Saturday, April 19, 2025

Chandigarh

ਸ਼ਾਨਨ ਪਾਵਰ ਪ੍ਰੋਜੈਕਟ ਪੰਜਾਬ ਦੀ ਮਲਕੀਅਤ : ਹਰਭਜਨ ਸਿੰਘ ਈਟੀਓ

April 18, 2025 08:01 PM
SehajTimes

ਚੰਡੀਗੜ੍ਹ : ਪੰਜਾਬ ਰਾਜ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਇੱਥੇ ਇੱਕ ਬਿਆਨ ਜਾਰੀ ਕਰਦਿਆਂ ਹਿਮਾਚਲ ਪ੍ਰਦੇਸ਼ ਦੇ ਉੱਪ ਮੁੱਖ ਮੰਤਰੀ ਅਤੇ ਸਹਿਕਾਰਤਾ ਮੰਤਰੀ ਸ੍ਰੀ ਮੁਕੇਸ਼ ਅਗਨੀਹੋਤਰੀ ਵੱਲੋਂ ਸ਼ਾਨਨ ਪਾਵਰ ਪ੍ਰੋਜੈਕਟ ਸਬੰਧੀ ਦਿੱਤੇ ਗਏ ਬਿਆਨ ਨੂੰ ਮੁੱਢੋਂ ਰੱਦ ਕਰਦਿਆਂ, ਕਿਹਾ ਕਿ ਸ਼ਾਨਨ ਪਾਵਰ ਪ੍ਰੋਜੈਕਟ ਪੰਜਾਬ ਰਾਜ ਦੀ ਮਲਕੀਅਤ ਹੈ ਅਤੇ ਇਸ ਉਤੇ ਹਿਮਾਚਲ ਪ੍ਰਦੇਸ਼ ਦੀ ਸਰਕਾਰ ਦਾ ਕੋਈ ਹੱਕ ਨਹੀਂ ਬਣਦਾ।

ਉਨ੍ਹਾਂ ਕਿਹਾ ਕਿ ਸ੍ਰੀ ਅਗਨੀਹੋਤਰੀ ਨੂੰ ਸ਼ਾਨਨ ਪ੍ਰੋਜੈਕਟ ਸਬੰਧੀ ਬਿਆਨ ਦੇਣ ਤੋਂ ਪਹਿਲਾਂ ਤੱਥਾਂ ਤੋਂ ਜਾਣੂ ਹੋ ਜਾਣਾ ਚਾਹੀਦਾ ਸੀ। ਤੱਥਾਂ ਤੋਂ ਅਣਜਾਣ ਹੋਣ ਕਾਰਨ ਸ੍ਰੀ ਅਗਨੀਹੋਰਤੀ ਗਲ਼ਤ ਬਿਆਨਬਾਜ਼ੀ ਕਰਕੇ ਦੋ ਰਾਜਾਂ ਦੇ ਆਪਸੀ ਸਬੰਧਾਂ ਨੂੰ ਖਰਾਬ ਕਰਨ ਦਾ ਕੰਮ ਕਰ ਰਹੇ ਹਨ।

ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਮੈਂ ਸ੍ਰੀ ਅਗਨੀਹੋਤਰੀ ਦੀ ਜਾਣਕਾਰੀ ਲਈ ਦੱਸਣਾਂ ਚਾਹੁੰਦਾ ਹਾਂ ਕਿ 1966 ਵਿੱਚ ਪੰਜਾਬ ਰਾਜ ਦਾ ਪੁਨਰਗਠਨ ਹੋਇਆ ਸੀ , ਜਿਸ ਉਪਰੰਤ ਭਾਰਤ ਸਰਕਾਰ ਨੇ ਪੁਨਰਗਠਿਤ ਰਾਜਾਂ ਦੀਆਂ ਜਾਇਦਾਦਾਂ ਅਤੇ ਦੇਣਦਾਰੀਆਂ ਦੀ ਮਾਲਕੀ ਸਬੰਧੀ ਮਿਤੀ 01-05-1967 ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਪੰਜਾਬ ਪੁਨਰਗਠਨ ਐਕਟ 1966 ਦੀ ਧਾਰਾ 67(4) ਦੇ ਅਨੁਸਾਰ ਭਾਰਤ ਸਰਕਾਰ ਨੇ ਹਾਈਡਰੋ ਪਾਵਰ ਹਾਊਸ ਜੋਗਿੰਦਰ ਨਗਰ ਦੀਆਂ ਜਾਇਦਾਦਾਂ ਪੰਜਾਬ ਰਾਜ ਬਿਜਲੀ ਬੋਰਡ ਨੂੰ ਅਲਾਟ ਕੀਤੀਆਂ ਗਈਆਂ ਸਨ,ਜੋ ਕਿ ਹੁਣ ਪੀਐਸਪੀਸੀਐਲ ਵਜੋਂ ਪੰਜਾਬ ਰਾਜ ਵਿੱਚ ਸੇਵਾਵਾਂ ਦੇ ਰਿਹਾ ਹੈ ।

ਉਨ੍ਹਾਂ ਕਿਹਾ ਕਿ ਸ੍ਰੀ ਅਗਨੀਹੋਰਤੀ ਨੂੰ ਸਮਝਣਾ ਚਾਹੀਦਾ ਹੈ ਕਿ ਜੋ ਐਕਟ ਸੰਸਦ ਵੱਲੋਂ ਲਾਗੂ ਕੀਤਾ ਗਿਆ ਹੋਵੇ ਉਹ ਕਾਨੂੰਨ ਬਣ ਜਾਂਦਾ ਹੈ , ਜੋ ਕਿ ਬਿਨਾਂ ਕਿਸੇ ਬਦਲਾਅ ਦੇ ਲਾਗੂ ਹੋਣ ਯੋਗ ਦਸਤਾਵੇਜ਼ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਨਰਗਠਨ ਰਾਜਾਂ ਦੇ ਅਧਿਕਾਰਾਂ ਨੂੰ ਨਿਰਧਾਰਤ ਕਰਦਾ ਹੈ, ਇਸ ਲਈ, ਸ਼ਾਨਨ ਪ੍ਰੋਜੈਕਟ ਪੂਰਨ ਰੂਪ ਵਿੱਚ ਪੰਜਾਬ ਰਾਜ ਦੀ ਸੰਪਤੀ ਹੈ ।
ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਭਾਰਤ ਸਰਕਾਰ ਦੇ ਸਿੰਚਾਈ ਅਤੇ ਬਿਜਲੀ ਮੰਤਰਾਲੇ ਵੱਲੋਂ ਆਪਣੇ ਪੱਤਰ ਨੰਬਰ ਈਐਲ11.77(45)/71 ਮਿਤੀ 22-03-1972 ਰਾਹੀਂ ਹਿਮਾਚਲ ਪ੍ਰਦੇਸ਼ ਸਰਕਾਰ ਦੇ ਬਹੁ-ਮੰਤਵੀ ਪ੍ਰੋਜੈਕਟਾਂ ਅਤੇ ਬਿਜਲੀ ਵਿਭਾਗ ਦੇ ਸਕੱਤਰ ਨੂੰ ਸੁਚਿਤ ਕੀਤਾ ਗਿਆ ਸੀ ਕਿ ਬਿਜਲੀ ਸਟੇਸ਼ਨਾਂ ਦੀ ਵੰਡ ਬਾਬਤ 01-05-1967 ਦੀ ਨੋਟੀਫਿਕੇਸ਼ਨ ਨੂੰ ਸੋਧਿਆ ਨਹੀਂ ਜਾਵੇਗਾ। ਇਸ ਤੋਂ ਇਲਾਵਾ, ਜਾਇਦਾਦ ਦੀ ਮਾਲਕੀ ਸੰਬੰਧੀ ਮੁੱਦਾ ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਭਾਰਤ ਸਰਕਾਰ ਦੇ ਬਿਜਲੀ ਵਿਭਾਗ, ਊਰਜਾ ਮੰਤਰਾਲੇ ਕੋਲ ਵੀ ਉਠਾਇਆ ਗਿਆ ਸੀ ਅਤੇ ਇਸਨੂੰ ਸਾਲ 1987 ਵਿੱਚ ਵੀ ਭਾਰਤ ਸਰਕਾਰ ਵੱਲੋ ਦੁਬਾਰਾ ਸਪੱਸ਼ਟ ਤੌਰ ’ਤੇ ਰੱਦ ਕਰ ਦਿੱਤਾ ਗਿਆ ਸੀ। ਜਿਸ ਤੋਂ ਸਪਸ਼ਟ ਹੋ ਜਾਂਦਾ ਹੈ ਕਿ ਸ਼ਾਨਨ ਪਾਵਰ ਪ੍ਰੋਜੈਕਟ ਦੀ ਪੰਜਾਬ ਰਾਜ ਨੂੰ ਅਲਾਟਮੈਂਟ ਬਿਲਕੁਲ ਦਰੁਸਤ ਹੈ ਅਤੇ ਇਹ ਪੰਜਾਬ ਦਾ ਹੈ।

ਬਿਜਲੀ ਮੰਤਰੀ ਨੇ ਕਿਹਾ ਕਿ ਸ੍ਰੀ ਅਗਨੀਹੋਤਰੀ ਵੱਲੋਂ ਆਪਣੇ ਬਿਆਨ ਵਿੱਚ ਇਹ ਕਹਿਣਾ ਕਿ ਮੰਡੀ ਦੇ ਰਾਜੇ ਵੱਲੋਂ ਭਾਰਤ ਸਰਕਾਰ ਨੂੰ 99 ਸਾਲ ਦੇ ਪਟੇ ’ਤੇ ਦਿੱਤਾ ਗਿਆ ਸੀ ਅਤੇ ਇਸ ਦੇ ਨਾਲ ਇਹ ਵੀ ਕਹਿਣਾ ਕਿ ਹਿਮਾਚਲ ਪ੍ਰਦੇਸ਼ ਦਾ ਮੰਡੀ ਇਲਾਕਾ ਕਦੇ ਵੀ ਪੰਜਾਬ ਰਾਜ ਦਾ ਹਿੱਸਾ ਨਹੀਂ ਰਿਹਾ ,ਬਾਰੇ ਮੈਂ ਸ੍ਰੀ ਅਗਨੀਹੋਤਰੀ ਨੂੰ ਦੱਸਣਾ ਚਾਹੁੰਦਾ ਹਾਂ ਕਿ ਮੰਡੀ ਦੇ ਰਾਜੇ ਅਤੇ ਅੰਗਰੇਜ਼ ਸਰਕਾਰ ਵਿਚ ਸਮਝੌਤੇ ਤਹਿਤ ਸੰਨ 1925 ਵਿੱਚ ਬਨਣਾ ਸ਼ੁਰੂ ਹੋਇਆ ਸੀ ਅਤੇ 1932 ਵਿੱਚ ਪੂਰਾ ਹੋ ਗਿਆ ਸੀ। ਭਾਰਤ ਦੇਸ਼ ਬਣਨ ਉਪਰੰਤ ਹਿਮਾਚਲ ਦਾ ਹਰ ਜ਼ਿਲ੍ਹਾ ਪੰਜਾਬ ਦਾ ਹਿੱਸਾ ਸੀ । ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਮਨਘੜ੍ਹਤ ਬਿਆਨ ਦੇ ਕੇ ਸ੍ਰੀ ਅਗਨੀਹੋਤਰੀ ਹਿਮਾਚਲ ਦੇ ਲੋਕਾਂ ਨੂੰ ਮੂਰਖ ਬਨਾਉਣਾ ਚਾਹੁੰਦੇ ਹਨ।

ਬਿਜਲੀ ਮੰਤਰੀ ਨੇ ਕਿਹਾ ਕਿ ਸਾਲ 2023 ਵਿੱਚ ਵੀ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਸ਼ਾਨਨ ਪਾਵਰ ਪ੍ਰੋਜਕਟ ਦੀ ਲੀਜ਼ ਦੇ ਖਤਮ ਹੋਣ ਸਬੰਧੀ ਜ਼ਿਕਰ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੂੰ ਪੱਤਰ ਲਿਖਿਆ ਗਿਆ ਸੀ ਕਿ ਇਹ ਪ੍ਰੋਜੈਕਟ ਹੁਣ ਹਿਮਾਚਲ ਸਰਕਾਰ ਨੂੰ ਸੌਂਪਿਆ ਜਾਵੇ
ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਵੱਲੋਂ ਸ਼ਾਨਨ ਪਾਵਰ ਪ੍ਰੋਜੈਕਟ ਸਬੰਧੀ ਬਣਾਏ ਜਾ ਰਹੇ ਬੇਵਜਹ ਦਬਾਅ ਨੂੰ ਖ਼ਤਮ ਕਰਨ ਅਤੇ ਪੰਜਾਬ ਦੇ ਹਿੱਤਾ ਦੀ ਰਾਖੀ ਦੇ ਮੱਦੇ ਨਜ਼ਰ ਪੰਜਾਬ ਸਰਕਾਰ ਦੇ ਸਕੱਤਰ (ਬਿਜਲੀ) ਵੱਲੋਂ ਮਾਣਯੋਗ ਸਰਵ ਉੱਚ ਅਦਾਲਤ ਵਿੱਚ ਕੇਸ ਦਾਇਰ ਕੀਤਾ ਗਿਆ ਹੈ ਜੋਕਿ ਮਾਨਯੋਗ ਸਰਵ ਉੱਚ ਅਦਾਲਤ ਦੇ ਵਿਚਾਰ ਅਧੀਨ ਹੈ। ਇਸ ਲਈ ਸ੍ਰੀ ਮੁਕੇਸ਼ ਅਗਨੀਹੋਰਤੀ ਨੂੰ ਸ਼ਾਨਨ ਪਾਵਰ ਪ੍ਰੋਜੈਕਟ ਸਬੰਧੀ ਬਿਆਨਬਾਜ਼ੀ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

Have something to say? Post your comment

 

More in Chandigarh

ADC ਅਨਮੋਲ ਧਾਲੀਵਾਲ ਵੱਲੋਂ ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫ਼ਸਰਾਂ, ਮਿਉਂਸਪਲ ਇੰਜੀਨੀਅਰਾਂ, ਸੀਵਰੇਜ ਤੇ ਜਲ ਸਪਲਾਈ ਬੋਰਡ, ਡ੍ਰੇਨੇਜ ਅਧਿਕਾਰੀਆਂ ਤੇ ਸਹਾਇਕ ਟਾਊਨ ਪਲਾਨਰਾਂ ਨਾਲ ਮੀਟਿੰਗ

ਜ਼ਿਲ੍ਹਾ ਪੁਲਿਸ ਸ਼ਨੀਵਾਰ ਨੂੰ ਲੋਕਾਂ ਦੀਆਂ ਲੰਬਿਤ ਸ਼ਿਕਾਇਤਾਂ ਦੇ ਹੱਲ ਲਈ ਪੁਲਿਸ ਸਟੇਸ਼ਨ ਪੱਧਰੀ ਸਮਾਧਾਨ ਕੈਂਪ ਲਗਾਏਗੀ

’ਯੁੱਧ ਨਸ਼ਿਆਂ ਵਿਰੁੱਧ’ 49ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 124 ਨਸ਼ਾ ਤਸਕਰ ਗ੍ਰਿਫ਼ਤਾਰ; 2.5 ਕਿਲੋ ਹੈਰੋਇਨ, 2 ਲੱਖ ਰੁਪਏ ਡਰੱਗ ਮਨੀ ਬਰਾਮਦ

ਪੰਜਾਬ ਸਰਕਾਰ ਦਾ ਇਤਿਹਾਸਕ ਕਦਮ ਪੰਜਾਬ ਦੇ ਸਾਰੇ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਦਾ ਕਾਰਜ ਸ਼ੁਰੂ: ਤਰੁਨਪ੍ਰੀਤ ਸਿੰਘ ਸੌਂਦ

ਬੰਪਰ ਫ਼ਸਲ ਹੋਣ ਕਾਰਨ ਪੰਜਾਬ ਦੀਆਂ ਮੰਡੀਆਂ 'ਚ 125 ਲੱਖ ਮੀਟ੍ਰਿਕ ਟਨ ਕਣਕ ਆਉਣ ਦੀ ਸੰਭਾਵਨਾ : ਲਾਲ ਚੰਦ ਕਟਾਰੂਚੱਕ

ਮਰਹੂਮ ਸਾਹਿਬ ਸ੍ਰੀ ਕਾਸ਼ੀ ਰਾਮ ਦੇ ਪਰਿਵਾਰਕ ਮੈਂਬਰਾਂ ਵੱਲੋਂ ਜਸਵੀਰ ਸਿੰਘ ਗੜ੍ਹੀ ਦਾ ਸਨਮਾਨ

ਖੇਤੀਬਾੜੀ ਅਫ਼ਸਰ ਨੇ ਕੀਤੀ ਬਲਾਕ ਖਰੜ ਦੇ ਬੀਜ ਡੀਲਰਾਂ ਨਾਲ ਮੀਟਿੰਗ

ਸ਼੍ਰੀਮਤੀ ਸੋਨੀਆ ਗਾਂਧੀ ਜੀ ਅਤੇ ਸ਼੍ਰੀ ਰਾਹੁਲ ਗਾਂਧੀ ਜੀ ਵਿਰੁੱਧ ਈਡੀ ਵਲੋਂ ਦਾਇਰ ਕੀਤੀ ਗਈ ਫਰਜ਼ੀ ਚਾਰਜਸ਼ੀਟ ਦੀ ਮੈਂ ਸਖ਼ਤ ਨਿਖੇਧੀ ਕਰਦਾ ਹਾਂ: ਬਲਬੀਰ ਸਿੰਘ ਸਿੱਧੂ

ਪੰਜਾਬ ਦੀਆਂ ਮੰਡੀਆਂ ’ਚ ਚਾਲੂ ਖਰੀਦ ਸੀਜ਼ਨ ਦੌਰਾਨ 4.16 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ-ਖੁਰਾਕ ਤੇ ਸਿਵਲ ਸਪਲਾਈ ਮੰਤਰੀ

ਸੇਮ ਗ੍ਰਸਤ ਭੂਮੀ ਨੁੰ ਉਪਜਾਊ ਬਨਾਉਣ 'ਤੇ ਸਰਕਾਰ ਦਾ ਫੋਕਸ : ਖੇਤੀਬਾੜੀ ਮੰਤਰੀ