Tuesday, April 22, 2025

Chandigarh

ਪੰਜਾਬ ਰਾਜ ਦੀਆਂ ਮੰਡੀਆਂ ਵਿੱਚ 39.15 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ : ਹਰਚੰਦ ਸਿੰਘ ਬਰਸਟ

April 21, 2025 06:02 PM
SehajTimes

ਮੋਹਾਲੀ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਖਰੀਦ ਦੇ ਕਾਰਜ ਜੋਰਾਂ ਨਾਲ ਚੱਲ ਰਹੇ ਹਨ। ਮੰਡੀਆਂ ਵਿੱਚ ਕੀਤੇ ਪ੍ਰਬੰਧਾਂ ਸਦਕਾ ਕਿਸੇ ਨੂੰ ਵੀ ਕੋਈ ਸਮੱਸਿਆਂ ਨਹੀਂ ਆਉਣ ਦਿੱਤੀ ਜਾ ਰਹੀ। ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ 39.15 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈਜਿਸ ਵਿੱਚੋਂ 35.09 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ।

ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਕਿਹਾ ਕਿ ਹਾੜੀ ਸੀਜ਼ਨ 2025-26 ਦੌਰਾਨ ਮੰਡੀਆਂ ਵਿੱਚ ਕਿਸਾਨਾਂਆੜ੍ਹਤੀਆਂ, ਮਜਦੂਰਾਂ ਦੀ ਸਹੂਲਤ ਨੂੰ ਮੁੱਖ ਰਖਦੇ ਹੋਏ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ 39.15 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ 35.09 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਵੀ ਹੋ ਚੁੱਕੀ ਹੈ, ਜਿਸ ਵਿੱਚੋਂ 31.34 ਲੱਖ ਮੀਟ੍ਰਿਕ ਟਨ ਕਣਕ ਦੀ ਸਰਕਾਰੀ ਅਤੇ 3.75 ਲੱਖ ਮੀਟ੍ਰਿਕ ਟਨ ਕਣਕ ਦੀ ਪ੍ਰਾਈਵੇਟ ਪੱਧਰ ਤੇ ਖਰੀਦ ਕੀਤੀ ਜਾ ਚੁੱਕੀ ਹੈ। ਸ. ਬਰਸਟ ਨੇ ਦੱਸਿਆ ਹੈ ਕਿ 20 ਅਪ੍ਰੈਲ ਨੂੰ ਸੂਬੇ ਦੀਆਂ ਮੰਡੀਆਂ ਵਿੱਚ 10.12 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਅਤੇ 9.59 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ

ਉਨ੍ਹਾਂ ਕਿਹਾ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵੇਲੇ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਕਣਕ ਦੀ ਖਰੀਦ ਸਬੰਧੀ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ, ਮਜਦੂਰਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਮੰਡੀਆਂ ਵਿੱਚ ਸਾਫ਼-ਸਫਾਈ, ਪੀਣ ਵਾਲੇ ਪਾਣੀ, ਬਾਥਰੂਮਾਂ, ਛਾਂ, ਬੈਠਣ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਤੁਰੰਤ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾ ਰਹੀ ਹੈ। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਦੱਸਿਆ ਕਿ ਮੰਡੀਆਂ ਵਿੱਚ ਖਰੀਦ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਲਈ ਮੰਡੀ ਬੋਰਡ ਦੇ ਅਧਿਕਾਰੀਆਂ ਵੱਲੋਂ ਮੰਡੀਆਂ ਵਿੱਚ ਜਾ ਕੇ ਖਰੀਦ ਪ੍ਰਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸਮੱਸਿਆਵਾਂ ਨੂੰ ਤੁਰੰਤ ਮੌਕੇ ਤੇ ਹੀ ਹੱਲ ਕੀਤਾ ਜਾ ਰਿਹਾ ਹੈ।

ਇਸਦੇ ਨਾਲ ਹੀ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਕੰਟਰੋਲ ਰੂਮ ਵੀ ਸਥਾਪਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੰਡੀ ਬੋਰਡ ਵੱਲੋਂ ਕਣਕ ਦੀ ਖਰੀਦ ਕਰਵਾਉਣ ਲਈ ਕੁੱਲ 1865 ਪੱਕੀਆਂ ਮੰਡੀਆਂ ਘੋਸ਼ਿਤ ਕੀਤੀਆਂ ਗਈਆਂ ਹਨ ਜਿਨ੍ਹਾਂ ਵਿੱਚ 152 ਮੁੱਖ ਯਾਰਡ, 285 ਸਬ-ਯਾਰਡ ਅਤੇ 1428 ਖਰੀਦ ਕੇਂਦਰ ਆਉਂਦੇ ਹਨ। ਇਸ ਦੇ ਨਾਲ ਹੀ 903 ਆਰਜੀ ਮੰਡੀਆਂ ਘੋਸ਼ਿਤ ਕੀਤੀਆਂ ਜਾ ਚੁੱਕੀਆਂ ਹਨ

Have something to say? Post your comment

 

More in Chandigarh

NRI ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ 5ਵੀਂ ਮਾਸਿਕ ਔਨਲਾਈਨ NRI ਮਿਲਣੀ ਕਰਵਾਈ

20000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਆਪ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ : ਏਟੀਪੀ ਤੇ ਨਕਸ਼ਾ ਨਵੀਸ 50,000 ਰੁਪਏ ਰਿਸ਼ਵਤ ਲੈਂਦੇ ਗ੍ਰਿਫ਼ਤਾਰ

ਪਿੰਡਾਂ ਵਿੱਚ ਛੱਪੜਾਂ ਦੀ ਕਾਇਆ ਕਲਪ ਦੀ ‘ਆਪ’ ਸਰਕਾਰ ਦੀ ਮੁਹਿੰਮ ਨਾਲ ਪੰਜਾਬ ਦੇ ਪਿੰਡਾਂ ਵਿੱਚ ਨਵੇਂ ਯੁੱਗ ਦਾ ਆਗਾਜ਼: ਤਰੁਨਪ੍ਰੀਤ ਸਿੰਘ ਸੌਂਦ

ਜ਼ਿਲ੍ਹੇ ਵਿੱਚ ਕਿਸੇ ਕਿਸਮ ਦੇ ਵਿਖਾਵੇ ਕਰਨ, ਨਾਅਰੇ ਲਾਉਣ,ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ ਮਨਾਹੀ ਦੇ ਹੁਕਮ ਜਾਰੀ

ਸਰਕਾਰ ਦੀ ਅਣਗਹਿਲੀ ਕਾਰਨ ਵਾਪਰ ਰਹੀਆਂ ਹਨ ਕਣਕ ਨੂੰ ਅੱਗ ਲੱਗਣ ਦੀਆਂ ਘਟਨਾਵਾਂ : ਬਲਬੀਰ ਸਿੱਧੂ

ADC ਅਨਮੋਲ ਧਾਲੀਵਾਲ ਵੱਲੋਂ ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫ਼ਸਰਾਂ, ਮਿਉਂਸਪਲ ਇੰਜੀਨੀਅਰਾਂ, ਸੀਵਰੇਜ ਤੇ ਜਲ ਸਪਲਾਈ ਬੋਰਡ, ਡ੍ਰੇਨੇਜ ਅਧਿਕਾਰੀਆਂ ਤੇ ਸਹਾਇਕ ਟਾਊਨ ਪਲਾਨਰਾਂ ਨਾਲ ਮੀਟਿੰਗ

ਜ਼ਿਲ੍ਹਾ ਪੁਲਿਸ ਸ਼ਨੀਵਾਰ ਨੂੰ ਲੋਕਾਂ ਦੀਆਂ ਲੰਬਿਤ ਸ਼ਿਕਾਇਤਾਂ ਦੇ ਹੱਲ ਲਈ ਪੁਲਿਸ ਸਟੇਸ਼ਨ ਪੱਧਰੀ ਸਮਾਧਾਨ ਕੈਂਪ ਲਗਾਏਗੀ

’ਯੁੱਧ ਨਸ਼ਿਆਂ ਵਿਰੁੱਧ’ 49ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 124 ਨਸ਼ਾ ਤਸਕਰ ਗ੍ਰਿਫ਼ਤਾਰ; 2.5 ਕਿਲੋ ਹੈਰੋਇਨ, 2 ਲੱਖ ਰੁਪਏ ਡਰੱਗ ਮਨੀ ਬਰਾਮਦ

ਸ਼ਾਨਨ ਪਾਵਰ ਪ੍ਰੋਜੈਕਟ ਪੰਜਾਬ ਦੀ ਮਲਕੀਅਤ : ਹਰਭਜਨ ਸਿੰਘ ਈਟੀਓ