Saturday, April 26, 2025
BREAKING NEWS
ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰਪੰਜਾਬ ਸਰਕਾਰ ਵੱਲੋਂ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਪਹਿਲ; ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨਪਹਿਲਗਾਮ ਵਿਚ ਅੱਤਵਾਦੀ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਦੀਆਂ ਸੜਕਾਂ ਸੁੰਨਸਾਨ ਪਹਿਲਗਾਮ ਅੱਤਵਾਦੀ ਹਮਲੇ ‘ਚ ਹਨੀਮੂਨ ਲਈ ਘੁੰਮਣ ਗਏ ਨੇਵੀ ਅਫਸਰ ਦੀ ਮੌਤਜਲਦ ਹੀ ਪੂਰੇ ਦੇਸ਼ ਵਿਚ ਟੋਲ ਪਲਾਜ਼ਾ ਹਟਾਏ ਜਾਣਗੇਟਰੰਪ ਨੇ 9 ਲੱਖ ਪ੍ਰਵਾਸੀਆਂ ਦੇ ਕਾਨੂੰਨੀ ਪਰਮਿਟ ਕੀਤੇ ਰੱਦਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਰੱਖਣ ਦੇ ਹੁਕਮਸਾਬਕਾ ਮੰਤਰੀ ਮਨਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾLPG ਸਿਲੰਡਰ ਦੀਆਂ ਕੀਮਤਾਂ ‘ਚ ਕੀਤਾ ਗਿਆ ਵਾਧਾUK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸ

National

ਸੀਐਸਆਈਆਰ-ਸੀਐਲਆਰਆਈ ਦਾ 78ਵੇਂ ਸਥਾਪਨਾ ਦਿਹਾੜਾ ਮੌਕੇ ਸਮਾਗਮ ਦਾ ਆਯੋਜਨ

April 25, 2025 02:17 PM
SehajTimes
ਸੀਐਸਆਈਆਰ : ਸੈਂਟਰਲ ਲੈਦਰ ਰਿਸਰਚ ਇੰਸਟੀਚਿਊਟ (ਸੀਐਲਆਰਆਈ) ਰੀਜਨਲ ਸੈਂਟਰ, ਜਲੰਧਰ ਵੱਲੋਂ ਆਪਣਾ 78ਵਾਂ ਸਥਾਪਨਾ ਦਿਹਾੜਾ ਮਨਾਇਆ ਗਿਆ। ਸਕੂਲ ਆਫ਼ ਐਮੀਨੈਂਸ ਭਾਰਗੋ ਕੈਂਪ ਜਲੰਧਰ ਦੇ ਵਿਦਿਆਰਥੀਆਂ, ਫੈਕਲਟੀ ਮੈਂਬਰਾਂ, ਚਮੜਾ ਉਦਯੋਗ ਦੇ ਟੈਨਰਾਂ ਅਤੇ ਤਕਨੀਕੀ ਸਟਾਫ਼ ਨੇ ਇਸ ਸਮਾਗਮ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ। ਮੁੱਖ ਮਹਿਮਾਨ, ਪੰਜਾਬ ਲੈਦਰ ਫੈਡਰੇਸ਼ਨ (ਪੀ.ਐਲ.ਐਫ.) ਦੇ ਪ੍ਰਧਾਨ ਅਮਨਦੀਪ ਸਿੰਘ ਸੰਧੂ ਨੇ ਚਮੜਾ ਉਦਯੋਗ ਅਤੇ ਸਾਡੇ ਦੇਸ਼ ਦੀ ਆਰਥਿਕਤਾ ਵਿੱਚ ਇਸ ਦੇ ਯੋਗਦਾਨ 'ਤੇ ਚਾਨਣਾ ਪਾਉਂਦਿਆਂ ਪ੍ਰਧਾਨਗੀ ਭਾਸ਼ਣ ਦਿੱਤਾ। ਡਾ. ਐਸ.ਵੀ. ਸ਼੍ਰੀਨਿਵਾਸਨ, ਸਾਇੰਟਿਸਟ ਇੰਚਾਰਜ (SIC) ਨੇ CSIR-CLRI ਦੇ ਆਦੇਸ਼ ਦੀ ਸੰਖੇਪ ਜਾਣਕਾਰੀ ਦਿੱਤੀ ਅਤੇ CSIR ਵਿੱਚ ਖੋਜ ਖੇਤਰਾਂ ਨੂੰ ਲੈ ਕੇ ਵਿਦਿਆਰਥੀਆਂ ਲਈ ਸੰਭਾਵੀ ਮੌਕਿਆਂ ਬਾਰੇ ਚਾਨਣਾ ਪਾਇਆ। ਉੱਥੇ ਹੀ ਡਾ. ਪੀ. ਸੁਧਾਕਰ, ਪ੍ਰਿੰਸੀਪਲ ਸਾਇੰਟਿਸਟ ਨੇ ਚਮੜੇ ਅਤੇ ਚਮੜੇ ਦੇ ਉਤਪਾਦਾਂ ਦੀ ਜਾਂਚ ਲਈ ਲੋੜੀਂਦੇ ਮਿਆਰੀ ਪ੍ਰੋਟੋਕੋਲ ਬਾਰੇ ਵਿਸਥਾਰਤ ਜਾਣਕਾਰੀ ਦਿੱਤੀ ਗਈ। ਡਾ. ਮੋਲੀਆਰਾਸੀ ਵੀ, ਵਿਗਿਆਨੀ ਅਤੇ ਸ਼੍ਰੀ ਅਰੂਲਮਨੀ, ਸੀਨੀਅਰ ਤਕਨੀਕੀ ਅਧਿਕਾਰੀ, ਨੇ "ਚਮੜਾ ਅਤੇ ਇਸਦਾ ਰਹਿੰਦ-ਖੂੰਹਦ ਪ੍ਰਬੰਧਨ, ਅਤੇ ਟਿਕਾਊ ਵਿਕਾਸ ਟੀਚਿਆਂ (SDGs)” ਦੇ ਵਿਸ਼ੇ 'ਤੇ ਲੋਕਾਂ ਨੂੰ ਜਾਗਰੂਕ ਕੀਤਾ। ਹੋਰ ਤਕਨੀਕੀ ਸਹਿਯੋਗੀਆਂ ਰਜਨੀਸ਼ ਕੁਮਾਰ, ਕੁਮਾਰੀ ਆਸ਼ਿਮਾ ਪਾਲ ਅਤੇ ਸ਼੍ਰੀ ਅਜੀਤ ਕੁਮਾਰ ਵੱਲੋਂ ਚਮੜੇ ਦੀ ਭੌਤਿਕ ਅਤੇ ਰਸਾਇਣਕ ਜਾਂਚ ਦੇ ਵਿਸ਼ੇ ਨੂੰ ਕੇਂਦਰ ਵਿੱਚ ਰੱਖਦਿਆਂ ਵਿਚਾਰ ਸਾਂਝੇ ਕੀਤੇ ਗਏ। ਇਸ ਤੋਂ ਇਲਾਵਾ ਚਮੜੇ ਦੇ ਵੱਖੋ-ਵੱਖ ਉਤਪਾਦਾਂ ਦਾ ਪ੍ਰਦਰਸ਼ਨ ਵੀ ਕੀਤਾ ਗਿਆ। ਇਹ ਪ੍ਰੋਗਰਾਮ ਬੂਟੇ ਲਾਉਣ ਦੇ ਨਾਲ ਸਫਲਤਾਪੂਰਵਕ ਸਮਾਪਤ ਹੋਇਆ ਅਤੇ ਵਿਦਿਆਰਥੀਆਂ ਸਣੇ ਹੋਰਨਾ ਪ੍ਰਤੀਭਾਗੀਆਂ ਵੱਲੋਂ ਹਾਂ ਪੱਖੀ ਫੀਡਬੈਕ ਵੀ ਦਿੱਤੀ ਗਈ। 

Have something to say? Post your comment

 

More in National

ਪਹਿਲਗਾਮ ਵਿਚ ਅੱਤਵਾਦੀ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਦੀਆਂ ਸੜਕਾਂ ਸੁੰਨਸਾਨ

ਪਹਿਲਗਾਮ ਅੱਤਵਾਦੀ ਹਮਲੇ ‘ਚ ਹਨੀਮੂਨ ਲਈ ਘੁੰਮਣ ਗਏ ਨੇਵੀ ਅਫਸਰ ਦੀ ਮੌਤ

ਜਲਦ ਹੀ ਪੂਰੇ ਦੇਸ਼ ਵਿਚ ਟੋਲ ਪਲਾਜ਼ਾ ਹਟਾਏ ਜਾਣਗੇ

ਨਵੀਂ ਮੁੰਬਈ ਦੇ ਸੰਪਦਾ ਵਿਖੇ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ

LPG ਸਿਲੰਡਰ ਦੀਆਂ ਕੀਮਤਾਂ ‘ਚ ਕੀਤਾ ਗਿਆ ਵਾਧਾ

ਹਰਿਦੁਆਰ 'ਚ ਗੂੰਜੇ ਜੋ "ਬੋਲੇ ਸੋ ਨਿਰਭੈ, ਸਤਿਗੁਰੂ ਰਵਿਦਾਸ ਮਹਾਰਾਜ ਦੀ ਜੈ ਦੇ ਜੈਕਾਰੇ

ਐਚਬੀਸੀਐਚ ਐਂਡ ਆਰਸੀ ਪੰਜਾਬ ਅਤੇ ਆਈਆਈਟੀ ਮੰਡੀ ਵਿਚਕਾਰ ਅਕਾਦਮਿਕ ਅਤੇ ਖੋਜ ਲਈ ਸਮਜੋਤਾ 

PM ਮੋਦੀ ਨੇ ਗੁਜਰਾਤ ਵਿਖੇ ਜਾਨਵਰਾਂ ਨਾਲ ਬਿਤਾਇਆ ਸਮਾਂ

NHAI ਨੇ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਨੂੰ ਜੋੜਨ ਵਾਲੇ 4-ਲੇਨ ਪ੍ਰਾਜੈਕਟ ‘ਤੇ ਲਾਈ ਰੋਕ

ਮਹਾਂਕੁੰਭ ‘ਚ ਮਚੀ ਭਗਦੜ ਸਥਿਤੀ ਬਾਰੇ PM ਮੋਦੀ ਨੇ CM ਯੋਗੀ ਨਾਲ ਕੀਤੀ ਗੱਲਬਾਤ