Saturday, April 19, 2025

Malwa

ਕੇਂਦਰ ਸਰਕਾਰ ਸਾਰੀਆਂ ਫ਼ਸਲਾਂ 'ਤੇ ਦੇਵੇ ਐਮ.ਐਸ.ਪੀ., ਪੰਜਾਬ ਦੇ ਕਿਸਾਨ ਭਰ ਦੇਣਗੇ ਅੰਨ ਭੰਡਾਰ-ਡਾ. ਬਲਬੀਰ ਸਿੰਘ

April 19, 2025 01:18 PM
SehajTimes
ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਸੋਨੇ ਵਰਗੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦ ਰਹੀ ਹੈ
 
ਨਾਭਾ : ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਮੰਡੀਆਂ 'ਚ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਮੰਡੀਆਂ ਦਾ ਦੌਰਾ ਕੀਤਾ। ਉਨ੍ਹਾਂ ਇਸ ਮੌਕੇ ਮੰਗ ਕੀਤੀ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਸਾਰੀਆਂ ਫ਼ਸਲਾਂ 'ਤੇ ਐਮ.ਐਸ.ਪੀ. ਦੇਵੇ ਅਤੇ ਨਾਲ ਹੀ ਪੰਜਾਬ ਦਾ ਪਿਛਲੇ ਤਿੰਨ ਸਾਲਾਂ ਤੋਂ ਰੋਕਿਆ ਹੋਇਆ ਦਿਹਾਤੀ ਵਿਕਾਸ ਫ਼ੰਡ ਵੀ ਜਾਰੀ ਕਰੇ ਤਾਂ ਕਿ ਸੂਬੇ 'ਚ ਮੰਡੀਕਰਨ ਢਾਂਚਾ ਮਜ਼ਬੂਤ ਕਰਕੇ ਪਿੰਡਾਂ 'ਚ ਸੜਕਾਂ ਦਾ ਵਿਕਾਸ ਕਰਵਾਇਆ ਜਾ ਸਕੇ।
ਸਿਹਤ ਮੰਤਰੀ ਨੇ ਇਸ ਦੌਰਾਨ ਮੰਡੌੜ, ਧੰਗੇੜਾ, ਬਖ਼ਸ਼ੀਵਾਲਾ, ਲੰਗ ਤੇ ਪਟਿਆਲਾ ਦੀਆਂ ਅਨਾਜ ਮੰਡੀਆਂ ਵਿਖੇ ਕਿਸਾਨਾਂ, ਆੜਤੀਆਂ ਤੇ ਲੇਬਰ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਇਸ ਗੱਲੋਂ ਪਰਮਾਤਮਾ ਦਾ ਸ਼ੁਕਰਾਨਾ ਕੀਤਾ ਕਿ ਇਸ ਵਾਰ ਕਣਕ ਦੀ ਸੋਨੇ ਵਰਗੀ ਬੰਪਰ ਫ਼ਸਲ ਹੋਈ ਹੈ, ਇਸ ਨਾਲ ਕਿਸਾਨ ਵੀ ਖੁਸ਼ ਹਨ ਤੇ ਆੜਤੀਆ ਤੇ ਮਜ਼ਦੂਰ ਵੀ ਖੁਸ਼ ਹੈ। ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਮਾਰਕੀਟ ਕਮੇਟੀ ਨਾਭਾ ਦੇ ਚੇਅਰਮੈਨ ਗੁਰਦੀਪ ਸਿੰਘ ਟਿਵਾਣਾ, ਮਾਰਕੀਟ ਕਮੇਟੀ ਭਾਦਸੋਂ ਦੇ ਚੇਅਰਮੈਨ ਗੁਰਦੀਪ ਸਿੰਘ ਦੀਪਾ ਰਾਮਗੜ੍ਹ ਸਮੇਤ ਖੁਰਾਕ ਤੇ ਸਿਵਲ ਸਪਲਾਈਜ, ਮੰਡੀ ਬੋਰਡ ਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਅਧਿਕਾਰੀ ਵੀ ਮੌਜੂਦ ਸਨ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਸੋਨੇ ਵਰਗੀ ਕਣਕ ਦੀ ਫ਼ਸਲ ਦੀ ਖਰੀਦ ਲਈ ਸਾਰੀਆਂ ਮੰਡੀਆਂ ਵਿੱਚ ਪੁਖ਼ਤਾ ਇੰਤਜਾਮ ਕੀਤੇ ਸਨ, ਇਸ ਲਈ ਸਰਕਾਰ ਕਣਕ ਦਾ ਇੱਕ-ਇੱਕ ਦਾਣਾ ਸੁਚੱਜੇ ਢੰਗ ਨਾਲ ਖਰੀਦ ਰਹੀ ਹੈ। ਉਨ੍ਹਾਂ ਨੇ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਲਿਫ਼ਟਿੰਗ ਤੇਜ ਕਰਵਾਈ ਜਾਵੇ।
ਡਾ. ਬਲਬੀਰ ਸਿੰਘ ਨੇ ਸਮੂਹ ਕਿਸਾਨਾਂ, ਆੜਤੀਆਂ ਤੇ ਲੇਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੰਦਿਆਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 2021 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਕਿਸਾਨਾਂ ਨਾਲ ਕੀਤੇ ਵਾਅਦੇ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੂਰਾ ਕਰਨ।
ਇਸ ਮੌਕੇ ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਆਪਣੇ ਵਾਅਦੇ ਮੁਤਾਬਕ ਦੇਸ਼ ਦੇ 80 ਕਰੋੜ ਲੋਕਾਂ ਨੂੰ ਵੰਡੇ ਜਾਣ ਵਾਲੇ ਪੰਜਾਬ ਦੇ ਕਿਸਾਨਾਂ ਵੱਲੋਂ ਦਿੱਤੇ ਜਾਂਦੇ ਅਨਾਜ ਸਮੇਤ ਦਾਲਾਂ, ਛੋਲੇ, ਤੇਲ ਬੀਜਾਂ 'ਤੇ ਐਮ.ਐਸ.ਪੀ. ਦੇਣ, ਤਾਂ ਪੰਜਾਬ ਦਾ ਕਿਸਾਨ ਕਣਕ-ਝੋਨੇ ਦੀ ਤਰ੍ਹਾਂ ਬਾਕੀ ਫ਼ਸਲਾਂ ਨਾਲ ਵੀ ਅੰਨ ਭੰਡਾਰ ਭਰ ਦੇਵੇਗਾ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਜਿਵੇਂ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸਾਨਾਂ ਦੀ ਭਲਾਈ ਲਈ ਤਨਦੇਹੀ ਨਾਲ ਲੱਗੀ ਹੋਈ ਹੈ ਉਸੇ ਤਰ੍ਹਾਂ ਕਿਸਾਨ ਵੀ ਦੇਸ਼ ਦਾ ਅੰਨ ਭੰਡਾਰ ਭਰਨ ਲੱਗੇ ਹੋਏ ਹਨ, ਇਸ ਲਈ ਕਿਸਾਨਾਂ ਨੂੰ ਕੇਂਦਰ ਦੀ ਮਦਦ ਦੀ ਵੀ ਲੋੜ ਹੈ।
ਇਸ ਦੌਰਾਨ ਜਗਦੀਪ ਸਿੰਘ ਸਰਪੰਚ ਧੰਗੇੜਾ, ਗੁਰਪ੍ਰੀਤ ਸਿੰਘ ਸਰਪੰਚ ਪੇਧਨੀ, ਹਰਜੀਤ ਸਿੰਘ ਕੈਦੂਪੁਰ, ਪੱਪੂ ਸਿੰਘ ਸਰਪੰਚ ਕੈਦੂਪੁਰ, ਗੁਰਮੀਤ ਸਿੰਘ ਖਰੌੜ, ਹਰਪ੍ਰੀਤ ਸਿੰਘ ਸਰਪੰਚ ਮੰਡੌੜ, ਇੰਦਰਦੀਪ ਸਿੰਘ ਸਰਪੰਚ ਬਖ਼ਸ਼ੀਵਾਲ ਆਦਿ ਸਮੇਤ ਪਟਿਆਲਾ ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਸਤਵਿੰਦਰ ਸਿੰਘ ਸੈਣੀ, ਨਰੇਸ਼ ਮਿੱਤਲ, ਅਸ਼ੋਕ ਕੁਮਾਰ ਮੋਢੀ, ਚਰਨਦਾਸ ਗੋਇਲ, ਖਰਦਮਨ ਰਾਏ ਗੁਪਤਾ, ਅਸ਼ੋਕ ਕੁਮਾਰ, ਪਰਮਜੀਤ ਸਿੰਘ, ਕੁਲਵਿੰਦਰ ਸਿੰਘ, ਕਰਨੈਲ ਸਿੰਘ, ਬਹਾਲ ਸਿੰਘ, ਦਰਬਾਰਾ ਸਿੰਘ ਜਾਹਲਾਂ, ਵਿਕਰਮਜੀਤ ਸਿੰਘ ਸੈਣੀ, ਤੀਰਥ ਬਾਂਸਲ, ਹਰਦੇਵ ਸਿੰਘ, ਰਕੇਸ਼ ਭਾਨਰਾ ਅਤੇ ਹੋਰ ਨੁਮਾਇੰਦਿਆਂ ਨਾਲ ਬੈਠਕ ਵੀ ਕੀਤੀ।

Have something to say? Post your comment

 

More in Malwa

ਕੈਬਨਿਟ ਮੰਤਰੀ ਨੇ ਲੱਗਭਗ 4.80 ਕਰੋੜ ਰੁਪਏ ਦੀ ਲਾਗਤ ਨਾਲ ਮੁੜ ਤਿਆਰ ਹੋਣ ਵਾਲੇ ਪੱਕੇ ਖਾਲਿਆਂ ਦਾ ਕੀਤਾ ਉਦਘਾਟਨ

ਪਟਿਆਲਾ 'ਚ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਬਲ ਮਿਲਿਆ

'ਆਪ ਸਰਕਾਰ' ਡਾ. ਅੰਬੇਦਕਰ ਦੇ ਸਿਧਾਂਤਾਂ ਉੱਤੇ ਚਲਦਿਆਂ ਸਮਾਜਿਕ ਨਿਆਂ ਤੇ ਸਮਾਨਤਾ ਪ੍ਰਤੀ ਵਚਨਬੱਧ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਬਣੇਗੀ ਸਰਕਾਰ : ਡਿੰਪਾ 

ਲਾਇਨਜ ਕਲੱਬ ਦਾ ਵਫ਼ਦ ਐਸ ਪੀ ਦਵਿੰਦਰ ਅੱਤਰੀ ਨੂੰ ਮਿਲਿਆ 

ਸੁਨਾਮ 'ਚ ਨਵੀਂ ਜਗ੍ਹਾ ਤੇ ਬਣੇਗਾ ਬੱਸ ਅੱਡਾ

ਯੁੱਧ ਨਸ਼ਿਆਂ ਵਿਰੁੱਧ ਤਰੁਨਪ੍ਰੀਤ ਸਿੰਘ ਸੌਂਦ ਨੇ ਮੰਡੀ ਗੋਬਿੰਦਗੜ੍ਹ ਵਿਖੇ ਕਰਵਾਈ ਮੈਰਾਥਨ ਵਿੱਚ ਲਿਆ ਹਿੱਸਾ

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਉਤਸ਼ਵ ਸਬੰਧੀ ਨਗਰ ਕੀਰਤਨ ਸਜਾਇਆ

ਕਾਂਗਰਸ, ਭਾਜਪਾ ਤੇ ਅਕਾਲੀ ਦਲ ਨੇ ਦਲਿਤਾਂ ਨੂੰ ਵੋਟਾਂ ਲਈ ਹੀ ਵਰਤਿਆ : ਡਾ. ਬਲਬੀਰ ਸਿੰਘ

ਪਟਿਆਲਾ ਦੇ ਡਿਪਟੀ ਮੇਅਰ ਜਗਦੀਪ ਸਿੰਘ ਜੱਗਾ ਨੂੰ ਆਮ ਆਦਮੀ ਪਾਰਟੀ ਨੇ ਲਗਾਇਆ ਮਾਲਵਾ ਪੂਰਵੀ ਜ਼ੋਨ ਦਾ ਕੋਆਡੀਨੇਟਰ