ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਵੱਲੋਂ ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਲਈ ਐਡਵੋਕੇਟ ਪਰਉਪਕਾਰ ਸਿੰਘ ਨੂੰ ਟਿਕਟ ਦਿੱਤੀ ਗਈ ਹੈ। ਘੁੰਮਣ ਲੰਬੇ ਸਮੇਂ ਤੋਂ ਅਕਾਲੀ ਦਲ ਵਿਚ ਕੰਮ ਕਰ ਰਹੇ ਹਨ। ਇਸ ਤੋਂ ਪਹਿਲਾਂ ਉਹ ਲੁਧਿਆਣਾ ਜ਼ਿਲ੍ਹਾ ਬਾਰ ਸੰਘ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਚੀਮਾ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਐਡਵੋਕੇਟ ਪੀ ਐੱਸ ਘੁੰਮਣ ਨੂੰ ਅਕਾਲੀ ਦਲ ਨੇ ਜ਼ਿਮਨੀ ਚੋਣਾਂ ਵਿਚ ਉਮੀਦਵਾਰ ਐਲਾਨਿਆ ਹੈ। ਲੁਧਿਆਣਾ ਵਿਚ ਜਲਦ ਹੀ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ।