Friday, November 22, 2024

Chandigarh

ਥਾਣੇਦਾਰਾਂ ਨੂੰ ਕਤਲ ਕਰਨ ਵਾਲੇ ਦੋ ਦੋਸ਼ੀ ਗ੍ਰਿਫ਼ਤਾਰ

May 29, 2021 02:17 PM
SehajTimes

ਚੰਡੀਗੜ੍ਹ : ਜਗਰਾਉਂ 'ਚ ਕਤਲ ਕੀਤੇ ਗਏ ਦੋ ਥਾਣੇਦਾਰਾਂ ਦੇ ਮਾਮਲੇ ਵਿੱਚ ਅੱਜ ਪੰਜਾਬ ਪੁਲਿਸ ਨੇ ਦੋ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਦਰਸ਼ਨ ਸਿੰਘ ਅਤੇ ਬਲਜਿੰਦਰ ਸਿੰਘ ਵਜੋਂ ਹੋਈ ਹੈ। ਦੱਸਣਯੋਗ ਹੈ ਕਿ ਪਿਛਲੇ ਦਿਨੀਂ ਜਗਰਾਓਂ ਦੀ ਨਵੀਂ ਦਾਣਾ ਮੰਡੀ 'ਚ ਦੋ ਥਾਣੇਦਾਰਾਂ ਏ.ਐੱਸ.ਆਈ. ਭਗਵਾਨ ਸਿੰਘ ਤੇ ਦਲਵਿੰਦਰ ਸਿੰਘ ਬੱਬੀ ਦੀ ਗੈਂਗਸਟਰਾਂ ਵਲੋਂ ਹੱਤਿਆ ਕਰ ਦਿੱਤੀ ਗਈ ਸੀ। ਗੈਂਗਸਟਰ ਇਕ ਚਿੱਟੇ ਰੰਗ ਦੀ ਕਾਰ ਤੇ ਲਾਲ ਰੰਗ ਦੇ ਕੈਂਟਰ ’ਚ ਸਵਾਰ ਸਨ, ਜੋ ਮੌਕੇ ਤੋਂ ਫਰਾਰ ਹੋ ਗਏ।  ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਸੂਚਨਾ ਦੇਣ ਵਾਲੇ ਲਈ 19 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੋਇਆ ਸੀ। ਇਸ ਦਰਮਿਆਨ ਪੰਜਾਬ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ ਜੈਪਾਲ ਭੁੱਲਰ ਦੇ ਦੋਵੇਂ ਸਾਥੀ ਗੈਂਗਸਟਰਾਂ ਨੂੰ ਅੱਜ ਮੱਧ ਪ੍ਰਦੇਸ਼ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਦਰਅਸਲ ਕੁੱਝ ਦਿਨ ਪਹਿਲਾ ਇਨ੍ਹਾਂ ਨੇ ਜਗਰਾਉਂ ਪੁਲਿਸ ਦੇ ਦੋ ਥਾਣੇਦਾਰਾਂ ਦਾ ਰਿਵਾਲਵਰਾਂ ਨਾਲ ਗੋਲੀਆਂ ਮਾਰ ਕਤਲ ਕਰ ਦਿੱਤਾ ਸੀ। ਉਸ ਤੋਂ ਬਾਅਦ ਤੋਂ ਹੀ ਜਗਰਾਉਂ ਪੁਲਿਸ ਅਤੇ ਪੰਜਾਬ ਪੁਲਿਸ ਦੀਆ ਟੀਮਾਂ ਪੂਰੇ ਪੰਜਾਬ ਵਿੱਚ ਇਨ੍ਹਾਂ ਗੈਂਗਸਟਰਾਂ ਦੀ ਭਾਲ 'ਚ ਛਾਪੇਮਾਰੀ ਕਰ ਰਹੀਆਂ ਸੀ। ਜਿਸ ਤੋਂ ਬਾਅਦ ਅੱਜ 4 ਦੋਸ਼ੀਆਂ ਵਿੱਚੋਂ 2 ਨੂੰ ਗਿਰਫ਼ਤਾਰ ਕਰ ਲਿਆ ਗਿਆ ਹੈ। ਹਾਲਾਂਕਿ ਪੁਲਿਸ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਪਰ ਪੁਲੀਸ ਟੀਮ ਅੱਜ ਇਨ੍ਹਾਂ ਦੋਵਾਂ ਗੈਂਗਸਟਰਾਂ ਨੂੰ ਅਦਾਲਤ ਵਿੱਚ ਪੇਸ਼ ਕਾਰਨ ਤੋਂ ਬਾਅਦ ਰਿਮਾਂਡ ਹਾਸਿਲ ਕਰੇਗੀ।

 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਆਈ.ਪੀ.ਐਲ. (IPL) ਦੇ ਰਹਿੰਦੇ 31 ਮੈਚ ਯੂ.ਏ.ਈ. ਵਿਚ ਕਰਵਾਉਣ ਦਾ ਫ਼ੈਸਲਾ

ਇਸ ਖ਼ਬਰ ਸਬੰਧੀ ਕੁਮੈਂਟ ਜ਼ਰੂਰ ਲਿਖੋ

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ