Sunday, April 13, 2025

Chandigarh

ਪੀ.ਐਮ. ਇੰਟਰਨਸ਼ਿਪ ਸਕੀਮ ਲਈ ਹੁਣ 15 ਅਪ੍ਰੈਲ 2025 ਤੱਕ ਵੈਬਸਾਈਟ https://pminternship.mca.gov.in ਤੇ ਹੋ ਸਕਦਾ ਹੈ ਅਪਲਾਈ

April 11, 2025 06:43 PM
SehajTimes

ਐੱਸ.ਏ.ਐੱਸ ਨਗਰ : ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਲਈ ਅੰਤਿਮ ਮਿਆਦ 15 ਅਪ੍ਰੈਲ 2025 ਤੱਕ ਵਧਾ ਦਿੱਤੀ ਗਈ ਹੈ। ਇਸ ਯੋਜਨਾ ਤਹਿਤ ਨੌਜਵਾਨ ਪੇਸ਼ਾਵਰਾਂ ਨੂੰ ਵੱਖ-ਵੱਖ ਉਦਯੋਗਾਂ ਵਿੱਚ ਕਾਫੀ ਸਾਰਥਕ ਅਨੁਭਵ ਪ੍ਰਾਪਤ ਕਰਨ ਦਾ ਬੇਹਤਰੀਨ ਮੌਕਾ ਮਿਲਦਾ ਹੈ। ਭਾਰਤ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ (PM Internship Scheme) ਦਾ 3 ਅਕਤੂਬਰ, 2024 ਨੂੰ ਉਦਘਾਟਨ ਕੀਤਾ ਗਿਆ ਸੀ। ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਅਧੀਨ ਸਾਲ 2024-25 ਲਈ ਕੇਂਦਰੀ ਬਜਟ ਵਿੱਚ ਘੋਸ਼ਿਤ ਕੀਤੀ ਗਈ ਸੀ, ਜਿਸ ਸਬੰਧੀ ਉਮੀਦਵਾਰਾਂ ਨੂੰ ਅਪੀਲ ਕਰਦੇ ਹੋਏ ਡਿਪਟੀ ਡਾਇਰੈਕਟਰ, ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਵੱਲੋਂ ਦੱਸਿਆ ਗਿਆ ਕਿ ਇਸ ਸਕੀਮ ਅਧੀਨ ਇੰਟਰਨਸ਼ਿਪ ਲਈ ਪ੍ਰਧਾਨ ਮੰਤਰੀ ਇੰਟਰਨਸ਼ਿਪ ਪੋਰਟਲ (PM Internship Porta) ਰਾਹੀਂ ਅਪਲਾਈ ਕੀਤਾ ਜਾ ਸਕਦਾ ਹੈ। ਇਹ ਜ਼ਿਲ੍ਹਾ ਐਸ.ਏ.ਐਸ ਨਗਰ ਦੇ ਨੌਜਵਾਨਾਂ ਲਈ ਆਖਰੀ ਮੌਕਾ ਹੈ ਕਿ ਉਹ ਭਾਰਤ ਦੀਆਂ ਸਿਖਰਲੀਆਂ 500 ਕੰਪਨੀਆਂ ਨਾਲ ਕੰਮ ਕਰਨ ਦਾ ਤਜਰਬਾ ਲੈ ਸਕਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਨੌਜਵਾਨਾਂ ਨੂੰ ਇਸ ਵਿਲੱਖਣ ਮੌਕੇ ਨੂੰ ਨਹੀਂ ਗਵਾਉਣਾ ਚਾਹੀਦਾ ਅਤੇ ਆਪਣੀਆਂ ਹੁਨਰ ਨੂੰ ਬਿਹਤਰ ਬਣਾਉਣ ਲਈ ਇਸ ਇੰਟਰਨਸ਼ਿਪ ਸਕੀਮ ਦਾ ਲਾਹਾ ਲੈਣਾ ਚਾਹੀਦਾ ਹੈ।
ਇਹ ਸਕੀਮ ਵਿੱਤੀ ਸਾਲ 2024-25 ਲਈ ਇੱਕ ਪਾਇਲਟ ਪ੍ਰੋਜੈਕਟ ਦੇ ਨਾਲ ਸ਼ੁਰੂ ਕੀਤੀ ਗਈ, ਜਿਸ ਦਾ ਟੀਚਾ 1.25 ਲੱਖ ਇੰਟਰਨਸ਼ਿਪ ਹੈ। ਇੰਟਰਨਸ਼ਿਪ ਦੇ ਮੌਕੇ ਤੇਲ, ਗੈਸ, ਊਰਜਾ, ਯਾਤਰਾ, ਪ੍ਰਾਹੁਣਚਾਰੀ, ਆਟੋਮੋਟਿਵ ਅਤੇ ਬੈਂਕਿੰਗ ਅਤੇ ਵਿੱਤੀ ਸੇਵਾਵਾਂ ਆਦਿ ਸਮੇਤ 24 ਖੇਤਰਾਂ ਵਿੱਚ ਫੈਲਦੇ ਹਨ। ਇਸ ਸਕੀਮ ਅਧੀਨ 21 ਤੋਂ 24 ਸਾਲ ਦੀ ਉਮਰ ਦੇ ਨੌਜਵਾਨ 12 ਮਹੀਨੇ ਦੇ ਇੰਟਰਨਸ਼ਿਪ ਪ੍ਰੋਗਰਾਮ ਲਈ ਅਪਲਾਈ ਕਰ ਸਕਦੇ ਹਨ। ਇਹ ਸਕੀਮ ਉਹਨਾਂ ਭਾਰਤੀ ਨਾਗਰਿਕਾਂ ਲਈ ਹੈ, ਜੋ ਫੁੱਲ-ਟਾਈਮ ਨੌਕਰੀ ਨਹੀਂ ਕਰਦੇ ਜਾਂ ਫੁੱਲ-ਟਾਈਮ ਪੜ੍ਹਾਈ ਨਹੀਂ ਕਰ ਰਹੇ ਹਨ। ਜੋ ਨੌਜਵਾਨ ਆਨਲਾਈਨ ਜਾਂ Distance Study ਕਰਦੇ ਹਨ ਉਹ ਉਮੀਦਵਾਰ ਅਪਲਾਈ ਕਰ ਸਕਦੇ ਹਨ। ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਲਈ ਅਪਲਾਈ ਕਰਨ ਲਈ ਵਿਦਿਅਕ ਯੋਗਤਾ 10ਵੀਂ, 12ਵੀਂ, ਆਈ.ਟੀ.ਆਈ, ਡਿਪਲੋਮਾ, ਬੀ.ਏ, ਬੀ.ਐਸ.ਸੀ, ਬੀ.ਕਾਮ, ਬੀ.ਸੀ.ਏ, ਬੀ-ਫਾਰਮਾ (ITI, Diploma, BA, B.sc,B.com, BCA, B-Pharma) ਕੀਤੀ ਹੋਣੀ ਲਾਜ਼ਮੀ ਹੈ। ਇਸ ਇੰਟਰਨਸ਼ਿਪ ਦੌਰਾਨ 5,000 ਰੁਪਏ ਮਹੀਨਾ ਵਜੀਫਾ ਦਿੱਤਾ ਜਾਵੇਗਾ, ਇਸ ਤੋਂ ਇਲਾਵਾ ਇੰਟਰਨਸ਼ਿਪ ਅਪਲਾਈ ਕਰਨ ਤੋਂ ਬਾਅਦ ਇਕ ਸਮੇਹ ਲਈ ਗ੍ਰਾਂਟ (One time grant) 6000/- ਰੁਪਏ ਸਿੱਧਾ ਲਾਭ ਟ੍ਰਾਂਸਫਰ (Direct Benefit Transfer (DBT) ਰਾਹੀਂ ਦਿੱਤੀ ਜਾਵੇਗੀ। ਇਸ ਸਕੀਮ ਅਧੀਨ ਅਪਲਾਈ ਕਰਨ ਵਾਲੇ ਉਮੀਦਵਾਰਾਂ ਨੂੰ ਸਰਕਾਰ ਦੀਆਂ ਬੀਮਾ ਯੋਜਨਾਵਾਂ (ਪ੍ਰਧਾਨ ਮੰਤਰੀ ਜੀਵਨ ਜਯੋਤੀ ਬੀਮਾ ਯੋਜਨਾ ਅਤੇ ਪ੍ਰਧਾਨ ਮੰਤਰੀ ਸੁਰੱਕਸ਼ਾ ਬੀਮਾ ਯੋਜਨਾ) ਦੇ ਤਹਿਤ ਕਵਰ ਕੀਤਾ ਜਾਵੇਗਾ।
ਜਿਹੜੇ ਉਮੀਦਵਾਰਾਂ ਨੇ ਨੈਸ਼ਨਲ ਅਪ੍ਰੇਟਿਸਸ਼ਿਪ ਟ੍ਰੇਨਿੰਗ (NATS) ਅਧੀਨ ਅਪ੍ਰੇਟਿਸਸ਼ਿਪ ਕੀਤੀ ਹੈ ਜਾਂ ਨੈਸ਼ਨਲ ਅਪ੍ਰੇਟਿਸਸ਼ਿਪ ਪ੍ਰੋਮੋਸ਼ਨ ਸਕੀਮ (NAPS) ਲਈ ਅਪਲਾਈ ਕੀਤਾ ਹੈ, ਉਹ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਅਧੀਨ ਅਪਲਾਈ ਨਹੀਂ ਕਰ ਸਕਦੇ। ਇਸ ਦੇ ਨਾਲ ਹੀ ਜਿਨ੍ਹਾਂ ਉਮੀਦਵਾਰਾਂ ਦੇ ਪਰਿਵਾਰ ਵਿੱਚੋਂ ਕੋਈ ਵੀ ਮੈਂਬਰ ਪੱਕਾ (Permanent) ਜਾਂ ਰੈਗੂਲਰ ਗੌਰਮਿੰਟ ਕਰਮਚਾਰੀ (Regular Government employees) ਹੈ, ਉਹ ਨੌਜਵਾਨ ਇਸ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਅਧੀਨ ਅਪਲਾਈ ਨਹੀਂ ਕਰ ਸਕਦੇ। ਹੋਰ ਜਾਣਕਾਰੀ ਲਈ ਯੋਗਤਾ ਮਿਆਰੀਆਂ ਅਤੇ ਅਰਜ਼ੀ ਵਿਵਰਣਾਂ ਬਾਰੇ, ਕਿਰਪਾ ਕਰਕੇ PM ਇੰਟਰਨਸ਼ਿਪ ਵੈਬਸਾਈਟ https://pminternship.mca.gov.inਤੇ ਜਾਓ ਜਾਂ ਸਹਾਇਤਾ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ ਨਾਲ ਸੰਪਰਕ ਕਰੋ।

Have something to say? Post your comment

 

More in Chandigarh

ਮੁੱਖ ਮੰਤਰੀ 12 ਅਪ੍ਰੈਲ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ‘ਸਰਕਾਰ-ਕਿਸਾਨ ਮਿਲਣੀ’ ਦੌਰਾਨ ਕਿਸਾਨਾਂ ਨਾਲ ਸਿੱਧਾ ਸੰਵਾਦ ਰਚਾਉਣਗੇ

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਣਕ ਦੀ ਖਰੀਦ ਅਤੇ ਐਨ.ਐਫ.ਐਸ.ਏ. ਲਾਭਪਾਤਰੀਆਂ ਦੀ 100 ਫ਼ੀਸਦ ਈ-ਕੇ.ਵਾਈ.ਸੀ. ਸਥਿਤੀ ਦੀ ਕੀਤੀ ਸਮੀਖਿਆ

ਅਨੁਸੂਚਿਤ ਜਾਤੀ ਭਾਈਚਾਰੇ ਲਈ ਵੱਡਾ ਤੋਹਫ਼ਾ; ਮੁੱਖ ਮੰਤਰੀ ਨੇ ਲਾਅ ਅਫ਼ਸਰਾਂ ਦੀ ਨਿਯੁਕਤੀ ਲਈ ਲਿਆ ਇਤਿਹਾਸਕ ਫੈਸਲਾ

ਸੀ.ਆਈ.ਏ. ਸਟਾਫ ਮੋਹਾਲ਼ੀ ਕੈਂਪ ਐਂਟ ਖਰੜ੍ਹ ਦੀ ਟੀਮ ਵੱਲੋਂ ਗੰਨ ਪੁਆਇੰਟ ਤੇ ਲੁੱਟਾਂ/ਖੋਹਾਂ ਕਰਨ ਵਾਲ਼ੇ ਗ੍ਰਿਫਤਾਰ

ਪੰਜਾਬ ਟਰਾਂਸਪੋਰਟ ਵਿਭਾਗ ਨੇ ਆਪਣੇ ਕਰਮਚਾਰੀਆਂ ਦੀ ਹਾਜ਼ਰੀ ਕੀਤੀ ਆਨਲਾਈਨ: ਲਾਲਜੀਤ ਸਿੰਘ ਭੁੱਲਰ

ਕਿਸਾਨਾਂ ਦੇ ਰੋਹ ਕਾਰਨ ਵਿੱਤ ਮੰਤਰੀ ਦਾ ਪ੍ਰੋਗਰਾਮ ਕੀਤਾ ਰੱਦ 

ਅੰਮ੍ਰਿਤਸਰ ਵਿੱਚ ਹੋਈ ਹਾਲੀਆ ਗ੍ਰਿਫਤਾਰੀ ਨੇ ਪੰਜਾਬ ਅੰਦਰ ਨਸ਼ਿਆਂ ਦੇ ਵਪਾਰ ਵਿੱਚ ਹੋਰਨਾਂ ਰਾਜਾਂ ਦੇ ਇਨਫੋਰਸਮੈਂਟ ਅਧਿਕਾਰੀਆਂ ਦੀ ਸ਼ਮੂਲੀਅਤ ਬਾਰੇ ਚਿੰਤਾ ਨੂੰ ਵਧਾਇਆ: ਹਰਪਾਲ ਸਿੰਘ ਚੀਮਾ

ਮੋਹਾਲੀ ਪੁਲਿਸ ਵੱਲੋਂ ਜਿਊਲਰੀ ਸ਼ਾਪ ਜੀ.ਕੇ. ਜਿਊਲਰਜ਼ ਫੇਸ-10 ਮੋਹਾਲ਼ੀ ਵਿਖੇ ਹੋਈ ਲੁੱਟ ਦੇ ਦੋਸ਼ੀ ਗ੍ਰਿਫ਼ਤਾਰ

ਡੀ ਸੀ ਕੋਮਲ ਮਿੱਤਲ ਨੇ ਮੋਹਾਲੀ ਅਤੇ ਮਾਜਰੀ ਬਲਾਕਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ

ਕਰ ਕਮਿਸ਼ਨਰ ਪੰਜਾਬ ਵੱਲੋਂ ਗਰਗ ਦੀ ਜੀ.ਐਸ.ਟੀ ਸਬੰਧੀ ਕਿਤਾਬ 'ਜੀ.ਐਸ.ਟੀ ਮੈਨੂਅਲ' ਦਾ ਐਡੀਸ਼ਨ 2025 ਰਿਲੀਜ਼