ਗੁਰਦਾਸਪੁਰ: ਤਾਜ਼ਾ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਗੁਰਦਾਸਪੁਰ ਜਿ਼ਲ੍ਹੇ ਵਿਚ ਗੋਲੀ ਚੱਲਣ ਦੀ ਘਟਨਾ ਵਾਪਰੀ ਹੈ। ਇਸ ਗੋਲੀਬਾਰੀ ਵਿਚ ਇਕ ਜਣੇ ਦੀ ਮੌਤ ਹੋ ਗਈ ਹੈ ਅਤੇ ਮ੍ਰਿਤਕ ਦੀ ਪਤਨੀ ਅਤੇ ਭਤੀਜਾ ਗੰਭੀਰ ਜ਼ਖ਼ਮੀ ਹੋ ਗਏ ਹਨ। ਮਿਲੀ ਜਾਣਕਾਰੀ ਅਨੁਸਾਰ ਪਿੰਡ ਖੋਖਰ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਗੋਲੀਆਂ ਚੱਲੀਆਂ ਅਤੇ ਇਸ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ ਇਸ ਤੋਂ ਇਲਾਵਾ ਦੋ ਹੋਰ ਗੰਭੀਰ ਜ਼ਖਮੀ ਹਨ। ਮ੍ਰਿਤਕ ਵਿਅਕਤੀ ਦੀ ਪਹਿਚਾਣ ਬਲਵਿੰਦਰ ਸਿੰਘ ਵਜੋਂ ਹੋਈ ਹੈ ਜੋ ਕਿ 50 ਵਰ੍ਹਿਆਂ ਦਾ ਹੈ। ਜ਼ਖ਼ਮੀ ਹੋਣ ਵਾਲਿਆਂ ਵਿਚ ਮ੍ਰਿਤਕ ਦੀ ਪਤਨੀ ਮਨਜੀਤ ਕੌਰ ਅਤੇ ਭਤੀਜਾ ਗੁਰਪ੍ਰੀਤ ਸ਼ਾਮਲ ਹਨ। ਮੌਕੇ ਉਤੇ ਪਹੁੰਚੀ ਪੁਲਿਸ ਨੇ ਮ੍ਰਿਤਕ ਨੂੰ ਅਤੇ ਜ਼ਖਮੀ ਹੋਏ ਲੋਕਾਂ ਨੂੰ ਸਥਾਨਕ ਸਰਕਾਰੀ ਹਸਪਤਾਲ ਪਹੁੰਚਾ ਦਿਤਾ ਹੈ ਅਤੇ ਪੁਲਿਸ ਨੇ ਵੀ ਆਪਣੀ ਕਾਰਵਾਈ ਸ਼ੁਰੂ ਕਰ ਦਿਤੀ ਹੈ।