Saturday, April 19, 2025

Chandigarh

ਹਲਕਾ ਵਿਧਾਇਕ ਕੁਲਵੰਤ ਸਿੰਘ ਵੱਲੋਂ ਜੁਝਾਰ ਨਗਰ, ਝਾਮਪੁਰ ਅਤੇ ਤੜੋਲੀ ਦੇ ਸਕੂਲਾਂ ਵਿਖੇ 40.50 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

April 16, 2025 05:14 PM
SehajTimes

ਐੱਸ.ਏ.ਐੱਸ ਨਗਰ : ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਪੰਜਾਬ ਦੇ ਸਕੂਲਾਂ ਵਿੱਚ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਪਰਾਲੇ ਵੱਜੋਂ ਐਸ.ਏ.ਐਸ. ਨਗਰ ਜ਼ਿਲ੍ਹੇ ਦੇ ਤਿੰਨ ਸਕੂਲਾਂ ਸਰਕਾਰੀ ਪ੍ਰਾਇਮਰੀ ਸਕੂਲ ਜੁਝਾਰ ਨਗਰ, ਸਰਕਾਰੀ ਪ੍ਰਾਇਮਰੀ ਸਕੂਲ ਝਾਮਪੁਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਤੜੋਲੀ ਵਿਖੇ ਸਥਿਤ ਸਕੂਲਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਮੇਂ ਦੌਰਾਨ ਹੋਏ 40.50 ਲੱਖ ਰੁਪਏ ਦੇ ਵਿਕਾਸ ਦੇ ਕੰਮਾਂ ਦੇ ਉਦਘਾਟਨ ਕੁਲਵੰਤ ਸਿੰਘ, ਹਲਕਾ ਵਿਧਾਇਕ, ਮੋਹਾਲੀ ਦੁਆਰਾ ਕੀਤੇ ਗਏ।
 ਉਨ੍ਹਾਂ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਜੁਝਾਰ ਨਗਰ ਦੇ ਸਕੂਲ ਵਿੱਚ 15 ਲੱਖ ਰੁਪਏ ਦੀ  ਲਾਗਤ ਨਾਲ ਤਿਆਰ ਕੀਤੇ ਗਏ 2 ਸਮਾਰਟ ਕਲਾਸ ਰੂਮਜ਼ ਦਾ, ਪਿੰਡ ਝਾਮਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ 10.50 ਲੱਖ ਰੁਪਏ ਦੀ ਲਾਗਤ ਨਾਲ ਇੱਕ ਸਮਾਰਟ ਕਲਾਸ ਰੂਮ ਅਤੇ ਚਾਰਦੀਵਾਰੀ ਦੀ ਮੁਰੰਮਤ ਦੇ ਕੀਤੇ ਗਏ ਕੰਮ ਦਾ ਉਦਘਾਟਨ ਕੀਤਾ। ਇਸ ਤੋਂ ਇਲਾਵਾ ਪਿੰਡ ਤੜੋਲੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ 15 ਲੱਖ ਰੁਪਏ ਦੀ ਲਾਗਤ ਨਾਲ ਇੱਕ ਸਮਾਰਟ ਕਲਾਸ ਰੂਮ ਅਤੇ ਚਾਰਦੀਵਾਰੀ ਦੀ ਮੁਰੰਮਤ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ।
  ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਸ੍ਰੀ ਹਰਜੋਤ ਸਿੰਘ ਬੈਂਸ, ਸਿੱਖਿਆ ਮੰਤਰੀ ਪੰਜਾਬ ਵੱਲੋਂ ਪੰਜਾਬ ਨੂੰ ਹਰ ਪੱਖੋਂ ਵਿਕਸਿਤ ਕਰਨ ਲਈ ਵੱਖ-ਵੱਖ ਨਵੇਂ ਉਪਰਾਲੇ ਕੀਤੇ ਜਾ ਰਹੇ। ਇਸੇ ਤਹਿਤ ਹੀ ਉਨ੍ਹਾਂ ਵੱਲੋਂ ਸੂਬੇ ਦੇ ਲੋਕਾਂ ਦੀ ਸਿਹਤ ਅਤੇ ਸਿੱਖਿਆ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।  ਉਨ੍ਹਾਂ ਕਿਹਾ ਕਿ ਸਮੇਂ ਦੇ ਹਾਣੀ ਬਣਨ ਲਈ ਪਿੰਡਾਂ ਦੇ ਸਕੂਲ ਦਾ ਹਰ ਕੰਮ, ਜਿਸ ਦੀ ਸਕੂਲ ਨੂੰ ਜ਼ਰੂਰਤ ਹੈ, ਹੋਣਾ ਚਾਹੀਦਾ ਹੈ ਅਤੇ ਸਕੂਲ ਵਿੱਚ ਹਰ ਤਰ੍ਹਾਂ ਦੀਆਂ ਸੁਵਿਧਾਵਾਂ ਹੋਣੀਆਂ ਚਾਹੀਦੀਆਂ ਹਨ ਤਾਂ ਜੋ ਬੱਚਿਆਂ ਨੂੰ ਪੜ੍ਹਨ ਲਈ ਵਧੀਆ ਮਾਹੌਲ ਮਿਲ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ, ਸਿੱਖਿਆ ਵਿੱਚ ਇਨਕਲਾਬ ਆਇਆ ਹੈ। ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੀ ਗਿਣਤੀ ਵਿੱਚ ਪਹਿਲਾਂ ਨਾਲੋਂ 10 ਫੀਸਦੀ ਵਾਧਾ ਹੋਇਆ ਹੈ। ਸਰਕਾਰ ਵੱਲ਼ ਸਰਕਾਰੀ ਸਕੂਲਾਂ ਵਿੱਚ ਹਰ ਉਹ ਸਹੂਲਤ ਦਿੱਤੀ ਜਾ ਰਹੀ ਹੈ, ਜਿਸ ਨਾਲ ਵਿੱਦਿਆ ਦਾ ਪੱਧਰ ਉੱਚਾ ਹੋ ਸਕੇ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਿੱਚ ਸਿਹਤ ਸੇਵਾਵਾਂ ਅਤੇ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਜਿਸ ਦੇ ਤਹਿਤ ਪੰਜਾਬ ਦੇ ਲੱਗਭਗ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਮੈਡੀਕਲ ਬੀਮੇ ਦੀ ਸਹੂਲਤ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖ਼ੇਤਰ ਵਿੱਚ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਹੋਰ ਬਿਹਤਰ ਤੇ ਪੰਜਾਬ ਦੇ ਬੱਚਿਆਂ ਦਾ ਭਵਿੱਖ ਸੁਰੱਖਿਅਤ ਅਤੇ ਵਧੀਆ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਦਾ ਆਗਾਜ਼ ਕੀਤਾ ਗਿਆ, ਜਿਸ ਤਹਿਤ ਪੰਜਾਬ ਦੇ ਸਰਕਾਰੀ ਸਕੂਲ ਕਿਸ ਤਰ੍ਹਾਂ ਪ੍ਰਾਈਵੇਟ ਸਕੂਲਾਂ ਵਾਂਗ ਵਿਦਿਆਰਥੀਆਂ ਨੂੰ ਆਧੁਨਿਕ ਸਹੂਲਤਾਂ ਦੇ ਰਹੇ ਹਨ।ਪੰਜਾਬ ਦੇ ਸਰਕਾਰੀ ਸਕੂਲ ਹੁਣ ਕਿਸੇ ਪ੍ਰਾਈਵੇਟ ਸਕੂਲ ਨਾਲੋਂ ਘੱਟ ਨਹੀਂ ਹਨ। ਪੰਜਾਬ ਦੇ ਲਗਭੱਗ 20000 ਸਰਕਾਰੀ ਸਕੂਲਾਂ, ਜਿੱਥੇ ਲਗਭੱਗ 28 ਲੱਖ ਬੱਚੇ ਪੜ੍ਹਦੇ ਹਨ , ਉਨ੍ਹਾਂ ਦਾ ਪੱਧਰ ਉੱਚਾ ਚੁੱਕਣ ਲਈ ਪੰਜਾਬ ਦੀ ਮੌਜੂਦਾ ਸਰਕਾਰ ਵੱਲੋਂ ਕੀਤੇ ਯਤਨਾਂ ਕਾਰਨ ਪੰਜਾਬ ਵਿੱਚ ਲੱਗਭਗ ਹਰ ਸਕੂਲ ਦੀ ਚਾਰਦੀਵਾਰੀ ਬਣ ਚੁੱਕੀ ਹੈ।
ਇਸ ਮੌਕੇ ਐਸ.ਡੀ.ਐਮ. ਮੋਹਾਲੀ ਦਮਨਦੀਪ ਕੌਰ, ਸਿੱਖਿਆ ਅਫਸਰ, ਮਾਜਰੀ ਕਮਲਜੀਤ ਸਿੰਘ, ਅਮਨਪ੍ਰੀਤ ਕੌਰ, ਮੁੱਖ ਅਧਿਆਪਕ, ਜੁਝਾਰ ਨਗਰ,  ਸਰਬਜੀਤ ਕੌਰ, ਮੁੱਖ ਅਧਿਆਪਕ, ਝਾਮਪੁਰ, ਜਸਵੰਤ ਕੌਰ, ਮੁੱਖ ਅਧਿਆਪਕਾ, ਤੜੋਲੀ, ਇਕਬਾਲ ਸਿੰਘ, ਸਰਪੰਚ, ਜੁਝਾਰ ਨਗਰ, ਕੁਲਦੀਪ ਸਿੰਘ ਸਮਾਣਾ, ਡਾ, ਕੁਲਦੀਪ ਸਿੰਘ, ਆਰ.ਪੀ.ਸ਼ਰਮਾ ਬਲਾਕ ਪ੍ਰਧਾਨ, ਮਲਕੀਤ ਸਿੰਘ ਬਲਾਕ ਪ੍ਰਧਾਨ, ਹਰਬਿੰਦਰ ਸਿੰਘ ਸੈਣੀ ਬਲਾਕ ਪ੍ਰਧਾਨ, ਰਜਿੰਦਰ ਸਿੰਘ ਰਾਜੂ ਸਰਪੰਚ ਬੜ ਮਾਜਰਾ, ਗੁਰਨਾਮ ਸਿੰਘ ਸਰਪੰਚ ਬੜ ਮਾਜਰਾ ਕਲੌਨੀ, ਇਕਬਾਲ ਸਿੰਘ ਸਰਪੰਚ ਜੁਝਾਰ ਨਗਰ, ਹਰਪਾਲ ਸਿੰਘ ਸਰਪੰਚ ਤੜੌਲੀ, ਹਰਵਿੰਦਰ ਸਿੰਘ ਸਰਪੰਚ ਝਾਂਮਪੁਰ, ਅਵਤਾਰ ਸਿੰਘ ਚੇਅਰਮੈਨ ਪ੍ਰਾਇਮਰੀ ਸਕੂਲ ਝਾਂਮਪੁਰ, ਅਵਤਾਰ ਸਿੰਘ ਮੌਲੀ, ਅਕਬਿੰਦਰ ਸਿੰਘ ਗੋਸਲ, ਹਰਪਾਲ ਸਿੰਘ ਚੰਨਾ, ਹਰਮੇਸ਼ ਸਿੰਘ ਕੁੰਬੜਾ ਐਮ.ਸੀ., ਮਨਪ੍ਰੀਤ ਸਿੰਘ ਮਨੀ, ਗੁਰਪ੍ਰੀਤ ਸਿੰਘ ਪੰਚ, ਗੁਰਪ੍ਰੀਤ ਸਿੰਘ ਪੰਚ ਬਲਿਆਲੀ, ਗੁਰਪ੍ਰੀਤ ਸਿੰਘ ਕੁਰੜਾ, ਆਰਤੀ, ਬੰਤ ਸਿੰਘ ਸੋਹਾਣਾ, ਹਰਮੀਤ ਸਿੰਘ, ਜਸਪਾਲ ਸਿੰਘ ਐਮ.ਸੀ. ਮਟੌਰ ਮੌਜੂਦ ਸਨ।

 

Have something to say? Post your comment

 

More in Chandigarh

’ਯੁੱਧ ਨਸ਼ਿਆਂ ਵਿਰੁੱਧ’ 49ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 124 ਨਸ਼ਾ ਤਸਕਰ ਗ੍ਰਿਫ਼ਤਾਰ; 2.5 ਕਿਲੋ ਹੈਰੋਇਨ, 2 ਲੱਖ ਰੁਪਏ ਡਰੱਗ ਮਨੀ ਬਰਾਮਦ

ਸ਼ਾਨਨ ਪਾਵਰ ਪ੍ਰੋਜੈਕਟ ਪੰਜਾਬ ਦੀ ਮਲਕੀਅਤ : ਹਰਭਜਨ ਸਿੰਘ ਈਟੀਓ

ਪੰਜਾਬ ਸਰਕਾਰ ਦਾ ਇਤਿਹਾਸਕ ਕਦਮ ਪੰਜਾਬ ਦੇ ਸਾਰੇ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਦਾ ਕਾਰਜ ਸ਼ੁਰੂ: ਤਰੁਨਪ੍ਰੀਤ ਸਿੰਘ ਸੌਂਦ

ਬੰਪਰ ਫ਼ਸਲ ਹੋਣ ਕਾਰਨ ਪੰਜਾਬ ਦੀਆਂ ਮੰਡੀਆਂ 'ਚ 125 ਲੱਖ ਮੀਟ੍ਰਿਕ ਟਨ ਕਣਕ ਆਉਣ ਦੀ ਸੰਭਾਵਨਾ : ਲਾਲ ਚੰਦ ਕਟਾਰੂਚੱਕ

ਮਰਹੂਮ ਸਾਹਿਬ ਸ੍ਰੀ ਕਾਸ਼ੀ ਰਾਮ ਦੇ ਪਰਿਵਾਰਕ ਮੈਂਬਰਾਂ ਵੱਲੋਂ ਜਸਵੀਰ ਸਿੰਘ ਗੜ੍ਹੀ ਦਾ ਸਨਮਾਨ

ਖੇਤੀਬਾੜੀ ਅਫ਼ਸਰ ਨੇ ਕੀਤੀ ਬਲਾਕ ਖਰੜ ਦੇ ਬੀਜ ਡੀਲਰਾਂ ਨਾਲ ਮੀਟਿੰਗ

ਸ਼੍ਰੀਮਤੀ ਸੋਨੀਆ ਗਾਂਧੀ ਜੀ ਅਤੇ ਸ਼੍ਰੀ ਰਾਹੁਲ ਗਾਂਧੀ ਜੀ ਵਿਰੁੱਧ ਈਡੀ ਵਲੋਂ ਦਾਇਰ ਕੀਤੀ ਗਈ ਫਰਜ਼ੀ ਚਾਰਜਸ਼ੀਟ ਦੀ ਮੈਂ ਸਖ਼ਤ ਨਿਖੇਧੀ ਕਰਦਾ ਹਾਂ: ਬਲਬੀਰ ਸਿੰਘ ਸਿੱਧੂ

ਪੰਜਾਬ ਦੀਆਂ ਮੰਡੀਆਂ ’ਚ ਚਾਲੂ ਖਰੀਦ ਸੀਜ਼ਨ ਦੌਰਾਨ 4.16 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ-ਖੁਰਾਕ ਤੇ ਸਿਵਲ ਸਪਲਾਈ ਮੰਤਰੀ

ਸੇਮ ਗ੍ਰਸਤ ਭੂਮੀ ਨੁੰ ਉਪਜਾਊ ਬਨਾਉਣ 'ਤੇ ਸਰਕਾਰ ਦਾ ਫੋਕਸ : ਖੇਤੀਬਾੜੀ ਮੰਤਰੀ

ਵਿਧਾਇਕ ਰੰਧਾਵਾ ਨੇ ਧਰਮਗੜ੍ਹ ਅਤੇ ਜਾਸਤਨਾ ਕਲਾਂ, ਰਾਮਗੜ੍ਹ ਰੁੜਕੀ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਕਰਵਾਏ ਕੰਮਾਂ ਦਾ ਕੀਤਾ ਉਦਘਾਟਨ