Saturday, April 19, 2025

Majha

ਪੰਜਾਬ ਪੁਲਿਸ ਨੇ ਪਾਕਿਸਤਾਨ ਅਧਾਰਤ ਤਸਕਰ ਨਾਲ ਜੁੜੇ ਨਸ਼ਾ ਤਸਕਰ ਨੂੰ ਕੀਤਾ ਗ੍ਰਿਫ਼ਤਾਰ; 3 ਕਿਲੋ ਹੈਰੋਇਨ, ਦੋ ਪਿਸਤੌਲ ਬਰਾਮਦ

April 16, 2025 05:53 PM
SehajTimes

ਮੁੱਢਲੀ ਜਾਂਚ ਮੁਤਾਬਕ ਨਸ਼ਿਆਂ ਦੀਆਂ ਖੇਪਾਂ ਡਰੋਨ ਰਾਹੀਂ ਭੇਜੀਆਂ ਜਾ ਰਹੀਆਂ ਸਨ: ਡੀਜੀਪੀ ਗੌਰਵ ਯਾਦਵ

ਮਾਮਲੇ ਦੀ ਹੋਰ ਜਾਂਚ ਜਾਰੀ, ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ: ਏਡੀਜੀਪੀ ਏਐਨਟੀਐਫ ਨੀਲਾਭ ਕਿਸ਼ੋਰ

 ਅੰਮ੍ਰਿਤਸਰ : ਸੂਬੇ ਵਿੱਚੋਂ ਨਸ਼ਿਆ ਦੇ ਖਾਤਮੇ ਲਈ ਸ਼ੁਰੂ ਕੀਤੇ 'ਯੁੱਧ ਨਸ਼ਿਆਂ ਵਿਰੁੱਧ' ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਨੂੰ ਕਰਾਰੀ ਸੱਟ ਮਾਰਦਿਆਂ ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਨੇ ਪਾਕਿਸਤਾਨ ਅਧਾਰਤ ਤਸਕਰ ਨਾਲ ਸਬੰਧਤ ਮੁੱਖ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 3.105 ਕਿਲੋਗ੍ਰਾਮ ਹੈਰੋਇਨ ਅਤੇ ਦੋ .32 ਬੋਰ ਦੇ ਦੇਸੀ ਪਿਸਤੌਲਾਂ ਸਮੇਤ 37 ਕਾਰਤੂਸ ਅਤੇ ਦੋ ਮੈਗਜ਼ੀਨਾਂ ਬਰਾਮਦ ਕੀਤੀਆਂ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਜੋਬਨਜੀਤ ਸਿੰਘ ਉਰਫ਼ ਜੋਬਨ ਵਾਸੀ ਪਿੰਡ ਕੋਟਲੀ ਸੁਰ ਸਿੰਘ, ਤਰਨਤਾਰਨ ਵਜੋਂ ਹੋਈ ਹੈ ਅਤੇ ਉਹ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ।
ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਿਛਲੇ ਕੁਝ ਮਹੀਨਿਆਂ ਤੋਂ ਪਾਕਿਸਤਾਨ ਅਧਾਰਤ ਤਸਕਰਾਂ ਤੋਂ ਡਰੋਨ ਰਾਹੀਂ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕਰ ਰਿਹਾ ਸੀ।
ਡੀਜੀਪੀ ਨੇ ਦੱਸਿਆ ਕਿ ਇਸ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇ-ਪਿਛਲੇ ਸਬੰਧਾਂ ਨੂੰ ਸਥਾਪਤ ਕਰਨ ਵਾਸਤੇ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।
ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਐਨਟੀਐਫ ਨੀਲਾਭ ਕਿਸ਼ੋਰ ਨੇ ਦੱਸਿਆ ਕਿ ਏਐਨਟੀਐਫ ਬਾਰਡਰ ਰੇਂਜ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੂੰ ਭਰੋਸੇਯੋਗ ਸੂਹ ਮਿਲੀ ਸੀ ਕਿ ਦੋਸ਼ੀ ਜੋਬਨਜੀਤ ਉਰਫ਼ ਜੋਬਨ ਇਕ ਬਦਨਾਮ ਨਸ਼ਾ ਤਸਕਰ ਹੈ ਅਤੇ ਉਸਨੇ ਹਾਲ ਹੀ ਵਿੱਚ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਇੱਕ ਖੇਪ ਬਰਾਮਦ ਕੀਤੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਸੂਹ ‘ਤੇ ਤੁਰੰਤ ਕਾਰਵਾਈ ਕਰਦਿਆਂ ਸੁਪਰਡੈਂਟ ਆਫ਼ ਪੁਲਿਸ (ਐਸਪੀ) ਬਾਰਡਰ ਰੇਂਜ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਖੁਫੀਆ ਆਪਰੇਸ਼ਨ ਸ਼ੁਰੂ ਕੀਤਾ ਅਤੇ ਦੋਸ਼ੀ ਜੋਬਨਜੀਤ ਸਿੰਘ ਨੂੰ ਪਿੰਡ ਕੋਟਲੀ ਸੁਰ ਸਿੰਘ ਸਥਿਤ ਉਸਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ।
ਇਸ ਸਬੰਧੀ ਐਫਆਈਆਰ ਨੰਬਰ 99 ਮਿਤੀ 15.04.2025 ਨੂੰ ਪੁਲਿਸ ਸਟੇਸ਼ਨ ਏਐਨਟੀਐਫ, ਐਸਏਐਸ ਨਗਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਸੀ, 23 ਅਤੇ 25 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਦਰਜ ਕੀਤੀ ਗਈ ਹੈ।

Have something to say? Post your comment

 

More in Majha

ਪੰਜਾਬ ਪੁਲਿਸ ਨੇ ਸੰਖੇਪ ਗੋਲੀਬਾਰੀ ਤੋਂ ਬਾਅਦ ਲੰਡਾ ਹਰੀਕੇ ਅਤੇ ਸੱਤਾ ਨੌਸ਼ਹਿਰਾ ਗਿਰੋਹ ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ

ਤਖ਼ਤ ਸਾਹਿਬਾਨ ਦੇ ਸਿੰਘ ਸਾਹਿਬਾਨਾਂ ਦੀ ਬਹਾਲੀ ਸਬੰਧੀ ਸੰਘਰਸ਼ ਦੀ ਅਗਲੀ ਰੂਪ ਰੇਖਾ ਉਲੀਕਣ ਲਈ ਮੀਟਿੰਗ 27 ਅਪ੍ਰੈਲ ਨੂੰ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

ਸੰਵਿਧਾਨ ਰਚੇਤਾ ਡਾ ਭੀਮ ਰਾਉ ਅੰਬੇਦਕਰ ਜੀ ਦਾ ਜਨਮ ਦਿਵਸ ਧੂਮਧਾਮ ਨਾਲ ਮਨਾਇਆ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲ ਫਾਜ਼ਿਲਕਾ ਦੇ ਇਤਿਹਾਸਕ ਘੰਟਾ ਘਰ ਵਿਖੇ ਵਿਦਿਆਰਥੀਆਂ ਨੇ ਨਸ਼ਿਆਂ ਖਿਲਾਫ ਜਾਗਰੂਕਤਾ ਲਈ ਬਣਾਈ ਮਨੁੱਖੀ ਲੜੀ

ਮੋਦੀ ਸਰਕਾਰ ’84 ਦੇ ਸਿੱਖ ਕਤਲੇਆਮ ਦੇ ਮਾਮਲੇ ਨੂੰ ਸੰਜੀਦਗੀ ਨਾਲ ਲੈ ਰਹੀ ਹੈ : ਪ੍ਰੋ. ਸਰਚਾਂਦ ਸਿੰਘ ਖਿਆਲਾ

ਮੁੱਖ ਮੰਤਰੀ ਮਾਨ ਅਤੇ ਬਾਜਵਾ ’ਚ ਚੱਲ ਰਿਹਾ ਫਿਕਸ ਮੈਚ : ਪ੍ਰੋ. ਸਰਚਾਂਦ ਸਿੰਘ  ਖਿਆਲਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਦੇ ਵੱਖ-ਵੱਖ ਸਕੂਲਾਂ ਵਿੱਚ 2.10 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹਿਆਂ ’ਚ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ

ਗੁਰ ਪਤਵੰਤ ਪੰਨੂ ਦਿਮਾਗ਼ੀ ਸੰਤੁਲਨ ਖੋਹ ਚੁੱਕਾ ਹੈ: ਪ੍ਰੋ. ਸਰਚਾਂਦ ਸਿੰਘ ਖਿਆਲਾ

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਰੈਕੇਟ ਦਾ ਕੀਤਾ ਪਰਦਾਫਾਸ਼; 3.5 ਕਿਲੋ ਹੈਰੋਇਨ ਸਮੇਤ ਇੱਕ ਕਾਬੂ