ਪਟਿਆਲਾ : ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਅੱਜ ਜਿਲ੍ਹੇ ਵਿੱਚ ਕੋਵਿਡ ਟੀਕਾਕਰਨ ਤਹਿਤ 370 ਨਾਗਰਿਕਾਂ ਦੇ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਹਨ। ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦਾ ਅੰਕੜਾ 3,40,277 ਹੋ ਗਿਆ ਹੈ।ਸਿਵਲ ਸਰਜਨ ਡਾ.ਸਤਿੰਦਰ ਸਿੰਘ ਨੇ ਕਿਹਾ ਕਿ ਉਮੀਦ ਹੈ ਕਿ ਵੈਕਸੀਨ ਦੀ ਦੇਰ ਰਾਤ ਪ੍ਰਾਪਤੀ ਹੋ ਜਾਵੇਗੀ , ਜਿਸ ਉਪਰੰਤ ਕੱਲ ਮਿਤੀ 29 ਮਈ ਦਿਨ ਸ਼ਨੀਵਾਰ ਨੂੰ 45 ਸਾਲ ਤੋਂ ਵੱਧ ਉਮਰ ਅਤੇ 18 ਤੋਂ 44 ਸਾਲ ਦੇ ਨਾਗਰਿਕਾਂ ਦਾ ਕੋਵਿਡ ਟੀਕਾਕਰਨ ਦਾ ਸਡਿਊਲ ਸੋਸਿਲ ਮੀਡੀਆ ਤੇ ਪਾ ਦਿੱਤਾ ਜਾਵੇਗਾ । ਜਦਕਿ ਕੋਵੈਕਸੀਨ ਦੀ ਦੂਜੀ ਡੋਜ ਕੇਵਲ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਸੁਤਰਾਣਾ ਵਿਖੇ ਗੁਰਦੁਆਰਾ ਸਾਹਿਬ ਅਤੇ ਜੀ.ਪੀ.ਐਸ. ਕਾਲੋਮਾਜਰਾ ਵਿੱਚ ਲਗਾਈ ਜਾਵੇਗੀ। ਅੱਜ ਜਿਲੇ ਵਿੱਚ 219 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ।ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲੇ ਵਿੱਚ ਪ੍ਰਾਪਤ 4342 ਦੇ ਕਰੀਬ ਰਿਪੋਰਟਾਂ ਵਿਚੋਂ 219 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 46211 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ੍ਹ ਦੇ 303 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 42155 ਹੋ ਗਈ ਹੈ। ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 2857 ਹੈ। ਜਿਲੇ੍ਹ ਵਿੱਚ 09 ਹੋਰ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 1199 ਹੋ ਗਈ ਹੈ। ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆਂ ਕਿ ਇਹਨਾਂ 219 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 83, ਨਾਭਾ ਤੋਂ 20, ਰਾਜਪੁਰਾ ਤੋਂ 12, ਸਮਾਣਾ ਤੋਂ 06, ਬਲਾਕ ਭਾਦਸਂੋ ਤੋਂ 19, ਬਲਾਕ ਕੌਲੀ ਤੋਂ 34, ਬਲਾਕ ਕਾਲੋਮਾਜਰਾ ਤੋਂ 15, ਬਲਾਕ ਸ਼ੁਤਰਾਣਾ ਤੋਂ 06, ਬਲਾਕ ਹਰਪਾਲਪੁਰ ਤੋਂ 13, ਬਲਾਕ ਦੁਧਣਸਾਧਾਂ ਤੋਂ 11 ਕੋਵਿਡ ਕੇਸ ਰਿਪੋਰਟ ਹੋਏ ਹਨ, ਇਹਨਾਂ ਕੇਸਾਂ ਵਿੱਚੋਂ 39 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 180 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ। ਜਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਨੇ ਕਿਹਾ ਕਿ ਬਲਾਕ ਕੌਲੀ ਦੇ ਪਿੰਡ ਰਾਮਗੜ ( ਡਕਾਲਾ ਰੋਡ) ਵਿਖੇ 7 ਪੋਜਟਿਵ ਕੇਸ ਆਉਣ ਅਤੇ ਇਕ ਮੌਤ ਹੋਣ ਕਾਰਨ ਮਾਈਕਰੋ ਕੰਟੈਨਮੈਂਟ ਲਗਾ ਦਿੱਤੀ ਗਈ ਹੈ ਅਤੇ ਬਲਾਕ ਭਾਦਸੋਂ ਦੇ ਪਿੰਡ ਦੁਲੱਦੀ ਵਿੱਚ ਲਗਾਈ ਮਾਈਕਰੋ ਕੰਟੇਨਮੈਂਟ ਸਮਾਂ ਪੂਰਾ ਹੋਣ ਕਾਰਣ ਹਟਾ ਦਿਤੀ ਗਈ ਹੈ। ਉਹਨਾਂ ਕਿਹਾ ਕਿ ਅੱਜ ਸ਼ੁਕਰਵਾਰ ਨੂੰ ਖੁਸ਼ਕ ਦਿਵਸ ਹੋਣ ਕਾਰਣ ਸਿਹਤ ਟੀਮਾਂ ਵੱਲੋ ਜਿਲੇ੍ਹ ਵਿੱਚ 6891 ਘਰਾਂ/ਥਾਂਵਾ ਤੇਂ ਖੜੇ ਪਾਣੀ ਦੇ ਸਰੋਤਾਂ ਦੀ ਚੈਕਿੰਗ ਕੀਤੀ ਕੀਤੀ ਅਤੇ ਚੈਕਿੰਗ ਦੋਰਾਣ 37 ਥਾਂਵਾ ਤੇਂ ਮੱਛਰਾਂ ਦਾ ਲਾਰਵਾ ਪਾਇਆ ਗਿਆ ।ਜਿਸ ਨੁੂੰ ਸਿਹਤ ਟੀਮਾਂ ਵੱਲੋ ਮੋਕੇ ਤੇ ਨਸ਼ਟ ਕਰਵਾ ਦਿਤਾ ਗਿਆ ਅਤੇ ਲੋਕਾਂ ਨੂੰ ਡੇਂਗੂ ਦੇ ਨਾਲ ਨਾਲ ਕੋਰੋਨਾ ਤੋਂ ਵੀ ਬਚਾਅ ਸਬੰਧੀ ਯੋਗ ਸਾਵਧਾਨੀਆਂ ਅਪਣਾਉੁਣ ਬਾਰੇ ਜਾਗਰੂਕ ਕੀਤਾ ਗਿਆ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 4053 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 6,57,066 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 46211 ਕੋਵਿਡ ਪੋਜਟਿਵ, 6,08,875 ਨੈਗੇਟਿਵ ਅਤੇ ਲਗਭਗ 1980 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਸਿਵਲ ਸਰਜਨ ਵੱਲੋਂ ਮਿਊਕਰ ਮਾਈਕੋਸਿਸ ( ਬਲੈਕ ਫੰਗਸ ) ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਜਿਲੇ ਵਿੱਚ ਹੁਣ ਤੱਕ 30 ਕੇਸ ਰਿਪੋਰਟ ਹੋ ਚੁੱਕੇ ਹਨ । ਜਿਨ੍ਹਾਂ ਵਿਚੋਂ 18 ਕੇਸ ਰਾਜਿੰਦਰਾ ਹਸਪਤਾਲ ਅਤੇ ਪਟਿਆਲਾ ਦੇ ਨਿੱਜੀ ਹਸਪਤਾਲਾਂ ਵਿਚ ਜ਼ੇਰੇ ਇਲਾਜ ਹਨ , ਜਦੋਂ ਕਿ 5 ਕੇਸ ਪੀ. ਜੀ. ਆਈ. ਚੰਡੀਗੜ ਰੈਫਰ ਕੀਤੇ ਗਏ ਹਨ ਅਤੇ 7 ਮਰੀਜਾਂ ਦੀ ਮੌਤ ਹੋ ਚੁੱਕੀ ਹੈ ।