Saturday, April 19, 2025

Education

ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਵਿਖੇ ਰੋਜ਼ਗਾਰ ਮੇਲੇ ਦੌਰਾਨ 145 ਵਿਦਿਆਰਥੀਆਂ ਦੀ ਚੋਣ

April 18, 2025 07:49 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਵਿਖੇ ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਮਨੀਸ਼ ਕੁਮਾਰ ਦੀ ਰਹਿਨੁਮਾਈ ਹੇਠ ਪੰਜਾਬ ਦੇ ਤਕਨੀਕੀ ਅਦਾਰਿਆਂ ਦੇ ਵਿਦਿਆਰਥੀਆਂ ਲਈ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਰੋਜ਼ਗਾਰ ਮੇਲੇ ਦੌਰਾਨ ਵਿਭਾਗ ਦੇ ਵਧੀਕ ਡਾਇਰੈਕਟਰ ਤਕਨੀਕੀ ਸਿੱਖਿਆ ਰਵਿੰਦਰ ਸਿੰਘ ਹੁੰਦਲ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ।

ਕਾਲਜ ਦੀ ਪ੍ਰਿੰਸੀਪਲ ਰਕਸ਼ਾ ਕਿਰਨ ਵੱਲੋਂ ਮੁੱਖ ਮਹਿਮਾਨ ਨਾਲ ਵੱਖ-ਵੱਖ ਕੰਪਨੀਆਂ ਦੇ ਨੁਮਾਇੰਦਿਆਂ ਦੀ ਜਾਣ ਪਹਿਚਾਣ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਦੌਰਾਨ ਸਵਰਾਜ ਮਹਿੰਦਰਾ, ਗੋਦਰੇਜ, ਸਟੀਲ ਸਟ੍ਰਿਪਸ ਅਤੇ ਵੀਲ੍ਹਜ ਡੇਰਾਬੱਸੀ, ਗਲੋਬਲ ਇੰਜਨੀਅਰਜ਼ ਅਤੇ ਕੰਸਲਟੈਂਟ ਅਤੇ ਵਾਲੀਆ ਕ੍ਰਿਏਟਿਵ ਆਰਕੀਟੈਕਟ ਵੱਲੋਂ ਸਿਵਲ ਇੰਜੀਨੀਅਰਿੰਗ, ਮਕੈਨੀਕਲ, ਇਲੈਕਟਰੀਕਲ, ਪ੍ਰੋਡਕਸ਼ਨ ਇੰਜੀਨੀਅਰਿੰਗ, ਕੈਮੀਕਲ ਇੰਜੀਨੀਅਰਿੰਗ, ਬੀ-ਆਰਕ ਦੇ ਵਿਦਿਆਰਥੀਆਂ ਦੀ ਨੌਕਰੀ ਲਈ ਚੋਣ ਕੀਤੀ ਗਈ।

ਇਸ ਮੌਕੇ ਬੋਲਦਿਆਂ ਵਧੀਕ ਡਾਇਰੈਕਟਰ ਰਵਿੰਦਰ ਸਿੰਘ ਹੁੰਦਲ ਨੇ ਕਾਲਜ ਦੇ ਇਸ ਉਪਰਾਲੇ ਨੂੰ ਮੀਲ ਪੱਥਰ ਦੱਸਦਿਆਂ ਕਿਹਾ ਕਿ ਤਕਨੀਕੀ ਸਿੱਖਿਆ ਵਿਭਾਗ ਦੀ ਕੋਸ਼ਿਸ਼ ਹੈ ਕਿ ਪੰਜਾਬ ਦੇ ਨੌਜਵਾਨਾਂ ਨੂੰ ਤਕਨੀਕੀ ਗਿਆਨ ਦੇ ਕੇ ਹੁਨਰਮੰਦ ਕਰਨ ਉਪਰੰਤ ਨਾਮੀ ਕੰਪਨੀਆਂ ਵਿੱਚ ਨੌਕਰੀ ਲਗਵਾਉਣਾ ਵਿਭਾਗ ਦਾ ਮੁੱਖ ਟੀਚਾ ਹੈ ਜਿਸ ਦੀ ਲੜੀ ਵਜੋਂ ਅੱਜ ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਤੋਂ ਸ਼ੁਰੂਆਤ ਕੀਤੀ ਗਈ ਹੈ।

ਕਾਲਜ ਦੇ ਮੀਡੀਆ ਇੰਚਾਰਜ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਅੱਜ ਦੇ ਰੋਜ਼ਗਾਰ ਮੇਲੇ ਵਿਚ ਪੰਜਾਬ ਭਰ ਤੋਂ 14 ਪੌਲੀਟੈਕਨਿਕ ਕਾਲਜਾਂ ਦੇ ਲੱਗਭਗ 250 ਨੌਜਵਾਨ ਲੜਕੇ ਅਤੇ ਲੜਕੀਆਂ ਨੇ ਭਾਗ ਲਿਆ।

ਕਾਲਜ ਦੇ ਟ੍ਰੇਨਿੰਗ ਅਤੇ ਪਲੇਸਮੈਂਟ ਅਫਸਰ ਰਵਿੰਦਰ ਸਿੰਘ ਵਾਲੀਆ ਨੇ ਦੱਸਿਆ ਕਿ ਅੱਜ ਵੱਖ-ਵੱਖ ਕੰਪਨੀਆਂ ਵੱਲੋਂ ਲਿਖਤੀ ਪੇਪਰ ਅਤੇ ਇੰਟਰਵਿਊ ਰਾਹੀਂ ਆਖਰੀ ਸਾਲ ਦੇ 145 ਵਿਦਿਆਰਥੀਆਂ ਦੀ ਫਾਈਨਲ ਰਾਉਂਡ ਲਈ ਚੋਣ ਕੀਤੀ ਗਈ। ਮਹਿੰਦਰਾ ਸਵਰਾਜ ਵੱਲੋਂ 52, ਗੋਦਰੇਜ ਵੱਲੋਂ 51, ਸਟੀਲ ਸਟਿਰਪਸ ਵੱਲੋਂ 19, ਗਲੋਬਲ ਇੰਜਨੀਅਰਜ ਅਤੇ ਕੰਸਲਟੈਂਟ ਅਤੇ ਵਾਲੀਆ ਕ੍ਰਿਏਟਿਵ ਆਰਕੀਟੈਕਟ ਵੱਲੋਂ 33 ਯੋਗ ਉਮੀਦਵਾਰਾਂ ਦੀ ਨੌਕਰੀ ਲਈ ਚੋਣ ਕੀਤੀ ਗਈ।

ਇਸ ਮੌਕੇ ਵਿਭਾਗ ਦੇ ਡਿਪਟੀ ਡਾਇਰੈਕਟਰ ਹਰਜੀਤਪਾਲ ਸਿੰਘ, ਸਹਾਇਕ ਡਾਇਰੈਕਟਰ ਸੰਗੀਤਾ ਮੈਣੀ, ਆਈ ਆਈ ਏ ਪੰਜਾਬ ਦੇ ਚੈਅਰਮੈਨ ਪ੍ਰਿਤਪਾਲ ਸਿੰਘ ਵਾਲੀਆ, ਗੋਦਰੇਜ ਤੋਂ ਹਿਊਮਨ ਰਿਸੋਰਸ ਮੈਨੇਜਰ ਤਰੁਣ ਵਾਲੀਆ, ਪ੍ਰੋਡਕਸ਼ਨ ਮੈਨੇਜਰ ਰਜਨੀਸ਼ ਐਬਰੋਲ, ਸਟੀਲ ਸਟਿਰਪਸ ਤੋਂ ਐਨ ਕੇ ਕਪਿਲ, ਗਲੋਬਲ ਕਨਸਲਟੈਂਟ ਤੋਂ ਇੰਜ ਹਰਜੀਤ ਸਿੰਘ ਅਤੇ ਸਵਰਾਜ ਮਹਿੰਦਰਾ ਤੋਂ ਬਿਕਰਮ ਭੱਟ ਨੇ ਵੀ ਸ਼ਮੂਲੀਅਤ ਕੀਤੀ।

ਰੋਜ਼ਗਾਰ ਮੇਲੇ ਦੌਰਾਨ ਵਿਦਿਆਰਥੀ ਬਠਿੰਡਾ, ਬਟਾਲਾ, ਫਿਰੋਜ਼ਪੁਰ, ਜਲੰਧਰ, ਬਰਨਾਲਾ, ਤਲਵਾੜਾ, ਰਣਵਾਂ, ਹੁਸ਼ਿਆਰਪੁਰ ਅਤੇ ਮੁਹਾਲੀ ਤੋਂ ਸ਼ਮੂਲੀਅਤ ਕੀਤੀ, ਜਿਨ੍ਹਾਂ ਨੂੰ ਲੈ ਕੇ ਆਉਣ ਅਤੇ ਲਿਜਾਣ ਦਾ ਪ੍ਰਬੰਧ ਉਹਨਾਂ ਨਾਲ ਸਬੰਧਤ ਕਾਲਜਾਂ ਦੇ ਅਧਿਕਾਰੀਆਂ ਵੱਲੋਂ ਕੀਤਾ ਗਿਆ।

 

Have something to say? Post your comment

 

More in Education

ਵਿਧਾਇਕ ਨੀਨਾ ਮਿੱਤਲ ਵੱਲੋਂ ਸੈਕੰਡਰੀ ਸਕੂਲ ਧੂੰਮਾਂ 'ਚ ਵਿਕਾਸ ਕਾਰਜਾਂ ਦਾ ਉਦਘਾਟਨ

ਪੰਜਾਬ ਸਿੱਖਿਆ ਕ੍ਰਾਂਤੀ ਸੂਬੇ ਵਿੱਚ ਵਿੱਦਿਅਕ ਪੱਧਰ ਨੂੰ ਹੋਰ ਉੱਚਾ ਚੁੱਕਣ ਵਿੱਚ ਮੱਦਦਗਾਰ ਸਾਬਤ ਹੋਵੇਗੀ: ਲਾਲਜੀਤ ਸਿੰਘ ਭੁੱਲਰ

ਸਕੂਲੀ ਬੱਚਿਆਂ ਨੂੰ ਸਮੇਂ ਦੇ ਹਾਣੀ ਬਨਾਉਣ ਲਈ ਸਿੱਖਿਆ ਵਿਭਾਗ ਦੇ ਬੁਨਿਆਦੀ ਢਾਂਚੇ ਨੂੰ ਵਿਕਸਿਤ ਕਰਨਾ ਸ਼ਲਾਘਾਯੋਗ ਉਪਰਾਲਾ : ਕੈਬਨਿਟ ਮੰਤਰੀ ਡਾ ਬਲਜੀਤ ਕੌਰ

ਐਸ ਡੀ ਐਮ ਖਰੜ ਗੁਰਮੰਦਰ ਸਿੰਘ ਵੱਲੋਂ ਖਰੜ ਹਲਕੇ ਵਿਚ 22.53 ਲੱਖ ਰੁਪਏ ਦੀ ਲਾਗਤ ਨਾਲ ਬਣੇ ਤਿੰਨ ਨਵੇਂ ਕਲਾਸ ਰੂਮ ਵਿਦਿਆਰਥੀਆਂ ਨੂੰ ਸਮਰਪਿਤ

'ਪੰਜਾਬ ਸਿੱਖਿਆ ਕ੍ਰਾਂਤੀ’: ਚੌਥੇ ਦਿਨ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾ ਹਲਕੇ ਦੇ ਅੱਠ ਸਕੂਲਾਂ ਵਿੱਚ 1.61 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

"ਪੰਜਾਬ ਸਿੱਖਿਆ ਕ੍ਰਾਂਤੀ" ਤਹਿਤ ਲੁਧਿਆਣਾ ਜ਼ਿਲ੍ਹੇ ਵਿੱਚ ਨਿਵੇਕਲੀ ਪਹਿਲ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸਰਕਾਰੀ ਸਕੂਲ ਵਿੱਚ ਸ਼ੂਟਿੰਗ ਰੇਂਜ ਦਾ ਉਦਘਾਟਨ

ਸਿੱਖਿਆ ਕ੍ਰਾਂਤੀ: ਲਾਲਜੀਤ ਸਿੰਘ ਭੁੱਲਰ ਵੱਲੋਂ ਤਰਨਤਾਰਨ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਉਦਘਾਟਨ

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਵਧਿਆ : ਮਾਨ 

ਬੇਗਮਪੁਰਾ ਟਾਈਗਰ ਫੋਰਸ ਨੇ ਸਰਕਾਰੀ ਮਿਡਲ ਸਮਾਰਟ ਸਕੂਲ ਬਸੀ ਬਾਹਿਦ ਵਿਖੇ ਵਿਦਿਆਰਥੀਆਂ ਨੂੰ ਕਾਪੀਆਂ ਤੇ ਕਿਤਾਬਾਂ ਵੰਡੀਆਂ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 41.28 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ