ਤਪਾ ਮੰਡੀ : ਪਿਛਲੇ ਦਿਨੀਂ ਸੂਬਾ ਸਰਕਾਰ ਵਲੋਂ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰਾਂ ਦੀਆਂ ਵੱਡੇ ਪੱਧਰ 'ਤੇ ਬਦਲੀਆਂ ਕੀਤੀਆਂ ਗਈਆਂ। ਜਿਸ ਤਹਿਤ ਤਹਿਸੀਲ ਕੰਪਲੈਕਸ ਤਪਾ ਵਿਖੇ ਓਂਕਾਰ ਸਿੰਘ ਨੇ ਬਤੌਰ ਨਾਇਬ ਤਹਿਸੀਲਦਾਰ ਅਹੁਦਾ ਸੰਭਾਲਣ ਉਪਰੰਤ ਕੰਮਕਾਜ ਕਰਨਾ ਸ਼ੁਰੂ ਕਰ ਦਿੱਤਾ ਹੈ। ਜੋ ਇਸ ਤੋਂ ਪਹਿਲਾਂ ਮਹਿਲ ਕਲਾਂ ਵਿਖੇ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਤਹਿਸੀਲ ਵਿਖੇ ਕੰਮਕਾਜ ਆਉਣ ਵਾਲੇ ਹਰੇਕ ਵਿਅਕਤੀ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ ਅਤੇ ਸਾਰੇ ਦਫ਼ਤਰੀ ਕੰਮ ਸਮੇਂ ਸਿਰ ਨੇਪਰੇ ਚਾੜ੍ਹੇ ਜਾਣਗੇ ਤੇ ਲੋਕਾਂ ਨੂੰ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਸਮੁੱਚੇ ਸਟਾਫ਼ ਨੂੰ ਆਪਣਾ ਕੰਮ ਪੂਰੀ ਇਮਾਨਦਾਰੀ ਅਤੇ ਪਾਰਦਰਸ਼ੀ ਢੰਗ ਨਾਲ ਕਰਨ ਲਈ ਕਿਹਾ। ਅਹੁਦਾ ਸੰਭਾਲਣ ਮੌਕੇ ਸਮੁੱਚੇ ਸਟਾਫ਼ ਨੇ ਨਵ-ਨਿਯੁਕਤ ਨਾਇਬ ਤਹਿਸੀਲਦਾਰ ਓਂਕਾਰ ਸਿੰਘ ਦਾ ਭਰਵਾਂ ਸਵਾਗਤ ਕੀਤਾ। ਇਸ ਮੌਕੇ ਰਜਿਸਟਰੀ ਕਲਰਕ ਨਿਰਮਲਜੀਤ ਸਿੰਘ, ਲਾਲੀ ਸਿੰਘ, ਨਨਪਾਲ ਸਿੰਘ, ਜਗਸੀਰ ਸਿੰਘ ਧਾਲੀਵਾਲ, ਮਨਜੀਤ ਕੌਰ, ਕ੍ਰਿਪਾਲ ਸਿੰਘ, ਗੁਰਲਾਲ ਸਿੰਘ, ਅਵਤਾਰ ਸਿੰਘ ਬਾਹੀਆ,ਸ਼ਿਵ ਕੁਮਾਰ ਆਦਿ ਹਾਜ਼ਰ ਸਨ।