Thursday, April 24, 2025

Chandigarh

ਪਹਿਲਗਾਮ ਵਿੱਚ ਸੈਲਾਨੀਆਂ ਨੂੰ ਨਿਸ਼ਾਨਾ ਬਣਾਉਣ ਦੀ ਘਿਣਾਉਣੀ ਘਟਨਾ ਬੇਹੱਦ ਨਿੰਦਨਯੋਗ : ਹਰਚੰਦ ਸਿੰਘ ਬਰਸਟ

April 23, 2025 05:58 PM
SehajTimes

ਚੰਡੀਗੜ੍ਹ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਸੈਲਾਨੀਆਂ 'ਤੇ ਹੋਏ ਭਿਆਨਕ ਹਮਲੇ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਕਾਇਰਤਾਪੂਰਨ ਅੱਤਵਾਦੀ ਹਮਲਾ ਬਹੁਤ ਹੀ ਸ਼ਰਮਨਾਕ ਹੈ। ਨਿਹੱਥੇ ਮਾਸੂਮ ਲੋਕਾਂ ਤੇ ਹਮਲਾ ਕਰਕੇ ਉਨ੍ਹਾਂ ਨੂੰ ਨਿਸ਼ਾਨਾ ਬਣਾਉਣ ਦੀ ਇਹ ਘਟਨਾ ਮਨੁੱਖਤਾ 'ਤੇ ਹਮਲਾ ਹੈ।

ਉਨ੍ਹਾਂ ਪੀੜਤ ਪਰਿਵਾਰਾਂ ਨਾਲ ਹਮਦਰਦੀ ਜਤਾਉਂਦਿਆ ਕਿਹਾ ਕਿ ਇਹ ਬਹੁਤ ਹੀ ਦੁੱਖ ਦੀ ਘੜੀ ਹੈ ਅਤੇ ਇਸ ਦੁੱਖ ਦੀ ਘੜੀ ਵਿੱਚ ਪੂਰਾ ਦੇਸ਼ ਇੱਕਜੁੱਟ ਹੈ ਅਤੇ ਉਹਨਾਂ ਦੇ ਨਾਲ ਖੜਾ ਹੈ। ਉਨ੍ਹਾਂ ਅੱਤਵਾਦ ਦੇ ਹਰ ਰੂਪ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇਸ ਤੋਂ ਪਹਿਲਾ ਵੀ 2019 ਵਿੱਚ ਪੁਲਵਾਮਾ ਹਮਲਾ, 2016 ਵਿੱਚ ਉਰੀ ਹਮਲਾ ਸਮੇਤ ਇਸ ਖੇਤਰ ਨੂੰ ਦਹਾਕਿਆਂ ਤੋਂ ਅੱਤਵਾਦੀਆਂ ਨਾਲ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ ਹੈ।

ਸ. ਬਰਸਟ ਨੇ ਕਿਹਾ ਕਿ ਅਸੀਂ ਹਰ ਤਰ੍ਹਾਂ ਦੇ ਅੱਤਵਾਦੀ ਹਮਲੇ ਦੀ ਸਖਤ ਸ਼ਬਦਾਂ ਵਿੱਚ ਨਿਖੇਦੀ ਕਰਦੇ ਹਾਂ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਵਿੱਚ ਸੈਲਾਨੀਆਂ ਨੂੰ ਨਿਸ਼ਾਨਾ ਬਣਾਉਣਾ ਇਹ ਦਰਸ਼ਾਉਂਦਾ ਹੈ ਕਿ ਅੱਤਵਾਦੀ ਜੰਮੂ-ਕਸ਼ਮੀਰ ਵਿੱਚ ਸ਼ਾਂਤੀ ਨਹੀਂ ਚਾਹੁੰਦੇ ਅਤੇ ਸੈਲਾਨੀਆਂ ਦੇ ਮਨਾਂ ਵਿੱਚ ਡਰ ਬਿਠਾਉਣਾ ਚਾਹੁੰਦੇ ਹਨ। ਉਨ੍ਹਾਂ ਕੇਂਦਰ ਸਰਕਾਰ ਨੂੰ ਮਾਸੂਮ ਲੋਕਾਂ ਨੂੰ ਨਿਸ਼ਾਨਾ ਬਣਾਉਣ ਵਾਲਿਆਂ ਨੂੰ ਸਖਤ ਤੋਂ ਸਖਤ ਸਜ਼ਾ ਦੇਣ ਦੀ ਅਪੀਲ ਕੀਤੀ ਤਾਂ ਜੋ ਲੋਕਾਂ ਦੇ ਮਨਾਂ ਵਿਚੋਂ ਡਰ ਦੂਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਸਰਹੱਦੀ ਖੇਤਰਾਂ ਵਿੱਚ ਗਸ਼ਤ ਵਧਾ ਦਿੱਤੀ ਹੈ, ਜੰਮੂ-ਕਸ਼ਮੀਰ ਵਿੱਚ ਫਸੇ ਪੰਜਾਬੀਆਂ ਨੂੰ ਵੀ ਵਾਪਸ ਲਿਆਉਣ ਲਈ ਲੋੜੀਂਦੇ ਯਤਨ ਕੀਤੇ ਜਾ ਰਹੇ ਹਨ।

Have something to say? Post your comment

 

More in Chandigarh

‘ਆਪ’ ਸਰਕਾਰ ਨੇ ਸਰਪੰਚਾਂ ਦਾ ਮਾਣ-ਭੱਤਾ ਵਧਾ ਕੇ ਦੋ ਹਜ਼ਾਰ ਰੁਪਏ ਕੀਤਾ; ਪੰਜਾਬ ਵਿੱਚ ਹੁਣ ਤੱਕ ਦਾ ਸਭ ਤੋਂ ਵੱਡਾ ਵਾਧਾ

ਐਸ ਐਸ ਪੀ ਦੀਪਕ ਪਾਰੀਕ ਵੱਲੋਂ ਜ਼ਿਲ੍ਹੇ ਦੇ ਦੋ ਪੁਲਿਸ ਕਰਮਚਾਰੀਆਂ ਨੂੰ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਅਤੇ ਇੱਕ ਨੂੰ ਗੈਰਹਾਜ਼ਰ ਰਹਿਣ ਕਾਰਨ ਕੀਤਾ ਬਰਖਾਸਤ

‘ਆਪ ਸਰਕਾਰ’ ਦੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ : ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

‘ਆਈ ਐਮ ਸੇਫ਼ਟੀ ਹੀਰੋ’- ਸੜਕ ਹਾਦਸਿਆਂ ਵਿੱਚ ਕਿਸਾਨਾਂ ਦੀ ਹਿਫ਼ਾਜ਼ਤ ਲਈ ਪੰਜਾਬ ਦਾ ਵੱਡਾ ਕਦਮ

ਪਹਿਲਗਾਮ ਵਿੱਚ ਸ਼ਹੀਦ ਹੋਏ ਸੈਲਾਨੀਆਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਮੋਹਾਲੀ ਵਿੱਚ ਕੱਢੇ ਕੈਂਡਲ ਮਾਰਚ ਦੀ ਬਲਬੀਰ ਸਿੱਧੂ ਨੇ ਕੀਤੀ ਅਗਵਾਈ

ਮੁੱਖ ਮੰਤਰੀ ਵੱਲੋਂ ਠੇਕੇਦਾਰਾਂ ਨੂੰ ਗਾਰੰਟੀ-ਹੁਣ ਤੁਹਾਡੇ ਕੋਲੋਂ ਕੋਈ ਵੀ ਰਿਸ਼ਵਤ ਮੰਗਣ ਦੀ ਜੁਰਅੱਤ ਨਹੀਂ ਕਰੇਗਾ

ਬਰਿੰਦਰ ਕੁਮਾਰ ਗੋਇਲ ਵੱਲੋਂ ਪਹਿਲਗਾਮ ਅਤਿਵਾਦੀ ਹਮਲੇ ਦੀ ਕਰੜੀ ਨਿੰਦਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜੰਮੂ-ਕਸ਼ਮੀਰ ਵਿੱਚ ਹੋਏ ਕਤਲੇਆਮ 'ਤੇ ਦੁੱਖ ਪ੍ਰਗਟਾਇਆ

ਸੁਰੱਖਿਆ ਸਮੀਖਿਆ: ਮੁੱਖ ਮੰਤਰੀ ਮਾਨ ਨੇ ਉੱਚ ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਏ.ਡੀ.ਸੀ. ਵੱਲੋਂ  ਫਰਮ ਅਕਾਸ਼ ਐਜੂਕੇਸ਼ਨ ਐਸੋਸੀਏਟਸ ਦਾ ਲਾਇਸੰਸ ਰੱਦ