Friday, April 25, 2025

Chandigarh

ਏ.ਡੀ.ਸੀ. ਵੱਲੋਂ  ਫਰਮ ਅਕਾਸ਼ ਐਜੂਕੇਸ਼ਨ ਐਸੋਸੀਏਟਸ ਦਾ ਲਾਇਸੰਸ ਰੱਦ

April 23, 2025 03:16 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੀਤਿਕਾ ਸਿੰਘ ਵੱਲੋਂ ਫਰਮ ਅਕਾਸ਼ ਐਜੂਕੇਸ਼ਨ ਐਸੋਸੀਏਟਸ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੀਤਿਕਾ ਸਿੰਘ ਵੱਲੋਂ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਫਰਮ ਅਕਾਸ਼ ਐਜੂਕੇਸ਼ਨ ਐਸੋਸੀਏਟਸ ਪਲਾਟ ਨੰਬਰ 135 ਸੈਕਟਰ 82 ਜੇ.ਐਲ.ਪੀ.ਐਲ. ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਸ੍ਰੀ ਇਸ਼ਰ ਸਿੰਘ (ਪਾਰਟਨਰ) ਪੁੱਤਰ ਕਿਰਪਾਲ ਸਿੰਘ, ਵਾਸੀ ਮਕਾਨ ਨੰਬਰ 20339, ਗਲੀ ਨੰਬਰ 30, ਅਜੀਤ ਰੋਡ, ਬਠਿੰਡਾ ਹਾਲ ਵਾਸੀ ਫਲੈਟ ਨੰਬਰ 4552, ਦੂਜੀ ਮੰਜਿਲ, ਦਰਸ਼ਨ ਵਿਹਾਰ, ਏ.ਡਬਲਿਯੂ.ਐਚ.ਓ. ਕੰਪਲੈਕਸ ਸੈਕਟਰ-68, ਜਿਲ੍ਹਾ-ਸਾਹਿਬਜਾਦਾ ਅਜੀਤ ਸਿੰਘ ਨਗਰ ਅਤੇ ਸ੍ਰੀ ਕਰਤਾਰ ਸਿੰਘ (ਪਾਰਟਨਰ) ਪੁੱਤਰ ਸ੍ਰੀ ਰਾਮ ਸਿੰਘ, ਵਾਸੀ ਮਕਾਨ ਨੰਬਰ 36, ਨਿਯੂ ਗਾਰਡਨ ਕਲੌਨੀ, ਅੰਮ੍ਰਿਤਸਰ ਪਾਰਟਨਰਸ਼ਿਪ ਨੂੰ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦੇ ਕੰਮ ਲਈ 347/ਆਈ.ਸੀ. ਮਿਤੀ 30-09-2019  ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ ਮਿਤੀ 29.09.2024 ਨੂੰ ਖਤਮ ਹੋ ਚੁੱਕੀ ਹੈ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਰਮ ਸਬੰਧੀ ਉਕਤ ਦਰਸਾਈ ਗਈ ਸਥਿਤੀ ਦੇ ਅਧਾਰ ਤੇ ਲਾਇਸੰਸੀ ਵੱਲੋਂ ਐਕਟ/ਰੂਲਜ਼ ਅਤੇ ਅਡਵਾਈਜ਼ਰੀ ਅਨੁਸਾਰ ਲਾਇਸੰਸ ਦਾ ਨਵੀਨਿਕਰਨ ਨਾ ਕਰਵਾਉਣ ਕਰਕੇ, ਮਹੀਨਾਵਾਰ ਰਿਪੋਰਟਾਂ ਅਤੇ ਇਸ਼ਤਿਹਾਰਾਂ ਸਬੰਧੀ ਸੂਚਨਾ ਨਾ ਭੇਜਣ ਕਰਕੇ, ਦਫਤਰ ਬੰਦ ਹੋਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ, ਨੋਟਿਸ ਦਾ ਜਵਾਬ/ਸਪਸ਼ਟੀਕਰਨ ਨਾ ਦੇਣ ਕਰਕੇ ਕੰਪਨੀ/ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)( e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਗਈ ਹੈ।

ਇਸ ਲਈ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (e) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਫਰਮ ਅਕਾਸ਼ ਐਜੂਕੇਸ਼ਨ ਐਸੋਸੀਏਟਸ ਨੂੰ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦਾ 347/ਆਈ.ਸੀ. ਮਿਤੀ 30-09-2019,  ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।

ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ  ਕੰਪਨੀ/ਡਾਇਰੈਕਟਰ/ਪਾਰਟਨਰ/ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ  ਜਿੰਮੇਵਾਰ ਹੋਣਗੇ।

 

Have something to say? Post your comment

 

More in Chandigarh

‘ਆਪ’ ਸਰਕਾਰ ਨੇ ਸਰਪੰਚਾਂ ਦਾ ਮਾਣ-ਭੱਤਾ ਵਧਾ ਕੇ ਦੋ ਹਜ਼ਾਰ ਰੁਪਏ ਕੀਤਾ; ਪੰਜਾਬ ਵਿੱਚ ਹੁਣ ਤੱਕ ਦਾ ਸਭ ਤੋਂ ਵੱਡਾ ਵਾਧਾ

ਐਸ ਐਸ ਪੀ ਦੀਪਕ ਪਾਰੀਕ ਵੱਲੋਂ ਜ਼ਿਲ੍ਹੇ ਦੇ ਦੋ ਪੁਲਿਸ ਕਰਮਚਾਰੀਆਂ ਨੂੰ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਅਤੇ ਇੱਕ ਨੂੰ ਗੈਰਹਾਜ਼ਰ ਰਹਿਣ ਕਾਰਨ ਕੀਤਾ ਬਰਖਾਸਤ

‘ਆਪ ਸਰਕਾਰ’ ਦੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ : ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

‘ਆਈ ਐਮ ਸੇਫ਼ਟੀ ਹੀਰੋ’- ਸੜਕ ਹਾਦਸਿਆਂ ਵਿੱਚ ਕਿਸਾਨਾਂ ਦੀ ਹਿਫ਼ਾਜ਼ਤ ਲਈ ਪੰਜਾਬ ਦਾ ਵੱਡਾ ਕਦਮ

ਪਹਿਲਗਾਮ ਵਿੱਚ ਸ਼ਹੀਦ ਹੋਏ ਸੈਲਾਨੀਆਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਮੋਹਾਲੀ ਵਿੱਚ ਕੱਢੇ ਕੈਂਡਲ ਮਾਰਚ ਦੀ ਬਲਬੀਰ ਸਿੱਧੂ ਨੇ ਕੀਤੀ ਅਗਵਾਈ

ਮੁੱਖ ਮੰਤਰੀ ਵੱਲੋਂ ਠੇਕੇਦਾਰਾਂ ਨੂੰ ਗਾਰੰਟੀ-ਹੁਣ ਤੁਹਾਡੇ ਕੋਲੋਂ ਕੋਈ ਵੀ ਰਿਸ਼ਵਤ ਮੰਗਣ ਦੀ ਜੁਰਅੱਤ ਨਹੀਂ ਕਰੇਗਾ

ਬਰਿੰਦਰ ਕੁਮਾਰ ਗੋਇਲ ਵੱਲੋਂ ਪਹਿਲਗਾਮ ਅਤਿਵਾਦੀ ਹਮਲੇ ਦੀ ਕਰੜੀ ਨਿੰਦਾ

ਪਹਿਲਗਾਮ ਵਿੱਚ ਸੈਲਾਨੀਆਂ ਨੂੰ ਨਿਸ਼ਾਨਾ ਬਣਾਉਣ ਦੀ ਘਿਣਾਉਣੀ ਘਟਨਾ ਬੇਹੱਦ ਨਿੰਦਨਯੋਗ : ਹਰਚੰਦ ਸਿੰਘ ਬਰਸਟ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜੰਮੂ-ਕਸ਼ਮੀਰ ਵਿੱਚ ਹੋਏ ਕਤਲੇਆਮ 'ਤੇ ਦੁੱਖ ਪ੍ਰਗਟਾਇਆ

ਸੁਰੱਖਿਆ ਸਮੀਖਿਆ: ਮੁੱਖ ਮੰਤਰੀ ਮਾਨ ਨੇ ਉੱਚ ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ