Wednesday, April 23, 2025

Malwa

ਪਰਾਲੀ ਦੀ ਸਾਂਭ ਸੰਭਾਲ ਸਬੰਧੀ ਮਸ਼ੀਨਾਂ 'ਤੇ ਸਬਸਿਡੀ ਲਈ 12 ਮਈ ਤੱਕ ਬਿਨੈਪੱਤਰਾਂ ਦੀ ਮੰਗ

April 22, 2025 06:57 PM
SehajTimes
 ਬਰਨਾਲਾ : ਪੰਜਾਬ ਸਰਕਾਰ ਕਿਸਾਨਾਂ ਨੂੰ ਖੇਤੀਬਾੜੀ ਦੀਆਂ ਆਧੁਨਿਕ ਮਸ਼ੀਨਾਂ ਭਾਰੀ ਸਬਸਿਡੀ ਉਪਰ ਮੁਹੱਈਆ ਕਰਵਾ ਰਹੀ ਹੈ ਜਿਸ ਨਾਲ ਫ਼ਸਲ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਬਿਨਾਂ ਹੀ ਅਗਲੀ ਫ਼ਸਲ ਦੀ ਖੇਤੀ ਸੰਭਵ ਹੋ ਸਕਦੀ ਹੈ ਅਤੇ ਇਸ ਨਾਲ ਕਿਸਾਨ ਦੀ ਜੇਬ ਉਪਰ ਵੀ ਕੋਈ ਬਹੁਤਾ ਬੋਝ ਨਹੀਂ ਪੈਂਦਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ.ਜਗਸੀਰ ਸਿੰਘ ਨੇ ਦੱਸਿਆ ਕਿ ਇਹ ਮਸ਼ੀਨਾਂ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਮਿਲਾ ਕੇ ਵਾਤਾਵਰਨ ਪੱਖੀ ਤੇ ਆਧੁਨਿਕ ਖੇਤੀਬਾੜੀ ਦੇ ਯੋਗ ਬਣਾਉਂਦੀਆਂ ਹਨ।  ਸਬਸਿਡੀ ਵਾਲੀਆਂ ਇਹਨਾਂ ਮਸ਼ੀਨਾਂ ਦਾ ਵੱਧ ਤੋਂ ਵੱਧ ਕਿਸਾਨ ਲਾਹਾ ਪ੍ਰਾਪਤ ਕਰ ਸਕਣ ਅਤੇ ਸੂਬੇ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵਿੱਚ ਗਿਰਾਵਟ ਲਿਆਂਦੀ ਜਾ ਸਕੇ ਇਸ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਰਾਲੀ ਸਾਂਭਣ ਲਈ ਕਿਸਾਨਾਂ ਨੂੰ ਖੇਤੀਬਾੜੀ ਮਸ਼ੀਨਾਂ ਸਬਸਿਡੀ 'ਤੇ ਉਪਲੱਬਧ ਕਰਵਾਉਣ ਲਈ ਆਨਲਾਈਨ ਪੋਰਟਲ www.agrimachinerypb.com,  'ਤੇ ਅਰਜੀਆਂ ਦੀ ਮੰਗ ਕੀਤੀ ਹੈ।  ਵਿਭਾਗ ਵੱਲੋਂ ਪਰਾਲੀ ਸਾਂਭਣ ਲਈ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਸਬਸਿਡੀ 'ਤੇ ਉਪਲੱਬਧ ਕਰਵਾਉਣ ਲਈ ਆਨਲਾਈਨ ਪੋਰਟਲ www.agrimachinerypb.com ਰਾਹੀਂ ਅਰਜੀਆਂ ਦੀ ਮੰਗ ਕੀਤੀ ਜਾਂਦੀ ਹੈ। ਇਹ ਅਰਜੀਆਂ 12 ਮਈ, 2025 ਤੱਕ ਦਿੱਤੀਆਂ ਜਾ ਸਕਦੀਆਂ ਹਨ।
 
ਉਨ੍ਹਾਂ ਦੱਸਿਆ ਕਿ ਇਹਨਾਂ ਮਸ਼ੀਨਾਂ ਵਿੱਚ ਸੁਪਰ ਐਸ.ਐਮ.ਐਸ, ਹੈਪੀ ਸੀਡਰ, ਸੁਪਰ ਸੀਡ, ਸਰਫੇਸ ਸੀਡਨ, ਸਮਾਰਟ ਸੀਡਰ, ਜੀਰੋ ਟਿੱਲ ਡਰਿੱਲ, ਬੇਲਰ, ਰੇਕ, ਸ਼ਰੱਬ ਮਾਸਟਰ/ ਰੋਟਰੀ ਸਲੈਸ਼ਰ, ਪੈਡੀ ਸਟਰਾਣ ਚੌਪਰ/ਸ਼ਰੈਡਰ/ਮਲਚਰ, ਕਰਾਪ ਰੀਪਰ, ਉਲਟਾਵੇਂ ਪਲਾਓ ਆਦਿ ਸ਼ਾਮਿਲ ਹਨ। ਉਹਨਾਂ ਅੱਗੇ ਦੱਸਿਆ ਕਿ ਕਸਟਮ ਹਾਈਰਿੰਗ ਸੈਂਟਰ ਅਤੇ ਪੈਡੀ ਸਪਲਾਈ ਚੇਨ ਸੈਂਟਰ ਸਥਾਪਿਤ ਕਰਨ ਲਈ ਵੀ ਵਿਭਾਗ ਵੱਲੋਂ ਅਰਜ਼ੀਆਂ ਦੀ ਮੰਗ ਕੀਤੀ ਜਾਂਦੀ ਹੈ। ਸਬਸਿਡੀ ਦੀ ਦਰ ਸਕੀਮ ਦੀਆਂ ਹਦਾਇਤਾਂ ਅਨੁਸਾਰ ਹੋਵੇਗੀ।
 
ਸਬਸਿਡੀ ਲੈਣ ਦੇ ਚਾਹਵਾਨ ਕਿਸਾਨ ਮਿਤੀ 12 ਮਈ 2025 ਤੱਕ ਸ਼ਾਮ 5 ਵਜੇ ਤੱਕ ਆਪਣੀਆਂ ਅਰਜੀ਼ਆਂ ਆਨ਼ਲਾਈਨ ਪੋਰਟਲ 'ਤੇ ਦੇ ਸਕਦੇ ਹਨ। ਵਧੇਰੇ ਜਾਣਕਾਰੀ ਲਈ ਵਿਭਾਗ ਦੀ ਵੈਬਸਾਈਟ ਜਾਂ ਆਪਣੇ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਧਿਕਾਰੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment

 

More in Malwa

684 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਇਕ ਪੁਲਿਸ ਅੜਿੱਕੇ

ਤਪਾ ਪੁਲਿਸ ਵਲੋਂ 18 ਗ੍ਰਾਮ ਨਸ਼ੀਲੇ ਪਾਊਡਰ ਸਣੇ 1 ਕਾਬੂ

ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਮੈਰਾਥਨ 26 ਅਪ੍ਰੈਲ ਨੂੰ: ਟੀ ਬੈਨਿਥ

ਮੁੱਖ ਮੰਤਰੀ ਤੋਂ ਬਾਅਦ ਅਮਨ ਅਰੋੜਾ ਦਾ ਕਿਸਾਨਾਂ ਵੱਲੋਂ ਜ਼ਬਰਦਸਤ ਵਿਰੋਧ 

PSPCL ਖੇਡ ਕੋਟੇ ਤਹਿਤ ਭਰਤੀ ਕਰੇਗਾ, ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦਾ ਐਲਾਨ

ਸੀਨੀਅਰ ਸਿਟੀਜ਼ਨਾਂ ਨੇ ਦਾਮਨ ਬਾਜਵਾ ਨਾਲ ਮਸਲੇ ਵਿਚਾਰੇ 

ਦੋ ਨੰਬਰ ਦੀ ਲਾਟਰੀ ਦੇ ਨਾਮ ਦੀ ਆੜ 'ਚ ਦੜੇ ਸੱਟੇ ਦਾ ਕੰਮ ਜ਼ੋਰਾਂ 'ਤੇ

ਪਟਿਆਲਾ ਵਿੱਚ 2-ਦਿਨਾਂ 46ਵਾਂ ਏਆਈਈਐਸਸੀਬੀ "ਟੱਗ ਆਫ਼ ਵਾਰ" ਟੂਰਨਾਮੈਂਟ ਹੋਇਆ ਉਤਸ਼ਾਹ ਨਾਲ ਸ਼ੁਰੂ

ਹਰਦੇਵ ਧਾਲੀਵਾਲ ਦੀ ਲਿਖੀ 'ਪੰਜਾਬੀਆਂ ਦੇ ਅਥਾਹ ਤੇ ਫਜ਼ੂਲ ਖਰਚੇ' ਸਾਹਿਤ ਸਭਾ ਨੂੰ ਭੇਟ

ਭਾਈ ਛਾਜਲਾ ਸਿੱਖੀ ਦੇ ਪ੍ਰਚਾਰ ਲਈ ਆਸਟ੍ਰੇਲੀਆ ਲਈ ਰਵਾਨਾ