Saturday, April 19, 2025

Malwa

ਪਟਿਆਲਾ ਦੇ ਡਿਪਟੀ ਮੇਅਰ ਜਗਦੀਪ ਸਿੰਘ ਜੱਗਾ ਨੂੰ ਆਮ ਆਦਮੀ ਪਾਰਟੀ ਨੇ ਲਗਾਇਆ ਮਾਲਵਾ ਪੂਰਵੀ ਜ਼ੋਨ ਦਾ ਕੋਆਡੀਨੇਟਰ

April 17, 2025 04:44 PM
SehajTimes
ਪਟਿਆਲਾ : ਪਟਿਆਲਾ ਦੇ ਨਵ-ਨਿਯੁਕਤ ਡਿਪਟੀ ਮੇਅਰ ਜਗਦੀਪ ਸਿੰਘ ਜੱਗਾ ਨੂੰ ਆਮ ਆਦਮੀ ਪਾਰਟੀ ਵੱਲੋਂ ਇੱਕ ਵੱਡੀ ਜ਼ਿੰਮੇਦਾਰੀ ਸੌਂਪੀ ਗਈ ਹੈ। ਉਹਨਾਂ ਨੂੰ ਯੁੱਧ ਨਸ਼ੇ ਵਿਰੁੱਧ ਮੋਰਚੇ ਤਹਿਤ ਮਾਲਵਾ ਪੂਰਬੀ ਜ਼ੋਨ ਦਾ ਕੋਆਡੀਨੇਟਰ ਲਗਾਇਆ ਗਿਆ ਹੈ। ਡਿਪਟੀ ਮੇਅਰ ਜਗਦੀਪ ਸਿੰਘ ਜੱਗਾ ਨੂੰ ਅਨੰਦਪੁਰ ਸਾਹਿਬ, ਮੋਹਾਲੀ,ਸੰਗਰੂਰ, ਮਲੇਰਕੋਟਲਾ ਤੇ ਪਟਿਆਲਾ ਆਦਿ ਜ਼ਿਲੇ ਦਿੱਤੇ ਗਏ ਹਨ।
ਜਗਦੀਪ ਸਿੰਘ ਜੱਗਾ ਨੇ ਕਿਹਾ ਕਿ ਪਾਰਟੀ ਵੱਲੋਂ ਜੋ ਜਿੰਮੇਦਾਰੀ ਉਹਨਾਂ ਨੂੰ ਸੌਂਪੀ ਗਈ ਹੈ ਉਸ ਨੂੰ ਉਹ ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਉਣਗੇ।ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਯੁੱਧ ਛੇੜੀ ਇਸ ਮੁਹਿਮ ਨੂੰ ਹਰ ਖੇਤਰ ਚ ਪਹੁੰਚਾ ਕੇ ਨਸ਼ਿਆਂ ਦੇ ਖਾਤਮੇ ਲਈ ਜ਼ਿਲ੍ਹਾ ਤੇ ਪੁਲੀਸ ਪ੍ਰਸ਼ਾਸਨ, ਹਲਕਾ ਵਿਧਾਇਕਾ, ਇੰਚਾਰਜ਼ਾ,ਪਾਰਟੀ ਆਗੂਆ ਵਰਕਰਾਂ ਅਤੇ ਆਮ ਲੋਕਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੇ ਸਹਿਯੋਗ ਨਾਲ ਕੰਮ ਕਰਨਗੇ ਤਾਂ ਜੋ ਨਸ਼ੇ ਜੜੋਂ ਖਤਮ ਕੀਤਾ ਜਾ ਸਕੇ।ਉਹਨਾਂ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ, ਭਗਵੰਤ ਮਾਨ,ਪਾਰਟੀ ਪ੍ਰਧਾਨ ਅਤੇ ਕੈਬਨਿਟ ਮੰਤਰੀ, ਅਮਨ ਅਰੋੜਾ,ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੇਰੀ ਕਲਸੀ, ਪੰਜਾਬ ਪ੍ਰਭਾਰੀ ਮਨੀਸ਼ ਸੀਸੋਦੀਆ, ਸੰਦੀਪ ਪਾਠਕ ਸਮੂਹ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ ।ਜਿਹਨਾਂ ਨੇ ਮੇਰੇ ਉੱਪਰ ਭਰੋਸਾ ਕਰਕੇ ਮੈਂਨੂੰ ਏਨੀ ਵੱਡੀ ਜ਼ਿੰਮੇਵਾਰੀ ਦਿੱਤੀ ਹੈ। 

Have something to say? Post your comment

 

More in Malwa

ਕੈਬਨਿਟ ਮੰਤਰੀ ਨੇ ਲੱਗਭਗ 4.80 ਕਰੋੜ ਰੁਪਏ ਦੀ ਲਾਗਤ ਨਾਲ ਮੁੜ ਤਿਆਰ ਹੋਣ ਵਾਲੇ ਪੱਕੇ ਖਾਲਿਆਂ ਦਾ ਕੀਤਾ ਉਦਘਾਟਨ

ਪਟਿਆਲਾ 'ਚ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਬਲ ਮਿਲਿਆ

'ਆਪ ਸਰਕਾਰ' ਡਾ. ਅੰਬੇਦਕਰ ਦੇ ਸਿਧਾਂਤਾਂ ਉੱਤੇ ਚਲਦਿਆਂ ਸਮਾਜਿਕ ਨਿਆਂ ਤੇ ਸਮਾਨਤਾ ਪ੍ਰਤੀ ਵਚਨਬੱਧ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਬਣੇਗੀ ਸਰਕਾਰ : ਡਿੰਪਾ 

ਲਾਇਨਜ ਕਲੱਬ ਦਾ ਵਫ਼ਦ ਐਸ ਪੀ ਦਵਿੰਦਰ ਅੱਤਰੀ ਨੂੰ ਮਿਲਿਆ 

ਸੁਨਾਮ 'ਚ ਨਵੀਂ ਜਗ੍ਹਾ ਤੇ ਬਣੇਗਾ ਬੱਸ ਅੱਡਾ

ਯੁੱਧ ਨਸ਼ਿਆਂ ਵਿਰੁੱਧ ਤਰੁਨਪ੍ਰੀਤ ਸਿੰਘ ਸੌਂਦ ਨੇ ਮੰਡੀ ਗੋਬਿੰਦਗੜ੍ਹ ਵਿਖੇ ਕਰਵਾਈ ਮੈਰਾਥਨ ਵਿੱਚ ਲਿਆ ਹਿੱਸਾ

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਉਤਸ਼ਵ ਸਬੰਧੀ ਨਗਰ ਕੀਰਤਨ ਸਜਾਇਆ

ਕਾਂਗਰਸ, ਭਾਜਪਾ ਤੇ ਅਕਾਲੀ ਦਲ ਨੇ ਦਲਿਤਾਂ ਨੂੰ ਵੋਟਾਂ ਲਈ ਹੀ ਵਰਤਿਆ : ਡਾ. ਬਲਬੀਰ ਸਿੰਘ

ਬਹੁ-ਵਿਧਾਵੀ ਲੇਖਕ ਸ. ਵਰਿਆਮ ਸਿੰਘ ਸੰਧੂ ਦਾ ਭਾਸ਼ਾ ਵਿਭਾਗ ਵੱਲੋਂ ਸਨਮਾਨ