱਠੂ ਸਿੰਘ, ਖਜਾਨਚੀ ਗੁਰਮੀਤ ਸਿੰਘ, ਸੰਗਠਨ ਸਕੱਤਰ ਰਣ ਸਿੰਘ, ਪ੍ਰਚਾਰ ਸਕੱਤਰ ਰੋਹੀ ਸਿੰਘ, ਸਲਾਹਕਾਰ ਚਮਕੌਰ ਸਿੰਘ, ਗੁਰਦੀਪ ਸਿੰਘ, ਸਹਾਇਕ ਖਜਾਨਚੀ ਨੱਥਾ ਸਿੰਘ ਨੂੰ ਚੁਣਿਆ।
ਇਸ ਮੌਕੇ ਬੋਲਦਿਆਂ ਜਥੇਬੰਦੀ ਦੇ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਅਤੇ ਰਾਮ ਸ਼ਰਨ ਸਿੰਘ ਉਗਰਾਹਾਂ ਨੇ ਕਿਹਾ ਕਿ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਵੱਲੋਂ ਲਿਆਂਦੀ ਖੇਤੀ ਨੀਤੀ ਕਿਸਾਨੀ ਨੂੰ ਖ਼ਤਮ ਕਰ ਦੇਵੇਗੀ। ਖੇਤੀ ਅਤੇ ਮੰਡੀਕਰਨ ਨੀਤੀ ਸਿੱਧੇ ਤੌਰ ਤੇ ਕਾਰਪੋਰੇਟ ਘਰਾਣਿਆਂ ਨੂੰ ਵਪਾਰ ਕਰਨ ਦੇ ਪੱਖ ਵਿੱਚ ਹੈ। ਕਿਸਾਨੀ ਨੂੰ ਬਚਾਉਣ ਲਈ ਵੱਡੇ ਸੰਘਰਸ਼ ਲੜਣੇ ਪੈਣਗੇ। ਕਿਸਾਨਾਂ, ਮਜ਼ਦੂਰਾਂ ਅਤੇ ਛੋਟੇ ਕਾਰੋਬਾਰੀਆਂ ਨੂੰ ਇੱਕਜੁੱਟ ਹੋ ਕੇ ਕੇਂਦਰ ਅਤੇ ਸੂਬਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ। ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਝੋਨੇ ਦੀ ਪੂਸਾ 44 ਅਤੇ ਹਾਈਬ੍ਰਿਡ ਕਿਸਮਾਂ ਤੇ ਲਾਈ ਪਾਬੰਦੀ ਦੀ ਨਿੰਦਾ ਕੀਤੀ। ਇਸ ਮੌਕੇ ਸੁਖਪਾਲ ਮਾਣਕ ਕਣਕਵਾਲ, ਮਨੀ ਸਿੰਘ ਭੈਣੀ, ਯਾਦਵਿੰਦਰ ਸਿੰਘ ਚੱਠਾ, ਆਦਿ ਹਾਜ਼ਰ ਸਨ ।