ਹੁਸ਼ਿਆਰਪੁਰ : ਸੰਦੀਪ ਮਲਿਕ ਆਈ.ਪੀ.ਐਸ.ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਵੱਲੋ ਦਿੱਤੇ ਦਿਸ਼ਾ ਨਿਰਦੇਸਾ ਅਤੇ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ,ਐਸ. ਪੁਲਿਸ ਕਪਤਾਨ ਤਫਤੀਸ਼ ਹੁਸ਼ਿਆਰਪੁਰ ਦੀ ਰਹਿਨੁਮਾਈ ਹੇਠ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ੀਲੀਆ ਵਸਤੂਆ ਦੀ ਸਮੱਗਲਿਗ ਕਰਨ ਵਾਲੇ ਵਿਅਕਤੀਆ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਤਹਿਤ ਗ੍ਰਿਫਤਾਰ ਕਰਨ ਲਈ ਵਿਸ਼ੇਸ਼ ਮੁਹਿੰਮ ਸੁਰੂ ਕੀਤੀ ਗਈ ਹੈ ਅਤੇ ਇਸ ਮੁਹਿੰਮ ਤਹਿਤ ਸੁਖਨਿੰਦਰ ਸਿੰਘ ਉਪ ਪੁਲਿਸ ਕਪਤਾਨ ਚੱਬੇਵਾਲ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਤੇ ਇੰਸਪੈਕਟਰ ਬਲਜੀਤ ਸਿੰਘ ਹੁੰਦਲ ਮੁੱਖ ਅਫਸਰ ਥਾਣਾ ਮੇਹਟੀਆਣਾ ਵੱਲੋਂ ਉਚ ਅਫਸਰਾਂ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਦੇ ਹੋਏ
ਪੁਲਿਸ ਮੁਲਾਜਮ ਸੱਕੀ ਵਿਅਕਤੀਆ ਦੀ ਚੈਕਿੰਗ ਕਰਦੇ ਕਰਦੇ ਪਿੰਡ ਅਜਨੋਹਾ ਤੋਂ ਟੋਡਰਪੁਰ ਨੂੰ ਜਾ ਰਹੇ ਸੀ ਜਦੋਂ ਪੁਲਿਸ ਪਾਰਟੀ ਅਜਨੋਹਾ ਪਹੁੰਚੀ ਤਾਂ ਸਾਹਮਣੇ ਤੋਂ ਇਕ ਨੋਜਵਾਨ ਆਉਂਦਾ ਦਿਖਾਈ ਦਿਤਾ ਜੋ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਪਿਛੇ ਨੂੰ ਮੁੜ ਪਿਆ ਜਿਸ ਨੂੰ ਕਾਬੂ ਕਰਕੇ ਉਸਦਾ ਨਾਮ ਪਤਾ ਪੁਛਿਆ ਤਾ ਉਸ ਨੇ ਆਪਣਾ ਨਾਮ ਮਨਜਿੰਦਰ ਸਿੰਘ ਉਰਫ ਮਨੀ ਪੁਤਰ ਦਰਸ਼ਨ ਸਿੰਘ ਉਰਫ ਦਰਸ਼ੀ ਵਾਸੀ ਨਡਾਲੋਂ ਦੱਸਿਆ ਅਤੇ ਉਸ ਦੀ ਤਲਾਸ਼ੀ ਲੈਣ ਤੇ ਉਸ ਪਾਸੋਂ 145 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਸ ਪਾਸੋਂ ਬਰੀਕੀ ਨਾਲ ਪੁੱਛਗਿੱਛ ਕਰਨ ਤੇ ਪਤਾ ਲੱਗਾ ਸੀ ਕਿ ਉਹ ਇਹ ਨਸ਼ੀਲੀਆਂ ਗੋਲੀਆਂ ਜਸਵੀਰ ਕੋਰ ਪਤਨੀ ਮੱਖਣ ਸਿੰਘ ਵਾਸੀ ਭੁੰਗਰਨੀ ਕੋਲੋ ਖਰੀਦਕੇ ਲਿਆਇਆ ਸੀ, ਜਿਸ ਤੇ ਕਥਿਤ ਦੋਸ਼ਣ ਜਸਵੀਰ ਕੋਰ ਨੂੰ ਵੀ ਗ੍ਰਿਫਤਾਰ ਕੀਤਾ ਗਿਆ।