ਸੁਨਾਮ : ਭਾਰਤੀ ਜਨਤਾ ਪਾਰਟੀ ਦੀ ਸੂਬਾ ਸਕੱਤਰ ਦਾਮਨ ਥਿੰਦ ਬਾਜਵਾ ਨੇ ਸੀਨੀਅਰ ਸਿਟੀਜ਼ਨਾਂ ਦੀ ਇਕੱਤਰਤਾ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਰਿਟਾਇਰਡ ਐਸ.ਪੀ ਰੁਪਿੰਦਰ ਭਾਰਦਵਾਜ ਨੇ ਮੈਡਮ ਦਾਮਨ ਥਿੰਦ ਬਾਜਵਾ ਦਾ ਮੀਟਿੰਗ ਵਿੱਚ ਸ਼ਾਮਿਲ ਹੋਣ ਤੇ ਧੰਨਵਾਦ ਕਰਦਿਆਂ ਸੀਨੀਅਰ ਸਿਟੀਜ਼ਨਾਂ ਦੀਆਂ ਅਣਗੌਲੀਆਂ ਕੀਤੀਆਂ ਜਾ ਰਹੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਤਾਕੀਦ ਕੀਤੀ। ਉਨ੍ਹਾਂ ਆਖਿਆ ਕਿ ਸੀਨੀਅਰ ਸਿਟੀਜ਼ਨਾਂ ਦੀਆਂ ਕੇਂਦਰ ਸਰਕਾਰ ਨਾਲ ਸਬੰਧਿਤ ਮੰਗਾਂ ਪੂਰੀਆਂ ਕਰਨ ਲਈ ਐਸੋਸੀਏਸ਼ਨ ਵੱਲੋਂ ਯਤਨ ਕੀਤੇ ਜਾ ਰਹੇ ਹਨ ਲੇਕਿਨ ਮਾਮਲਾ ਜਿਉਂ ਦੀ ਤਿਉਂ ਬਰਕਰਾਰ ਹੈ। ਭਾਜਪਾ ਦੀ ਸੂਬਾ ਸਕੱਤਰ ਮੈਡਮ ਦਾਮਨ ਬਾਜਵਾ ਨੇ ਕਿਹਾ ਕਿ ਉਨ੍ਹਾਂ ਦੀ ਇਹ ਖੁਸ਼ ਕਿਸਮਤੀ ਹੈ ਕਿ ਉਹਨਾਂ ਨੂੰ ਆਪਣੇ ਇਲਾਕੇ ਦੇ ਸੀਨੀਅਰ ਸਿਟੀਜ਼ਨਾਂ ਦੀ ਇਕੱਤਰਤਾ ਦਾ ਹਿੱਸਾ ਬਣਨ ਦਾ ਮਾਣ ਪ੍ਰਾਪਤ ਹੋਇਆ ਹੈ। ਮੈਡਮ ਦਾਮਨ ਬਾਜਵਾ ਨੇ ਸੀਨੀਅਰ ਸਿਟੀਜਨ ਦੀਆਂ ਮੰਗਾਂ ਬਾਰੇ ਭਰੋਸਾ ਦਿਵਾਇਆ ਕਿ ਕੇਂਦਰ ਸਰਕਾਰ ਨਾਲ ਸਬੰਧਿਤ ਵੱਖ-ਵੱਖ ਸਕੀਮਾਂ ਤਹਿਤ ਮਿਲਣ ਵਾਲੇ ਲਾਭ ਦਿਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
ਇਸ ਮੌਕੇ ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਸੁਨਾਮ ਵੱਲੋਂ ਸੀਨੀਅਰ ਸਿਟੀਜਨ ਸਖਸ਼ੀਅਤਾਂ ਦੇ ਜਨਮ ਦਿਨ ਦੀ ਖੁਸ਼ੀ ਨੂੰ ਕੇਕ ਕੱਟ ਕੇ ਸਾਂਝਾ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ।
ਇਸ ਮੌਕੇ ਐਸੋਸੀਏਸ਼ਨ ਪ੍ਰਧਾਨ ਰਿਟਾਇਰਡ ਐਸ.ਪੀ ਰੁਪਿੰਦਰ ਭਾਰਦਵਾਜ, ਸੈਕਟਰੀ ਬੀਰਬਲ ਦਾਸ, ਖਜਾਨਚੀ ਰਾਜ ਕੁਮਾਰ ਗੋਇਲ, ਵੇਦ ਹੋਡਲਾ, ਕਾਹਨ ਦਾਸ ਬਾਵਾ, ਬਲਵਿੰਦਰ ਭਾਰਦਵਾਜ, ਭਰਤ ਹਰੀ ਸ਼ਰਮਾ, ਪਵਨ ਗੁੱਜਰਾਂ ਵਪਾਰ ਮੰਡਲ, ਭੂਸ਼ਨ ਕੁਮਾਰ, ਡਾਕਟਰ ਸੋਮ ਨਾਥ, ਕਰਨਵੀਰ ਸਿੰਘ ਸੋਨੀ, ਲਾਜਪਤ ਅਤੇ ਭੋਲਾ ਆਦਿ ਸਮੂਹ ਸੀਨੀਅਰ ਸਿਟੀਜਨ ਮੈਂਬਰ ਹਾਜਰ ਸਨ।