Saturday, April 19, 2025

Majha

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲ ਫਾਜ਼ਿਲਕਾ ਦੇ ਇਤਿਹਾਸਕ ਘੰਟਾ ਘਰ ਵਿਖੇ ਵਿਦਿਆਰਥੀਆਂ ਨੇ ਨਸ਼ਿਆਂ ਖਿਲਾਫ ਜਾਗਰੂਕਤਾ ਲਈ ਬਣਾਈ ਮਨੁੱਖੀ ਲੜੀ

April 17, 2025 12:11 PM
SehajTimes

ਫਾਜ਼ਿਲਕਾ : ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਕਰਵਾਏ ਜਾ ਰਹੇ ਜਾਗਰੂਕਤਾ ਸਮਾਗਮਾਂ ਦੀ ਲੜੀ ਤਹਿਤ ਇਤਿਹਾਸਕ ਘੰਟਾਘਰ ਚੌਕ ਫਾਜ਼ਿਲਕਾ ਵਿਖੇ ਮਨੁੱਖੀ ਲੜੀ ਬਣਾਈ ਗਈ। ਇਸ ਜਾਗਰੂਕਤਾ ਮੁਹਿੰਮ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਾਜ਼ਿਲਕਾ ਅਤੇ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੇ ਭਰਪੂਰ ਉਤਸ਼ਾਹ ਨਾਲ ਭਾਗ ਲਿਆ ਅਤੇ ਵਿਦਿਆਰਥੀਆਂ ਨੇ ਘੰਟਾ ਘਰ ਨੂੰ ਗਲਵਕੜੀ ਵਿਚ ਲੈਂਦਿਆਂ ਇਸ ਦੇ ਦੁਆਲੇ ਮਨੁੱਖੀ ਲੜੀ ਬਣਾ ਕੇ ਸਮਾਜ ਨੂੰ ਨਸ਼ਿਆਂ ਖਿਲਾਫ ਲਾਮਬੰਦ ਹੋਣ ਦਾ ਸੰਦੇਸ਼ ਦਿੱਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਆਈਏਐਸ ਵਿਸੇਸ਼ ਤੌਰ ਤੇ ਵਿਦਿਆਰਥੀਆਂ ਦੀ ਹੌਂਸਲਾਂ ਅਫਜਾਈ ਲਈ ਇੱਥੇ ਪੁੱਜੇ। ਉਨ੍ਹਾਂ ਨੇ ਵਿਦਿਆਰਥੀਆਂ ਅਤੇ ਨਾਗਰਿਕਾਂ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਨਸ਼ੇ ਸਮਾਜ ਲਈ ਇੱਕ ਭਿਆਨਕ ਚੁਣੌਤੀ ਹਨ ਅਤੇ ਇਸ ਮੁਹਿੰਮ ਵਿੱਚ ਹਰੇਕ ਸ਼ਖ਼ਸ ਦੀ ਭੂਮਿਕਾ ਅਹਿਮ ਹੈ।
ਉਨ੍ਹਾਂ ਕਿਹਾ, “ਨਸ਼ਾ ਨਾ ਸਿਰਫ਼ ਇਨਸਾਨੀ ਸਿਹਤ ਨੂੰ ਖਤਰਾ ਪਹੁੰਚਾਉਂਦਾ ਹੈ, ਸਗੋਂ ਸਮਾਜਿਕ ਢਾਂਚੇ ਨੂੰ ਵੀ ਨੁਕਸਾਨ ਪਹੁੰਚਾਉਂਦਾ ਹੈ। ਇਸ ਲਈ ਅਸੀਂ ਸਭ ਨੇ ਮਿਲ ਕੇ ਨਸ਼ਿਆਂ ਵਿਰੁੱਧ ਲੜਾਈ ਲੜਣੀ ਹੈ। ਇਹ ਮਨੁੱਖੀ ਲੜੀ ਇਕ ਸਿਰਫ਼ ਰੂਪਕ ਨਹੀਂ, ਸਗੋਂ ਅਸਲ ਸੰਕਲਪ ਹੈ ਕਿ ਅਸੀਂ ਸਭ ਇੱਕਜੁਟ ਹਾਂ।”
ਡੀ.ਸੀ. ਨੇ ਅੱਗੇ ਕਿਹਾ ਕਿ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਵੱਖ-ਵੱਖ ਪੱਧਰਾਂ 'ਤੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਸਮਾਜਿਕ ਜਾਗਰੂਕਤਾ ਨਾਲ ਇਸ ਲੜਾਈ ਨੂੰ ਹੋਰ ਮਜ਼ਬੂਤ ਬਣਾਇਆ ਜਾਵੇਗਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਸ-ਪਾਸ ਨਸ਼ਿਆਂ ਸਬੰਧੀ ਕੋਈ ਵੀ ਗਤਿਵਿਧੀ ਵੇਖਣ 'ਤੇ ਤੁਰੰਤ ਸੂਚਨਾ ਪੁਲਿਸ ਨੂੰ ਦੇਣ ਅਤੇ ਇਸ ਮੁਹਿੰਮ ਦੇ ਸੱਚੇ ਸਿਪਾਹੀ ਬਣਨ।
ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਪਰਵਿੰਦਰ ਸਿੰਘ ਨੇ ਵੀ ਸੰਬੋਧਨ ਕਰਦਿਆਂ ਕਿਹਾ ਕਿ ਸਮਾਜਿਕ ਭਾਗੀਦਾਰੀ ਨਾਲ ਇਸ ਬੁਰਾਈ ਨੂੰ ਖਤਮ ਕੀਤਾ ਜਾ ਸਕਦਾ ਹੈ।
ਇਸ ਮੌਕੇ ਸਹਾਇਕ ਕਮਿਸ਼ਨਰ ਜਨਰਲ ਸ੍ਰੀ ਅਮਨਦੀਪ ਸਿੰਘ ਮਾਵੀ, ਮੁੱਖ ਮੰਤਰੀ ਫੀਲਡ ਅਫ਼ਸਰ ਰੁਪਾਲੀ ਟੰਡਨ, ਸਕੂਲ ਪ੍ਰਿੰਸੀਪਲ ਸੁਤੰਤਰ ਬਾਲਾ, ਰੈਡ ਕ੍ਰਾਸ ਸਕੱਤਰ ਸੰਜੀਵ ਸੇਠੀ, ਡੀਐਨਓ ਵਿਜੈ ਪਾਲ ਤੇ ਗੁਰਛਿੰਦਰ ਸਿੰਘ ਤੋਂ ਇਲਾਵਾ ਸਥਾਨਕ ਪ੍ਰਸ਼ਾਸਨ ਦੇ ਅਧਿਕਾਰੀ, ਅਧਿਆਪਕ, ਮਾਪੇ ਅਤੇ ਵੱਖ-ਵੱਖ ਸਮਾਜਿਕ ਸੰਸਥਾਵਾਂ ਦੇ ਨੁਮਾਇਂਦੇ ਵੀ ਮੌਜੂਦ ਰਹੇ। ਉਨ੍ਹਾਂ ਨੇ ਵੀ ਨਸ਼ਿਆਂ ਵਿਰੁੱਧ ਲੜਾਈ ਵਿੱਚ ਪੂਰੀ ਤਰ੍ਹਾਂ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਮੰਚ ਸੰਚਾਲਣ ਪ੍ਰਿੰਸੀਪਲ ਰਾਜਿੰਦਰ ਵਿਖੋਣਾ ਨੇ ਆਪਣੇ ਦਿਲਕਸ਼ ਅੰਦਾਜ ਵਿਚ ਵਾਖੂਬੀ ਕੀਤਾ।

Have something to say? Post your comment

 

More in Majha

ਪੰਜਾਬ ਪੁਲਿਸ ਨੇ ਸੰਖੇਪ ਗੋਲੀਬਾਰੀ ਤੋਂ ਬਾਅਦ ਲੰਡਾ ਹਰੀਕੇ ਅਤੇ ਸੱਤਾ ਨੌਸ਼ਹਿਰਾ ਗਿਰੋਹ ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ

ਤਖ਼ਤ ਸਾਹਿਬਾਨ ਦੇ ਸਿੰਘ ਸਾਹਿਬਾਨਾਂ ਦੀ ਬਹਾਲੀ ਸਬੰਧੀ ਸੰਘਰਸ਼ ਦੀ ਅਗਲੀ ਰੂਪ ਰੇਖਾ ਉਲੀਕਣ ਲਈ ਮੀਟਿੰਗ 27 ਅਪ੍ਰੈਲ ਨੂੰ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

ਸੰਵਿਧਾਨ ਰਚੇਤਾ ਡਾ ਭੀਮ ਰਾਉ ਅੰਬੇਦਕਰ ਜੀ ਦਾ ਜਨਮ ਦਿਵਸ ਧੂਮਧਾਮ ਨਾਲ ਮਨਾਇਆ

ਪੰਜਾਬ ਪੁਲਿਸ ਨੇ ਪਾਕਿਸਤਾਨ ਅਧਾਰਤ ਤਸਕਰ ਨਾਲ ਜੁੜੇ ਨਸ਼ਾ ਤਸਕਰ ਨੂੰ ਕੀਤਾ ਗ੍ਰਿਫ਼ਤਾਰ; 3 ਕਿਲੋ ਹੈਰੋਇਨ, ਦੋ ਪਿਸਤੌਲ ਬਰਾਮਦ

ਮੋਦੀ ਸਰਕਾਰ ’84 ਦੇ ਸਿੱਖ ਕਤਲੇਆਮ ਦੇ ਮਾਮਲੇ ਨੂੰ ਸੰਜੀਦਗੀ ਨਾਲ ਲੈ ਰਹੀ ਹੈ : ਪ੍ਰੋ. ਸਰਚਾਂਦ ਸਿੰਘ ਖਿਆਲਾ

ਮੁੱਖ ਮੰਤਰੀ ਮਾਨ ਅਤੇ ਬਾਜਵਾ ’ਚ ਚੱਲ ਰਿਹਾ ਫਿਕਸ ਮੈਚ : ਪ੍ਰੋ. ਸਰਚਾਂਦ ਸਿੰਘ  ਖਿਆਲਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਦੇ ਵੱਖ-ਵੱਖ ਸਕੂਲਾਂ ਵਿੱਚ 2.10 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹਿਆਂ ’ਚ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ

ਗੁਰ ਪਤਵੰਤ ਪੰਨੂ ਦਿਮਾਗ਼ੀ ਸੰਤੁਲਨ ਖੋਹ ਚੁੱਕਾ ਹੈ: ਪ੍ਰੋ. ਸਰਚਾਂਦ ਸਿੰਘ ਖਿਆਲਾ

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਰੈਕੇਟ ਦਾ ਕੀਤਾ ਪਰਦਾਫਾਸ਼; 3.5 ਕਿਲੋ ਹੈਰੋਇਨ ਸਮੇਤ ਇੱਕ ਕਾਬੂ