ਸ੍ਰੀਨਗਰ : ਪਹਿਲਗਾਮ ਵਿਚ ਅੱਤਵਾਦੀਆਂ ਨੇ ਕਾਇਰਤਾਪੂਰਨ ਕਾਰਵਾਈ ਕੀਤੀ ਅਤੇ ਸੈਲਾਨੀਆਂ ‘ਤੇ ਗੋਲੀਬਾਰੀ ਕੀਤੀ। ਇਸ ਅੱਤਵਾਦੀ ਹਮਲੇ ਵਿਚ ਦੋ ਵਿਦੇਸ਼ੀ ਸੈਲਾਨੀਆਂ ਸਮੇਤ 28 ਲੋਕਾਂ ਦੀ ਮੌਤ ਹੋ ਗਈ ਹੈ ਜਦੋਂ ਕਿ 20 ਲੋਕ ਜ਼ਖਮੀ ਹੋ ਗਏ ਹਨ। ਘਟਨਾ ਦੇ ਮੱਦੇਨਜ਼ਰ ਸ੍ਰੀਨਗਰ ਦੀਆਂ ਗਲੀਆਂ ਅਤੇ ਬਾਜ਼ਾਰ ਸੁੰਨੇ ਵਿਖਾਈ ਦਿੱਤੇ। ਲੋਕਾਂ ਵਿਚ ਅੱਤਵਾਦੀ ਹਮਲੇ ਦੀ ਤਿੱਖੀ ਆਲਚਨਾ ਕੀਤੀ ਜਾ ਰਹੀ ਹੈ। ਘਟਨਾ ਤੋਂ ਬਾਅਦ ਗ੍ਰਹਿ ਮੰਤਰੀ ਅਮਿਤ ਸ਼ਾਹ ਸ਼੍ਰੀਨਗਰ ਪਹੁੰਚੇ ਹਨ। ਅੱਤਵਾਦੀ ਹਮਲੇ ਤੋਂ ਬਾਅਦ ਸਰਕਾਰ ਹਰਕਤ ਵਿੱਚ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਹਿਲਗਾਮ ਵਿੱਚ ਘਟਨਾ ਸਥਾਨ ਦਾ ਨਿਰੀਖਣ ਕੀਤਾ।