Wednesday, April 09, 2025

Chandigarh

ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ ਵਿੱਚ ਦਾਖਲੇ ਇਸ ਸਾਲ ਤੋਂ: ਸੋਨੀ

May 28, 2021 06:44 PM
SehajTimes


ਚੰਡੀਗੜ : ਪੰਜਾਬ ਸਰਕਾਰ ਵੱਲੋਂ ਮੈਡੀਕਲ ਸਿੱਖਿਆ ਦੇ ਵਿਕਾਸ ਲਈ ਉਪਰਾਲੇ ਲਗਾਤਾਰ ਜਾਰੀ ਹਨ, ਜਿਨਾਂ ਦੀ ਲੜੀ ਤਹਿਤ ਮੋਹਾਲੀ ਦੇ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ ਵਿੱਚ ਦਾਖਲੇ ਇਸ ਸਾਲ ਸ਼ੁਰੂ ਹੋ ਜਾਣਗੇ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਓਮ ਪਰਕਾਸ਼ ਸੋਨੀ ਵੱਲੋਂ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ ਦੇ ਨਿਰਮਾਣ ਕਾਰਜਾਂ ਦੀ ਸਮੀਖਿਆ ਲਈ ਵੱਖ ਵੱਖ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ ਗਿਆ।
ਇਸ ਮੌਕੇ ਉਨਾਂ ਨੇ ਨਿਰਮਾਣ ਕਾਰਜਾਂ ਸਬੰਧੀ ਪ੍ਰਕਿਰਿਆ ਦੀ ਪ੍ਰਗਤੀ ਤੇਜ ਨਾ ਹੋਣ ਦਾ ਨੋਟਿਸ ਲੈਂਦਿਆਂ ਅਧਿਕਾਰੀਆਂ ਨੂੰ ਨਿਰਦੇਸ ਦਿੱਤੇ ਕਿ ਨਿਰਮਾਣ ਕਾਰਜਾਂ ਸਬੰਧੀ ਨਕਸੇ, ਖਾਸ ਕਰ ਕੇ ਦਾਖਲਾ ਗੇਟ ਅਤੇ ਪਾਰਕਿੰਗਜ ਦੇ ਨਕਸੇ, ਹਫਤੇ ਦੇ ਅੰਦਰ ਅੰਦਰ ਫਾਈਨਲ ਕਰ ਕੇ ਟੈਂਡਰ ਪ੍ਰਕਿਰਿਆ ਲਈ ਲੋਕ ਨਿਰਮਾਣ ਵਿਭਾਗ ਨੂੰ ਭੇਜੇ ਜਾਣ। ਉਨਾਂ ਨੇ ਨਾਲ ਹੀ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਸਖਤ ਹਦਾਇਤਾਂ ਕੀਤੀਆਂ ਕਿ ਬਿਨਾਂ ਦੇਰੀ ਤੋਂ ਸਾਰੀ ਪ੍ਰਕਿਰਿਆ ਪੂਰੀ ਕਰ ਕੇ ਨਿਰਮਾਣ ਕਾਰਜ ਕਰਵਾਏ ਜਾਣ ਤੇ ਇਮਾਰਤਾਂ ਦਾ ਨਿਰਮਾਣ ਇੱਕ ਸਾਲ ਦੇ ਅੰਦਰ ਅੰਦਰ ਪੂਰਾ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ।
ਮੈਡੀਕਲ ਕਾਲਜ ਲਈ ਲੋੜੀਦੇ ਮਾਹਰ ਡਾਕਟਰਾਂ ਦੀ ਭਰਤੀ ਪ੍ਰਕਿਰਿਆ ਛੇਤੀ ਤੋਂ ਛੇਤੀ ਮੁਕੰਮਲ ਕਰਨ ਦੀਆਂ ਸਖਤ ਹਦਾਇਤਾਂ ਕਰਦਿਆਂ ਮੈਡੀਕਲ ਸਿੱਖਿਆ ਮੰਤਰੀ ਨੇ ਕਿਹਾ ਕਿ ਐਨ ਐਮ ਸੀ ਦੀ ਟੀਮ ਦੇ ਦੌਰੇ ਤੋਂ ਪਹਿਲਾਂ ਸਟਾਫ, ਹਸਪਤਾਲ ਦੇ ਬੈਡ, ਮਸੀਨਾਂ, ਮੁੱਢਲਾ ਟਾਂਚਾ ਆਦਿ  ਸਾਰੀਆਂ ਲੋੜੀਂਦੀਆਂ ਸਰਤਾਂ ਪੂਰੀਆਂ ਕੀਤੀਆਂ ਜਾਣ ਤਾਂ ਜੋ ਇਸ ਸੈਸਨ ਵਿੱਚ ਨਿਰਵਿਘਨ ਕਲਾਸਾਂ ਸੁਰੂ ਹੋਣ।
  ਮੀਟਿੰਗ ਉਪਰੰਤ ਮੀਡੀਆ ਨਾਲ ਗੱਲਬਾਤ ਦੌਰਾਨ ਸ੍ਰੀ ਸੋਨੀ ਨੇ ਦੱਸਿਆ ਕਿ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ 500 ਬੈੱਡਾਂ ਦਾ ਹੈ ਤੇ 300 ਬੈੱਡਾਂ ਦਾ ਹਸਪਤਾਲ ਪਹਿਲਾਂ ਹੀ ਇੱਥੇ ਚੱਲ ਰਿਹਾ ਹੈ ਤੇ 200 ਬੈੱਡ ਇਸ ਵਿੱਚ ਹੋਰ ਵਧਾਏ ਜਾਣੇ ਹਨ, ਜੋ ਛੇਤੀ ਹੀ ਵਧਾ ਦਿੱਤੇ ਜਾਣਗੇ। ਬਲੈਕ ਫੰਗਸ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਉਨਾਂ ਆਖਿਆ ਕਿ ਇਹ ਬਿਮਾਰੀ ਪੁਰਾਣੀ ਹੈ ਪਰ ਕਰੋਨਾ ਕਰ ਕੇ ਇਸ ਦਾ ਅਸਰ ਜਰੂਰ ਵਧਿਆ ਹੈ ਪਰ ਪੰਜਾਬ ਸਰਕਾਰ ਵੱਲੋਂ ਇਸ ਦੇ ਟਾਕਰੇ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।ਕਰੋਨਾ ਸਬੰਧੀ ਵੀ ਪੰਜਾਬ ਵਿੱਚ ਕਰੀਬ 400 ਬੈੱਡ ਖਾਲੀ ਹਨ ਤੇ ਪੰਜਾਬ ਵਿੱਚ ਆਕਸੀਜਨ ਸਬੰਧੀ ਕੋਈ ਦਿੱਕਤ ਨਹੀਂ ਹੈ।
  ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਡਿਪਟੀ ਕਮਿਸਨਰਜ ਨੂੰ ਇਹ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਜਿਹੜਾ ਵੀ ਹਸਪਤਾਲ ਨਿਯਮਾਂ ਦੀ ਉਲੰਘਣਾ ਕਰਦਾ ਹੈ, ਉਸ ਖਿਲਾਫ ਸਖਤ ਕਰਵਾਈ ਕੀਤੀ ਜਾਵੇ ਤੇ ਵੱਖ ਵੱਖ ਥਾਂ ਇਹ ਕਾਰਵਾਈ ਹੋਈ ਵੀ ਹੈ। ਉਨਾਂ ਦੱਸਿਆ ਕਿ ਵਿਭਾਗ ਦੀਆਂ 07 ਲੈਬਜ ਹਨ ਤੇ ਹੁਣ ਤੱਕ ਕਰੀਬ 70 ਲੱਖ ਟੈਸਟ ਇਨਾਂ ਲੈਬਜ ਵੱਲੋਂ ਕੀਤੇ ਜਾ ਚੁੱਕੇ ਹਨ ਤੇ ਸਾਰੇ ਟੈਸਟ। ਉਨਾਂ ਕਿਹਾ ਕਿ ਜੇਕਰ ਕੋਈ ਪ੍ਰਾਈਵੇਟ ਹਸਪਤਾਲ ਜਾਂ ਲੈਬ ਕੋਈ ਟੈਸਟ ਨਤੀਜਿਆਂ ਵਿੱਚ ਜਾ ਨਿਰਧਾਰਤ ਰੇਟਾਂ ਵਿਚ ਗੜਬੜ ਕਰਦੀ ਹਾਂ ਫੌਰੀ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦੇ ਜਾਵੇ ਤਾਂ ਜ਼ੋ ਉਨਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾ ਸਕੇ।
ਸ੍ਰੀ ਸੋਨੀ ਨੇ ਕਿਹਾ ਕਿ ਲੋਕਾਂ ਵਿੱਚ ਵੈਕਸੀਨ ਲਗਾਉਣ ਬਾਰੇ ਵੱਡੇ ਪੱਧਰ ਉਤੇ ਜਾਗਰੂਕਤਾ ਆਈ ਹੈ ਪਰ ਵੈਕਸੀਨ ਦੀ ਕਮੀ ਪੂਰੇ ਦੇਸ ਵਿੱਚ ਦੇਖਣ ਨੂੰ ਮਿਲ ਰਹੀ ਹੈ। ਇਸ ਦੇ ਬਾਵਜੂਦ ਪੰਜਾਬ ਸਰਕਾਰ ਦਿਨ ਰਾਤ ਇਕ ਕਰ ਕੇ ਸੂਬੇ ਦੇ ਲੋਕਾਂ ਨੂੰ ਵੱਧ ਤੋਂ ਵੱਧ ਵੈਕਸੀਨ ਮੁਹੱਈਆ ਕਰਵਾਉਣ ਲਈ ਯਤਨਸੀਲ ਹੈ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਰੋਨਾ ਸਬੰਧੀ ਟੈਸਟਿੰਗ ਵਧਾਈ ਗਈ ਹੈ ਤੇ ਰੋਜਾਨਾ ਕਰੀਬ 50 ਹਜਾਰ ਟੈਸਟ ਕੀਤੇ ਜਾ ਰਹੇ ਹਨ ਤੇ ਸਰਕਾਰ ਦੇ ਉਪਰਾਲਿਆਂ ਸਦਕਾ ਕਰੋਨਾ ਦੇ ਮਾਮਲੇ ਹੁਣ ਘਟਣੇ ਸੁਰੂ ਹੋ ਚੁੱਕੇ ਹਨ। ਉਨਾਂ ਕਿਹਾ ਕਿ ਕਰੋਨਾ ਦਾ ਤੀਜਾ ਫੇਜ ਆਵੇ ਚਾਹੇ ਨਾ ਆਵੇ ਪਰ ਸਰਕਾਰ ਵੱਲੋਂ ਆਪਣੀਆਂ ਤਿਆਰੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ।
  ਉਨਾਂ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਰੋਨਾ ਤੋਂ ਬਚਾਅ ਸਬੰਧੀ ਸਾਰੀਆਂ ਸਾਵਧਾਨੀਆਂ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਨਾਉਣ।
ਇਸ ਮੌਕੇ ਸਲਾਹਕਾਰ, ਸਿਹਤ ਤੇ ਮੈਡੀਕਲ ਸਿੱਖਿਆ ਪੰਜਾਬ ਡਾ. ਕੇ.ਕੇ. ਤਲਵਾੜ, ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ ਦੇ ਉਪ ਕੁਲਪਤੀ ਡਾ. ਰਾਜ ਬਹਾਦੁਰ, ਪ੍ਰਮੁੱਖ ਸਕੱਤਰ  ਮੈਡੀਕਲ ਸਿੱਖਿਆ ਤੇ ਖੋਜ਼, ਸ੍ਰੀ ਡੀ.ਕੇ. ਤਿਵਾੜੀ, ਡਾਇਰੈਕਟਰ ਮੈਡੀਕਲ ਸਿੱਖਿਆ ਤੇ ਖੋਜ਼, ਡਾ. ਸੁਜਾਤਾ ਸਰਮਾ, ਡਾਇਰਕੈਟਰ ਪਿ੍ਰੰਸੀਪਲ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ, ਡਾ. ਭਵਨੀਤ ਭਾਰਤੀ, ਚੀਫ ਆਰਕੀਟੈਕਟ ਪੰਜਾਬ ਮਿਸ ਸਪਨਾ, ਵਧੀਕ ਡਿਪਟੀ ਕਮਿਸਨਰ (ਜ) ਸ੍ਰੀਮਤੀ ਆਸਿਕਾ ਜੈਨ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।  

Have something to say? Post your comment

 

More in Chandigarh

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸੂਬੇ ਭਰ ‘ਚ ਡੀਵੌਰਮਿੰਗ ਮੁਹਿੰਮ ਦਾ ਆਗ਼ਾਜ਼; ਦਵਾਈ ਦੀ ਵੰਡ ਲਈ 2 ਹਜ਼ਾਰ ਟੀਮਾਂ ਗਠਿਤ

ਪਾਲਤੂ ਜਾਨਵਰਾਂ ਦੀ ਵਿੱਕਰੀ ਕਰਨ ਵਾਲੀਆਂ ਦੁਕਾਨਾਂ ਅਤੇ ਕੁੱਤਿਆਂ ਦੇ ਪਾਲਕਾਂ ਲਈ ਰਜਿਸਟ੍ਰੇਸ਼ਨ ਸਰਕਾਰ ਵੱਲੋਂ ਲਾਜ਼ਮੀ

ਸਿੱਖਿਆ ਕ੍ਰਾਂਤੀ ਬਦਲੇਗੀ ਪੰਜਾਬ ਦੀ ਤਸਵੀਰ: ਹਰਭਜਨ ਸਿੰਘ ਈ. ਟੀ. ਓ.

ਭਾਜਪਾ ਆਗੂ ਦੇ ਘਰ ’ਤੇ ਗ੍ਰਨੇਡ ਹਮਲਾ: ਪੰਜਾਬ ਪੁਲਿਸ ਨੇ ਮਹਿਜ਼ 12 ਘੰਟਿਆਂ ਦੇ ਅੰਦਰ ਸੁੁਲਝਾਇਆ ਮਾਮਲਾ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਸੰਗਰੂਰ ਸਮੇਤ ਪੰਜਾਬ ਦੇ 7 ਜ਼ਿਲ੍ਹਿਆਂ ਦੇ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ

RTA ਬਠਿੰਡਾ ਦੀ ਚੈਕਿੰਗ : ਅਣਫਿੱਟ ਜੀਪਾਂ ਨੂੰ ਜਾਅਲੀ ਦਸਤਾਵੇਜ਼ਾਂ ਰਾਹੀਂ ਰਜਿਸਟਰਡ ਕਰਕੇ ਮਹਿੰਗੀਆਂ ਵੇਚਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਤਿੰਨ ਮੁਲਜ਼ਮਾਂ ਖਿਲਾਫ਼ ਮੁਕੱਦਮਾ ਦਰਜ

ਪੰਜਾਬ ਵਿੱਚ 8 ਅਪ੍ਰੈਲ ਤੋਂ 22 ਅਪ੍ਰੈਲ ਤੱਕ 7ਵਾਂ ਪੋਸ਼ਣ ਪਖਵਾੜਾ ਮਨਾਇਆ ਜਾਵੇਗਾ: ਡਾ. ਬਲਜੀਤ ਕੌਰ

ਪੰਜਾਬ ਦੇ ਪੇਂਡੂ ਖੇਤਰਾਂ ‘ਚ ਆਧੁਨਿਕ ਸਹੂਲਤਾਂ ਨਾਲ ਲੈਸ 196 ਲਾਇਬ੍ਰੇਰੀਆਂ ਕਾਰਜਸ਼ੀਲ: ਤਰੁਨਪ੍ਰੀਤ ਸਿੰਘ ਸੌਂਦ

ਅਨੂਸੁਚਿਤ ਜਾਤੀਆਂ ਦੇ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਕੀਤਾ ਜਾਵੇਗਾ ਸੂਬੇ ਦਾ ਦੌਰਾ

ਪੰਜਾਬ ਵੱਲੋਂ ਪਰਿਵਰਤਨਸ਼ੀਲ ਪੇਂਡੂ ਸੜਕ ਵਿਕਾਸ ਪਹਿਲਕਦਮੀ ਦੀ ਸ਼ੁਰੂਆਤ; ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਫੌਰੀ ਕਾਰਵਾਈ 'ਆਪ' ਸਰਕਾਰ ਦੀ ਵਾਅਦਿਆਂ ਪ੍ਰਤੀ ਵਚਨਬੱਧਤਾ ਦਾ ਪ੍ਰਤੀਕ