ਭਵਾਨੀਗੜ੍ਹ : ਸ਼੍ਰੀ ਗੁਰੂ ਤੇਗ ਬਹਾਦਰ ਜੀ ਪ੍ਰਕਾਸ਼ ਉਤਸ਼ਵ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਭਵਾਨੀਗੜ੍ਹ ਵਲੋਂ ਅੱਜ ਨਗਰ ਕੀਰਤਨ ਕੱਢਿਆ ਗਿਆ। ਕੱਲ ਤੋਂ ਲੈ ਕੇ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੇ ਪਾਠ ਪ੍ਰਕਾਸ਼ ਕਰਵਾਏ ਗਏ ਸਨ ਜਿੰਨ੍ਹਾਂ ਦੇ ਕੱਲ ਨੂੰ ਭੋਗ ਪਾਏ ਜਾਣਗੇ। ਗੁਰਦੁਆਰਾ ਸਾਹਿਬ ਦੇ ਮੈਨੇਜਰ ਜਗਜੀਤ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਸ੍ਰੀ ਗੁਰੂ ਗਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਕੱਢਿਆ ਗਿਆ। ਗੁਰਦੁਆਰਾ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਸ਼ਹਿਰ ਦੇ ਮੁਹੱਲਿਆਂ, ਬਾਜਾਰਾਂ ਵਿਚੋਂ ਦੀ ਹੁੰਦਾ ਹੋਇਆ ਸ਼ਾਮ ਨੂੰ ਵਾਪਸ ਗੁਰਦੁਆਰਾ ਸਾਹਿਬ ਪਹੁੰਚਿਆ। ਇਸ ਮੌਕੇ ਜਥੇਦਾਰ ਤੇਜਾ ਸਿੰਘ ਕਮਾਲਪੁਰ, ਜਥੇ: ਮਲਕੀਤ ਸਿੰਘ ਚੰਗਾਲ ਮੈਂਬਰ ਸ਼ਰੋਮਣੀ ਕਮੇਟੀ, ਵਿਨਰਜੀਤ ਸਿੰਘ ਗੋਲਡੀ ਹਲਕਾ ਇੰਚਾਰਜ, ਬਾਬੂ ਪ੍ਰਕਾਸ਼ ਚੰਦ ਗਰਗ, ਨਰਿੰਦਰ ਸਿੰਘ ਔਜਲਾ, ਗੁਰਵਿੰਦਰ ਸਿੰਘ ਸੱਗੂ ਕੌਂਸਲਰ, ਇੰਦਰਜੀਤ ਸਿੰਘ ਤੂਰ, ਹਰਵਿੰਦਰ ਸਿੰਘ ਕਾਕੜਾ, ਦਵਿੰਦਰ ਸਿੰਘ ਮੈਨੇਜ, ਪਰਮਜੀਤ ਸਿੰਘ ਸਰਪੰਚ, ਰੁਪਿੰਦਰ ਸਿੰਘ ਰੰਧਾਵਾ, ਰਣਜੀਤ ਸਿੰਘ ਤੂਰ, ਰਾਜਿੰਦਰ ਸਿੰਘ ਮੈਨੇਜਰ ਗੁ: ਨਾਨਕਿਆਣਾ ਸਾਹਿਬ, ਪ੍ਰਿਤਪਾਲ ਸਿੰਘ ਫੱਗੂਵਾਲਾ, ਸੱਜਣ ਸਿੰਘ ਚੱਠਾ, ਸਤਿਗੁਰ ਸਿੰਘ ਅਕਾਊਟੈਂਟ, ਮਨਜੀਤ ਸਿੰਘ ਨਾਗਰਾ, ਤੇਜਾ ਸਿੰਘ ਅਤੇ ਮਾਸਟਰ ਜੋਗਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜਰ ਸਨ।