Friday, April 25, 2025

Chandigarh

‘ਆਈ ਐਮ ਸੇਫ਼ਟੀ ਹੀਰੋ’- ਸੜਕ ਹਾਦਸਿਆਂ ਵਿੱਚ ਕਿਸਾਨਾਂ ਦੀ ਹਿਫ਼ਾਜ਼ਤ ਲਈ ਪੰਜਾਬ ਦਾ ਵੱਡਾ ਕਦਮ

April 24, 2025 04:21 PM
SehajTimes

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਰਾਜ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ

ਸਿੱਖਿਆ ਅਤੇ ਲੋਕਾਂ ਦੀ ਭਾਗੀਦਾਰੀ ਰਾਹੀਂ ਟਰੈਕਟਰ-ਟਰਾਲੀ ਹਾਦਸਿਆਂ ਨੂੰ ਘਟਾਉਣਾ ਹੈ ਇਸ ਸਾਂਝੇਦਾਰੀ ਦਾ ਉਦੇਸ਼: ਏਡੀਜੀਪੀ ਟਰੈਫਿਕ ਏ.ਐਸ. ਰਾਏ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਸਰਗਰਮ ਪੁਲਿਸਿੰਗ ਅਤੇ ਲੋਕਾਂ ਦੀ ਸੁਰੱਖਿਆ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦੇ ਹੋਏ, ਪੰਜਾਬ ਪੁਲਿਸ ਨੇ ਯਾਰਾ ਇੰਡੀਆ ਦੇ ਸਹਿਯੋਗ ਨਾਲ ਬੁੱਧਵਾਰ ਨੂੰ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਵਿਸ਼ੇਸ਼ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ ‘ ਆਈ ਐਮ ਸੇਫ਼ਟੀ ਹੀਰੋ’ ਦੀ ਸ਼ੁਰੁਆਤ ਕੀਤੀ ਇਹ ਮੁਹਿੰਮ ਪੰਜਾਬ ਪੁਲਿਸ ਦੇ ਟਰੈਫਿਕ ਅਤੇ ਸੜਕ ਸੁਰੱਖਿਆ ਵਿੰਗ ਦੁਆਰਾ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ।


ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਟਰੈਫਿਕ ਅਤੇ ਸੜਕ ਸੁਰੱਖਿਆ ਏ.ਐਸ. ਰਾਏ ਨੇ ਮੁਹਿੰਮ ਦੀ ਰਸਮੀ ਸ਼ੁਰੂਆਤ ਕਰਦੇ ਹੋਏ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਖੇਤੀਬਾੜੀ ਵਾਹਨਾਂ, ਖਾਸ ਕਰਕੇ ਟਰੈਕਟਰ-ਟਰਾਲੀਆਂ ਨਾਲ ਸਬੰਧਤ ਸੜਕ ਹਾਦਸਿਆਂ ਦੀ ਵੱਧ ਰਹੀ ਗਿਣਤੀ ਨੂੰ ਸਿੱਖਿਆ, ਜਾਗਰੂਕਤਾ ਅਤੇ ਸਮੂਹਿਕ ਜ਼ਿੰਮੇਵਾਰੀ ਰਾਹੀਂ ਨਜਿੱਠਣਾ ਹੈ।

ਦੁਪਹਿਰ ਦੇ ਖਾਣੇ ਦੌਰਾਨ, ਟਰੈਕਟਰ-ਟਰਾਲੀਆਂ ਲਈ ਰਿਫਲੈਕਟਿਵ ਸੁਰੱਖਿਆ ਸਟਿੱਕਰ ਜਾਰੀ ਕੀਤੇ ਗਏ ਅਤੇ ਨਾਲ ਹੀ ਸਾਲ ਭਰ ਜਾਗਰੂਕਤਾ ਮੁਹਿੰਮਾਂ ਦਾ ਸਮਰਥਨ ਕਰਨ ਲਈ ਵਿਸ਼ੇਸ਼ ਤੌਰ ’ਤੇ ਤਿਆਰ ਕੀਤੀ ਗਈ ਜਾਣਕਾਰੀ, ਸਿੱਖਿਆ ਅਤੇ ਸੰਚਾਰ (ਆਈਈਸੀ) ਸਮੱਗਰੀ ਵੀ ਪੇਸ਼ ਕੀਤੀ ਗਈ। ਯਾਰਾ ਸਾਊਥ ਏਸ਼ੀਆ ਦੇ ਮੈਨੇਜਿੰਗ ਡਾਇਰੈਕਟਰ ਸੰਜੀਵ ਕੰਵਰ ਅਤੇ ਪੰਜਾਬ ਰੋਡ ਸੇਫਟੀ ਐਂਡ ਟਰੈਫਿਕ ਰਿਸਰਚ ਸੈਂਟਰ (ਪੀਆਰਐਸਟੀਆਰਸੀ) ਦੇ ਡਾਇਰੈਕਟਰ ਡਾ. ਨਵਦੀਪ ਅਸੀਜਾ ਵੀ ਇਸ ਮੌਕੇ ਮੌਜੂਦ ਸਨ।

ਏਡੀਜੀਪੀ ਨੇ ਕਿਹਾ ਕਿ ਇਹ ਸਮੱਗਰੀ ਪੰਜਾਬ ਪੁਲਿਸ ਦੇ ਸਾਰੇ ਜ਼ਿਲਿ੍ਹਆਂ ਅਤੇ ਕਮਿਸ਼ਨਰੇਟਾਂ ਵਿੱਚ ਟਰੈਫਿਕ ਅਤੇ ਸੜਕ ਸੁਰੱਖਿਆ ਸਿੱਖਿਆ ਸੈੱਲਾਂ ਵਿੱਚ ਵੰਡੀ ਜਾਵੇਗੀ, ਜਿਸ ਨਾਲ ਢਾਂਚਾਗਤ ਪ੍ਰੋਗਰਾਮਿੰਗ ਰਾਹੀਂ ਹਜ਼ਾਰਾਂ ਵਿਦਿਆਰਥੀਆਂ ਅਤੇ ਕਮਿਊਨਿਟੀ ਮੈਂਬਰਾਂ ਤੱਕ ਪਹੁੰਚ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਇਸ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕਰਨ ਲਈ, ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ - ਖੰਨਾ ਮੰਡੀ - ਵਿਖੇ ਵੀਰਵਾਰ ਤੋਂ ਤਿੰਨ ਦਿਨਾਂ ਮਾਡਲ ਕਿਸਾਨ ਜਾਗਰੂਕਤਾ ਕੈਂਪ ਸ਼ੁਰੂ ਹੋਵੇਗਾ, ਜਿਸ ਤਹਿਤ ਖੰਨਾ ਮਾਰਕੀਟ ਕਮੇਟੀ ਦਫ਼ਤਰ ਵਿਖੇ ਇੱਕ ਏਅਰ-ਕੂਲਡ ਜਾਗਰੂਕਤਾ ਬੂਥ ਸਥਾਪਤ ਕੀਤਾ ਜਾਵੇਗਾ, ਜਿਸ ਵਿੱਚ ਕਲਾਸਰੂਮ-ਸ਼ੈਲੀ ਦੀਆਂ ਸੀਟਾਂ ਹੋਣਗੀਆਂ, ਜਿੱਥੇ ਘੱਟੋ-ਘੱਟ 10 ਕੇਂਦ੍ਰਿਤ ਜਾਗਰੂਕਤਾ ਸੈਸ਼ਨ ਕਰਵਾਏ ਜਾਣਗੇ ਅਤੇ ਨਾਲ ਹੀ ਨੁੱਕੜ ਨਾਟਕ, ਸੁਰੱਖਿਆ ਗੀਅਰ ਵੰਡ ਅਤੇ ਕਿਸਾਨਾਂ, ਮੰਡੀ ਕਾਮਿਆਂ ਅਤੇ ਟਰਾਂਸਪੋਰਟਰਾਂ ਲਈ ਲਾਈਵ ਪ੍ਰਦਰਸ਼ਨ ਵੀ ਹੋਣਗੇ। ਉਨ੍ਹਾਂ ਦੱਸਿਆ ਕਿ ਕੈਂਪ ਦਾ ਉਦਘਾਟਨ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਖੰਨਾ ਜੋਤੀ ਯਾਦਵ ਕਰਨਗੇ।


ਸੜਕ ਸੁਰੱਖਿਆ, ਜੋ ਹੁਣ ਪੰਜਾਬ ਪੁਲਿਸ ਲਈ ਪ੍ਰਮੁੱਖ ਤਰਜੀਹ ਬਣੀ ਹੋਈ ਹੈ, ਦਾ ਹਵਾਲਾ ਦਿੰਦੇ ਹੋਏ, ਏਡੀਜੀਪੀ ਏ.ਐਸ. ਰਾਏ ਨੇ ਕਿਹਾ ਕਿ ਇਹ ਮੁਹਿੰਮ ਰੋਕਥਾਮ ਸਿੱਖਿਆ ਅਤੇ ਭਾਈਚਾਰਕ ਸ਼ਮੂਲੀਅਤ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦੀ ਹੈ, ਜੋ ਸਾਡੇ ਕਿਸਾਨਾਂ ਲਈ ਸਥਾਈ ਵਿਵਹਾਰਕ ਤਬਦੀਲੀ ਅਤੇ ਸੁਰੱਖਿਅਤ ਸੜਕਾਂ ਨੂੰ ਯਕੀਨੀ ਬਣਾਉਂਦੀ ਹੈ। ‘‘ਅਜਿਹੀਆਂ ਪਹਿਲਕਦਮੀਆਂ ਕਾਨੂੰਨ ਲਾਗੂ ਕਰਨ ਵਾਲਿਆਂ, ਉਦਯੋਗ ਅਤੇ ਭਾਈਚਾਰੇ ਵਿਚਕਾਰ ਸਹਿਯੋਗ ਨੂੰ ਦਰਸਾਉਂਦੀਆਂ ਹਨ। ਸਾਡਾ ਦ੍ਰਿੜ ਵਿਸ਼ਵਾਸ ਹੈ ਕਿ ਸਮੂਹਿਕ ਕਾਰਵਾਈ ਨਾਲ ਬਿਹਤਰ ਅਤੇ ਸਥਾਈ ਨਤੀਜੇ ਸਾਹਮਣੇ ਆਉਣਗੇ। ਇਹ ਮੁਹਿੰਮ ਰੋਕਥਾਮ ਸਿੱਖਿਆ, ਭਾਈਵਾਲਾਂ ਦੀ ਸ਼ਮੂਲੀਅਤ ਅਤੇ ਵਿਵਹਾਰਕ ਤਬਦੀਲੀ ਰਾਹੀਂ ਸੁਰੱਖਿਅਤ ਪੰਜਾਬ ਬਣਾਉਣ ਦੇ ਸਾਡੇ ਸੁਪਨੇ ਨਾਲ ਮੇਲ ਖਾਂਦੀ ਹੈ,’’।

ਅਧਿਕਾਰਤ ਅੰਕੜਿਆਂ ਅਨੁਸਾਰ, 2017 ਤੋਂ 2022 ਦਰਮਿਆਨ, ਪੰਜਾਬ ਵਿੱਚ ਟਰੈਕਟਰ-ਟਰਾਲੀਆਂ ਨਾਲ ਸਬੰਧਤ 2,048 ਸੜਕ ਹਾਦਸੇ ਦਰਜ ਕੀਤੇ ਗਏ, ਜਿਸ ਦੇ ਨਤੀਜੇ ਵਜੋਂ 1,569 ਮੌਤਾਂ ਹੋਈਆਂ ਅਤੇ ਮਰਨ ਵਾਲਿਆਂ ਵਿੱਚ ਜ਼ਿਆਦਾਤਰ ਕਿਸਾਨ ਸਨ। ਇਹ ਘਟਨਾਵਾਂ ਰਾਜ ਵਿੱਚ ਸੜਕ ਹਾਦਸਿਆਂ ਨਾਲ ਹੋਣ ਵਾਲੀਆਂ ਸਾਰੀਆਂ ਮੌਤਾਂ ਦਾ ਲਗਭਗ 5-6 ਫਸੀਦ ਹਨ, ਜਿਸ ਨਾਲ ਪੇਂਡੂ ਸੜਕ ਸੁਰੱਖਿਆ ਗੰਭੀਰ ਚਿੰਤਾ ਦਾ ਵਿਸ਼ਾ ਬਣ ਗਈ ਹੈ।

ਐਮਡੀ ਸੰਜੀਵ ਕੰਵਰ ਨੇ ਕਿਸਾਨਾਂ ਦੀ ਭਲਾਈ ਪ੍ਰਤੀ ਕੰਪਨੀ ਦੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਕਿਹਾ ਕਿ ‘ਆਈ ਐਮ ਏ ਸੇਫਟੀ ਹੀਰੋ’ ਰਾਹੀਂ, ਅਸੀਂ ਜਿੰਦਗੀ ਬਚਾਉਣ ਵਾਲੇ ਗਿਆਨ ਨੂੰ ਸਿੱਧੇ ਤੌਰ ’ਤੇ ਉਨ੍ਹਾਂ ਲੋਕਾਂ ਤੱਕ ਪਹੁੰਚਾ ਰਹੇ ਹਾਂ, ਜਿਨ੍ਹਾਂ ਨੂੰ ਇਸਦੀ ਸਭ ਤੋਂ ਵੱਧ ਲੋੜ ਹੈ। ਉਨ੍ਹਾ ਕਿਹਾ ,‘‘ਪੰਜਾਬ ਪੁਲਿਸ ਨਾਲ ਸਾਡੀ ਭਾਈਵਾਲੀ ਇਹ ਯਕੀਨੀ ਬਣਾਉਂਦੀ ਹੈ ਕਿ ਇਹ ਸੁਨੇਹਾ ਭਾਈਚਾਰੇ ਦੇ ਹਰ ਕੋਨੇ ਤੱਕ ਪਹੁੰਚੇ, ਅਜਿਹੀਆਂ ਦੁਰਘਟਨਾਵਾਂ ਨੂੰ ਰੋਕਣ ਵਿੱਚ ਮਦਦ ਕਰੇ ਅਤੇ ਲੰਬੇ ਸਮੇਂ ਦੇ ਵਿਵਹਾਰਕ ਬਦਲਾਅ ਨੂੰ ਉਤਸ਼ਾਹਿਤ ਕਰੇ,’’ ।

ਡਾ. ਨਵਦੀਪ ਅਸੀਜਾ ਨੇ ਕਿਹਾ ਕਿ ਖੰਨਾ ਸਿਰਫ਼ ਸ਼ੁਰੂਆਤ ਹੈ। ਉਨਾਂ ਕਿਹਾ, ‘‘ਸਾਡਾ ਉਦੇਸ਼ ਪੇਂਡੂ ਪੰਜਾਬ ਵਿੱਚ ਇਸ ਮਾਡਲ ਨੂੰ ਦੁਹਰਾਉਣਾ ਹੈ, ਸੜਕ ਸੁਰੱਖਿਆ ਵਿੱਚ ਸਥਾਨਕ ਭਾਗੀਦਾਰੀ ਅਤੇ ਨਵੀਨਤਾ ਨੂੰ ਉਤਸ਼ਾਹਿਤ ਕਰਨਾ ਹੈ’’।

ਜ਼ਿਕਰਯੋਗ ਹੈ ਕਿ ਸਟਿੱਕਰ ਮੁਹਿੰਮ ਅਤੇ ਜਾਗਰੂਕਤਾ ਗਤੀਵਿਧੀਆਂ 28 ਅਪ੍ਰੈਲ ਨੂੰ ਕੰਮ ’ਤੇ ਸੁਰੱਖਿਆ ਅਤੇ ਸਿਹਤ ਲਈ ਵਿਸ਼ਵ ਦਿਵਸ ਤੱਕ ਪੰਜਾਬ ਭਰ ਵਿੱਚ ਜਾਰੀ ਰਹਿਣਗੀਆਂ। ਇਸ ਤੋਂ ਬਾਅਦ, ਪੰਜਾਬ ਪੁਲਿਸ ਦੇ ਟਰੈਫਿਕ ਅਤੇ ਸੜਕ ਸੁਰੱਖਿਆ ਵਿੰਗ ਦੇ ਅਧੀਨ ਟਰੈਫਿਕ ਅਤੇ ਸੜਕ ਸੁਰੱਖਿਆ ਸਿੱਖਿਆ ਸੈੱਲਾਂ ਦੁਆਰਾ ਇੱਕ ਰਾਜ ਵਿਆਪੀ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ, ਜਿਸ ਵਿੱਚ ਸਕੂਲ, ਮੰਡੀਆਂ ਅਤੇ ਸੰਵੇਦਨਸ਼ੀਲ ਪੇਂਡੂ ਰੂਟ ਸ਼ਾਮਲ ਹੋਣਗੇ।

Have something to say? Post your comment

 

More in Chandigarh

‘ਆਪ’ ਸਰਕਾਰ ਨੇ ਸਰਪੰਚਾਂ ਦਾ ਮਾਣ-ਭੱਤਾ ਵਧਾ ਕੇ ਦੋ ਹਜ਼ਾਰ ਰੁਪਏ ਕੀਤਾ; ਪੰਜਾਬ ਵਿੱਚ ਹੁਣ ਤੱਕ ਦਾ ਸਭ ਤੋਂ ਵੱਡਾ ਵਾਧਾ

ਐਸ ਐਸ ਪੀ ਦੀਪਕ ਪਾਰੀਕ ਵੱਲੋਂ ਜ਼ਿਲ੍ਹੇ ਦੇ ਦੋ ਪੁਲਿਸ ਕਰਮਚਾਰੀਆਂ ਨੂੰ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਅਤੇ ਇੱਕ ਨੂੰ ਗੈਰਹਾਜ਼ਰ ਰਹਿਣ ਕਾਰਨ ਕੀਤਾ ਬਰਖਾਸਤ

‘ਆਪ ਸਰਕਾਰ’ ਦੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ : ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਪਹਿਲਗਾਮ ਵਿੱਚ ਸ਼ਹੀਦ ਹੋਏ ਸੈਲਾਨੀਆਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਮੋਹਾਲੀ ਵਿੱਚ ਕੱਢੇ ਕੈਂਡਲ ਮਾਰਚ ਦੀ ਬਲਬੀਰ ਸਿੱਧੂ ਨੇ ਕੀਤੀ ਅਗਵਾਈ

ਮੁੱਖ ਮੰਤਰੀ ਵੱਲੋਂ ਠੇਕੇਦਾਰਾਂ ਨੂੰ ਗਾਰੰਟੀ-ਹੁਣ ਤੁਹਾਡੇ ਕੋਲੋਂ ਕੋਈ ਵੀ ਰਿਸ਼ਵਤ ਮੰਗਣ ਦੀ ਜੁਰਅੱਤ ਨਹੀਂ ਕਰੇਗਾ

ਬਰਿੰਦਰ ਕੁਮਾਰ ਗੋਇਲ ਵੱਲੋਂ ਪਹਿਲਗਾਮ ਅਤਿਵਾਦੀ ਹਮਲੇ ਦੀ ਕਰੜੀ ਨਿੰਦਾ

ਪਹਿਲਗਾਮ ਵਿੱਚ ਸੈਲਾਨੀਆਂ ਨੂੰ ਨਿਸ਼ਾਨਾ ਬਣਾਉਣ ਦੀ ਘਿਣਾਉਣੀ ਘਟਨਾ ਬੇਹੱਦ ਨਿੰਦਨਯੋਗ : ਹਰਚੰਦ ਸਿੰਘ ਬਰਸਟ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜੰਮੂ-ਕਸ਼ਮੀਰ ਵਿੱਚ ਹੋਏ ਕਤਲੇਆਮ 'ਤੇ ਦੁੱਖ ਪ੍ਰਗਟਾਇਆ

ਸੁਰੱਖਿਆ ਸਮੀਖਿਆ: ਮੁੱਖ ਮੰਤਰੀ ਮਾਨ ਨੇ ਉੱਚ ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਏ.ਡੀ.ਸੀ. ਵੱਲੋਂ  ਫਰਮ ਅਕਾਸ਼ ਐਜੂਕੇਸ਼ਨ ਐਸੋਸੀਏਟਸ ਦਾ ਲਾਇਸੰਸ ਰੱਦ