Friday, April 25, 2025

Chandigarh

‘ਆਪ ਸਰਕਾਰ’ ਦੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ : ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

April 24, 2025 04:45 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਚਲਾਈ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਅੰਮ੍ਰਿਤਸਰ ਦੇ ਮਾਲ ਹਲਕਾ ਸੁਲਤਾਨਵਿੰਡ ਵਿਖੇ ਤਾਇਨਾਤ ਮਾਲ ਪਟਵਾਰੀ ਹਰਪ੍ਰੀਤ ਸਿੰਘ ਨੂੰ 50000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਇਸ ਸਬੰਧੀ ਦੱਸਿਆ ਕਿ ਅੰਮ੍ਰਿਤਸਰ ਦੇ ਸੁਲਤਾਨਵਿੰਡ ਦੇ ਇੱਕ ਵਿਅਕਤੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਇਹ ਗ੍ਰਿਫ਼ਤਾਰੀ ਅਮਲ ਵਿੱਚ ਲਿਆਂਦੀ ਗਈ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਪਟਵਾਰੀ ਨੇ ਉਸਦੇ ਪਲਾਟ ਨਾਲ ਸਬੰਧਤ ਮਾਲ ਰਿਕਾਰਡ ਵਿੱਚ ਸੋਧ ਕਰਨ ਲਈ 2,50,000 ਰੁਪਏ ਦੀ ਰਿਸ਼ਵਤ ਮੰਗੀ ਹੈ। ਸ਼ਿਕਾਇਤ ਅਨੁਸਾਰ ਪਟਵਾਰੀ ਨੇ ਸ਼ਿਕਾਇਤਕਰਤਾ ਨੂੰ ਇਹ ਵੀ ਕਿਹਾ ਕਿ ਰਿਸ਼ਵਤ ਦੀ ਇਹ ਰਕਮ ਤਹਿਸੀਲਦਾਰ ਅਤੇ ਗਿਰਦਾਵਰ ਨਾਲ ਵੀ ਸਾਂਝੀ ਕੀਤੀ ਜਾਵੇਗੀ ਅਤੇ ਉਹ ਇਸ ਰਕਮ ਵਿੱਚੋਂ 50000 ਰੁਪਏ ਹੀ ਲਵੇਗਾ।
ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਫ਼ਤੀਸ਼ ਤੋਂ ਬਾਅਦ ਅੰਮ੍ਰਿਤਸਰ ਰੇਂਜ ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਅੰਮ੍ਰਿਤਸਰ ਰੇਂਜ ਦੇ ਵਿਜੀਲੈਂਸ ਬਿਊਰੋ ਪੁਲਿਸ ਥਾਣਾ ਵਿੱਚ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

‘ਆਪ’ ਸਰਕਾਰ ਨੇ ਸਰਪੰਚਾਂ ਦਾ ਮਾਣ-ਭੱਤਾ ਵਧਾ ਕੇ ਦੋ ਹਜ਼ਾਰ ਰੁਪਏ ਕੀਤਾ; ਪੰਜਾਬ ਵਿੱਚ ਹੁਣ ਤੱਕ ਦਾ ਸਭ ਤੋਂ ਵੱਡਾ ਵਾਧਾ

ਐਸ ਐਸ ਪੀ ਦੀਪਕ ਪਾਰੀਕ ਵੱਲੋਂ ਜ਼ਿਲ੍ਹੇ ਦੇ ਦੋ ਪੁਲਿਸ ਕਰਮਚਾਰੀਆਂ ਨੂੰ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਅਤੇ ਇੱਕ ਨੂੰ ਗੈਰਹਾਜ਼ਰ ਰਹਿਣ ਕਾਰਨ ਕੀਤਾ ਬਰਖਾਸਤ

‘ਆਈ ਐਮ ਸੇਫ਼ਟੀ ਹੀਰੋ’- ਸੜਕ ਹਾਦਸਿਆਂ ਵਿੱਚ ਕਿਸਾਨਾਂ ਦੀ ਹਿਫ਼ਾਜ਼ਤ ਲਈ ਪੰਜਾਬ ਦਾ ਵੱਡਾ ਕਦਮ

ਪਹਿਲਗਾਮ ਵਿੱਚ ਸ਼ਹੀਦ ਹੋਏ ਸੈਲਾਨੀਆਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਮੋਹਾਲੀ ਵਿੱਚ ਕੱਢੇ ਕੈਂਡਲ ਮਾਰਚ ਦੀ ਬਲਬੀਰ ਸਿੱਧੂ ਨੇ ਕੀਤੀ ਅਗਵਾਈ

ਮੁੱਖ ਮੰਤਰੀ ਵੱਲੋਂ ਠੇਕੇਦਾਰਾਂ ਨੂੰ ਗਾਰੰਟੀ-ਹੁਣ ਤੁਹਾਡੇ ਕੋਲੋਂ ਕੋਈ ਵੀ ਰਿਸ਼ਵਤ ਮੰਗਣ ਦੀ ਜੁਰਅੱਤ ਨਹੀਂ ਕਰੇਗਾ

ਬਰਿੰਦਰ ਕੁਮਾਰ ਗੋਇਲ ਵੱਲੋਂ ਪਹਿਲਗਾਮ ਅਤਿਵਾਦੀ ਹਮਲੇ ਦੀ ਕਰੜੀ ਨਿੰਦਾ

ਪਹਿਲਗਾਮ ਵਿੱਚ ਸੈਲਾਨੀਆਂ ਨੂੰ ਨਿਸ਼ਾਨਾ ਬਣਾਉਣ ਦੀ ਘਿਣਾਉਣੀ ਘਟਨਾ ਬੇਹੱਦ ਨਿੰਦਨਯੋਗ : ਹਰਚੰਦ ਸਿੰਘ ਬਰਸਟ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜੰਮੂ-ਕਸ਼ਮੀਰ ਵਿੱਚ ਹੋਏ ਕਤਲੇਆਮ 'ਤੇ ਦੁੱਖ ਪ੍ਰਗਟਾਇਆ

ਸੁਰੱਖਿਆ ਸਮੀਖਿਆ: ਮੁੱਖ ਮੰਤਰੀ ਮਾਨ ਨੇ ਉੱਚ ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਏ.ਡੀ.ਸੀ. ਵੱਲੋਂ  ਫਰਮ ਅਕਾਸ਼ ਐਜੂਕੇਸ਼ਨ ਐਸੋਸੀਏਟਸ ਦਾ ਲਾਇਸੰਸ ਰੱਦ