Wednesday, April 23, 2025

Chandigarh

5000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਤੇ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

April 22, 2025 07:48 PM
SehajTimes

ਚੰਡੀਗੜ੍ਹ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਦੇ ਸੰਗਤ ਮੰਡੀ ਵਿਖੇ ਤਾਇਨਾਤ ਨਾਇਬ ਤਹਿਸੀਲਦਾਰ ਨਿਰਮਲ ਸਿੰਘ ਅਤੇ ਪਟਵਾਰ ਹਲਕਾ ਕੋਟਗੁਰੂਕੇ ਵਿਖੇ ਤਾਇਨਾਤ ਪਟਵਾਰੀ ਗੁਰਤੇਜ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਬਠਿੰਡਾ ਦੇ ਸੰਗਤ ਕਸਬੇ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਮਾਲ ਵਿਭਾਗ ਦੇ ਉਕਤ ਕਰਮਚਾਰੀਆਂ ਉਸਦੇ ਪਲਾਟ ਦੀ ਗਿਰਦਾਵਰੀ ਦਰਜ ਕਰਨ ਬਦਲੇ 10000 ਰੁਪਏ ਰਿਸ਼ਵਤ ਮੰਗੀ ਸੀ ਪਰ ਉਸ ਵੱਲੋਂ ਜ਼ੋਰ ਪਾਉਣ ਤੇ ਸੌਦਾ 8000 ਰੁਪਏ ਵਿੱਚ ਤੈਅ ਹੋਇਆ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋਵਾਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਦੋਵਾਂ ਮੁਲਜ਼ਮਾਂ ਤੋਂ ਮੌਕੇ ਤੇ ਹੀ 2500-2500 ਰੁਪਏ ਬਰਾਮਦ ਕਰ ਲਏ।
ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਪੰਜਾਬ ਵਿੱਚੋਂ ਫਲਾਂ ਤੇ ਸਬਜ਼ੀਆਂ ਦਾ ਨਿਰਯਾਤ ਕਰਨ ਲਈ ਲੋੜੀਂਦੇ ਕਦਮ ਚੁੱਕਾਂਗੇ : ਮੋਹਿੰਦਰ ਭਗਤ

ਪੋਸ਼ਣ ਸੁਰੱਖਿਆ ਸੰਮੇਲਨ: ਸਕੂਲ ਅਤੇ ਭਾਈਚਾਰਕ ਸਿਹਤ ਪ੍ਰੋਗਰਾਮਾਂ ਨੂੰ ਹੁਲਾਰਾ ਦੇਣ ਲਈ ਬਹੁ-ਵਿਭਾਗੀ ਸਹਿਯੋਗ ਮਹੱਤਵਪੂਰਨ

ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਡਾ ਬਲਜੀਤ ਕੋਰ ਵੱਲੋਂ ਵੱਖ-ਵੱਖ ਵਿਭਾਗਾਂ ਅਤੇ ਜਿਲ੍ਹਿਆਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ

ਮੁੰਡੀਆਂ ਵੱਲੋਂ ਤਬਾਦਲਿਆਂ ਵਾਲੇ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰਾਂ ਨੂੰ ਤੁਰੰਤ ਜੁਆਇਨ ਕਰਨ ਦੇ ਸਖ਼ਤ ਨਿਰਦੇਸ਼

ਦਰਜਾ-4 ਕਰਮਚਾਰੀਆਂ ਨੂੰ ਵਿੱਤੀ ਸਾਲ 2025-26 ਲਈ ਕਣਕ ਖਰੀਦਣ ਵਾਸਤੇ 9,700 ਰੁਪਏ ਦਾ ਵਿਆਜ-ਮੁਕਤ ਕਰਜ਼ਾ ਮਿਲੇਗਾ: ਹਰਪਾਲ ਸਿੰਘ ਚੀਮਾ

NRI ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ 5ਵੀਂ ਮਾਸਿਕ ਔਨਲਾਈਨ NRI ਮਿਲਣੀ ਕਰਵਾਈ

20000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਆਪ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ : ਏਟੀਪੀ ਤੇ ਨਕਸ਼ਾ ਨਵੀਸ 50,000 ਰੁਪਏ ਰਿਸ਼ਵਤ ਲੈਂਦੇ ਗ੍ਰਿਫ਼ਤਾਰ

ਪਿੰਡਾਂ ਵਿੱਚ ਛੱਪੜਾਂ ਦੀ ਕਾਇਆ ਕਲਪ ਦੀ ‘ਆਪ’ ਸਰਕਾਰ ਦੀ ਮੁਹਿੰਮ ਨਾਲ ਪੰਜਾਬ ਦੇ ਪਿੰਡਾਂ ਵਿੱਚ ਨਵੇਂ ਯੁੱਗ ਦਾ ਆਗਾਜ਼: ਤਰੁਨਪ੍ਰੀਤ ਸਿੰਘ ਸੌਂਦ

ਜ਼ਿਲ੍ਹੇ ਵਿੱਚ ਕਿਸੇ ਕਿਸਮ ਦੇ ਵਿਖਾਵੇ ਕਰਨ, ਨਾਅਰੇ ਲਾਉਣ,ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ ਮਨਾਹੀ ਦੇ ਹੁਕਮ ਜਾਰੀ