Saturday, April 26, 2025
BREAKING NEWS
ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰਪੰਜਾਬ ਸਰਕਾਰ ਵੱਲੋਂ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਪਹਿਲ; ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨਪਹਿਲਗਾਮ ਵਿਚ ਅੱਤਵਾਦੀ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਦੀਆਂ ਸੜਕਾਂ ਸੁੰਨਸਾਨ ਪਹਿਲਗਾਮ ਅੱਤਵਾਦੀ ਹਮਲੇ ‘ਚ ਹਨੀਮੂਨ ਲਈ ਘੁੰਮਣ ਗਏ ਨੇਵੀ ਅਫਸਰ ਦੀ ਮੌਤਜਲਦ ਹੀ ਪੂਰੇ ਦੇਸ਼ ਵਿਚ ਟੋਲ ਪਲਾਜ਼ਾ ਹਟਾਏ ਜਾਣਗੇਟਰੰਪ ਨੇ 9 ਲੱਖ ਪ੍ਰਵਾਸੀਆਂ ਦੇ ਕਾਨੂੰਨੀ ਪਰਮਿਟ ਕੀਤੇ ਰੱਦਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਰੱਖਣ ਦੇ ਹੁਕਮਸਾਬਕਾ ਮੰਤਰੀ ਮਨਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾLPG ਸਿਲੰਡਰ ਦੀਆਂ ਕੀਮਤਾਂ ‘ਚ ਕੀਤਾ ਗਿਆ ਵਾਧਾUK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸ

Chandigarh

ਪੰਜਾਬ ਦੇ 'ਆਮ ਆਦਮੀ ਕਲੀਨਿਕ' ਮਾਡਲ ਨੂੰ ਵਿਸ਼ਵ ਪੱਧਰ 'ਤੇ ਮਿਲੀ ਪ੍ਰਸ਼ੰਸਾ, ਆਸਟ੍ਰੇਲੀਆਈ ਵਫ਼ਦ ਨੇ ਇਹ ਮਾਡਲ ਆਸਟਰੇਲੀਆ ਵਿੱਚ ਅਪਣਾਉਣ ਵਿੱਚ ਦਿਖਾਈ ਦਿਲਚਸਪੀ

April 25, 2025 06:37 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮੁੱਢਲੀ ਸਿਹਤ ਸੰਭਾਲ ਨੂੰ ਹੋਰ ਮਜ਼ਬੂਤ ਕਰਨ ਅਤੇ ਕਾਇਆ-ਕਲਪ ਕਰਨ ਦੀ ਦਿਸ਼ਾ ਵਿੱਚ ਹੋਰ ਬੁਲੰਦੀ ਹਾਸਲ ਕਰਦਿਆਂ ਆਮ ਆਦਮੀ ਕਲੀਨਿਕਾਂ (ਏਏਸੀ) ਨੂੰ ਉਦੋਂ ਵਿਸ਼ਵ ਪੱਧਰ ‘ਤੇ ਮਾਨਤਾ ਹਾਸਲ ਹੋਈ ਜਦੋਂ ਉੱਚ ਪੱਧਰੀ 14 ਮੈਂਬਰੀ ਆਸਟ੍ਰੇਲੀਆਈ ਵਫ਼ਦ ਨੇ ਸੂਬੇ ਦੇ ਮਾਡਲ ਨੂੰ ਅਪਣਾਉਣ ਵਿੱਚ ਡੂੰਘੀ ਦਿਲਚਸਪੀ ਪ੍ਰਗਟਾਈ।

ਮੈਂਬਰ ਆਫ ਪਾਰਲੀਮੈਂਟ (ਐਮਪੀ) ਸਟੇਟ ਆਫ ਵਿਕਟੋਰੀਆ ਡਾਇਲੋਨ ਵਾਈਟ (ਵਫਦ ਦੇ ਆਗੂ) ਅਤੇ ਐਮਪੀ ਸਟੇਟ ਆਫ ਵਿਕਟੋਰੀਆ ਮੈਥਿਊ ਹਿਲਾਕਰੀ ਦੀ ਅਗਵਾਈ ਵਿੱਚ ਵਫ਼ਦ ਨੇ ਅੱਜ ਮੋਹਾਲੀ ਵਿਖੇ ਮੁੱਢਲੀ ਸਿਹਤ ਸੰਭਾਲ ਸਹੂਲਤ- ਆਮ ਆਦਮੀ ਕਲੀਨਿਕ ਅਤੇ ਤੀਜੇ ਦਰਜੇ ਦੀ ਸਿਹਤ ਸੰਭਾਲ ਸਹੂਲਤ - ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲੀਅਰੀ ਸਾਇੰਸਿਜ਼ (ਪੀਆਈਐਲਬੀਐਸ) ਦਾ ਦੌਰਾ ਕੀਤਾ।

ਇਸ ਉਪਰੰਤ ਵਫ਼ਦ ਨੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨਾਲ ਮੀਟਿੰਗ ਕੀਤੀ ਜਿੱਥੇ ਉਨ੍ਹਾਂ ਨੇ ਸਿਹਤ ਸੰਭਾਲ ਅਤੇ ਖੇਤੀਬਾੜੀ ਬਾਰੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ। ਮੀਟਿੰਗ ਵਿੱਚ ਪ੍ਰਸ਼ਾਸਨਿਕ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਕੁਮਾਰ ਰਾਹੁਲ, ਵਿਸ਼ੇਸ਼ ਸਕੱਤਰ ਖੇਤੀਬਾੜੀ ਬਲਦੀਪ ਕੌਰ ਅਤੇ ਡਾਇਰੈਕਟਰ ਪੀਆਈਐਲਬੀਐਸ ਡਾ. ਵਰਿੰਦਰ ਸਿੰਘ ਵੀ ਹਾਜ਼ਰ ਸਨ।

ਆਸਟ੍ਰੇਲੀਆਈ ਨੁਮਾਇੰਦੇ ਆਮ ਆਦਮੀ ਕਲੀਨਿਕ, ਜੋ ਲੋਕਾਂ ਦੇ ਉਨ੍ਹਾਂ ਦੇ ਘਰਾਂ ਦੇ ਨੇੜੇ 80 ਜ਼ਰੂਰੀ ਦਵਾਈਆਂ ਅਤੇ 38 ਡਾਇਗਨੌਸਟਿਕਸ ਸਮੇਤ ਮੁਫਤ ਮੁੱਢਲੀਆਂ ਸਿਹਤ ਸੰਭਾਲ ਸੇਵਾਵਾਂ ਦੀ ਪੇਸ਼ਕਸ਼ ਕਰ ਰਹੇ ਹਨ, ਦੇ ਮਾਡਲ ਤੋਂ ਬਹੁਤ ਪ੍ਰਭਾਵਿਤ ਹੋਏ।

ਇਸ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਵਫ਼ਦ ਨੇ ਲੋਕਾਂ ਨੂੰ ਸਸਤੀਆਂ, ਪਹੁੰਚਯੋਗ ਅਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸੂਬੇ ਦੇ ਯਤਨਾਂ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ, "ਵਫ਼ਦ ਇਹ ਦੇਖ ਕੇ ਹੈਰਾਨ ਰਹਿ ਗਿਆ ਕਿ ਸਵੇਰੇ 11 ਵਜੇ ਤੱਕ, 60 ਤੋਂ ਵੱਧ ਮਰੀਜ਼ ਪਹਿਲਾਂ ਹੀ ਆਮ ਆਦਮੀ ਕਲੀਨਿਕ ਵਿੱਚ ਸੇਵਾਵਾਂ ਪ੍ਰਾਪਤ ਕਰ ਚੁੱਕੇ ਸਨ। ਉਹ ਇੰਨੇ ਪ੍ਰਭਾਵਿਤ ਹੋਏ ਕਿ ਉਹ ਇਸ ਮਾਡਲ ਨੂੰ ਆਸਟ੍ਰੇਲੀਆ ਵਿੱਚ ਅਪਣਾਉਣਾ ਚਾਹੁੰਦੇ ਹਨ, ਕਿਉਂਕਿ ਉਨ੍ਹਾਂ ਦਾ ਮੰਨਣਾ ਸੀ ਕਿ ਇਹ ਮਾਡਲ ਉਹਨਾਂ ਦੀ ਸਿਹਤ ਸੰਭਾਲ ਪ੍ਰਣਾਲੀ ਨੂੰ ਬਹੁਤ ਲਾਭ ਪਹੁੰਚਾ ਸਕਦਾ ਹੈ।"

ਸਿਹਤ ਮੰਤਰੀ ਨੇ ਕਿਹਾ ਕਿ ਵਫ਼ਦ ਨੇ ਮਰੀਜ਼ਾਂ ਨੂੰ ਕਿਫਾਇਤੀ ਤੇ ਉੱਨਤ ਇਲਾਜ ਮੁਹੱਈਆ ਕਰਵਾਉਣ ਲਈ ਪੰਜਾਬ ਦੀ ਤੀਜੇ ਦਰਜੇ ਦੀ ਸਿਹਤ ਸੰਭਾਲ ਸਹੂਲਤ ਪੀਆਈਐਲਬੀਐਸ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵਫਦ ਨੇ ਪੰਜਾਬ ਦੇ ਸਿਹਤ ਸੰਭਾਲ ਸੁਧਾਰਾਂ ਖਾਸ ਤੌਰ 'ਤੇ ਡਾਕਟਰੀ ਸੇਵਾਵਾਂ ਦੀ ਕੁਸ਼ਲ ਡਿਲੀਵਰੀ ਤੋਂ ਸਿਖਿਆ ਲੈਣ ਲਈ ਦਿਲਚਸਪੀ ਦਿਖਾਈ।

ਇਸ ਦੌਰਾਨ ਖੇਤੀਬਾੜੀ ਅਤੇ ਵਾਤਾਵਰਣ ਸਥਿਰਤਾ ਬਾਰੇ ਵੀ ਵਿਚਾਰ-ਵਟਾਂਦਰਾ ਹੋਇਆ ਜਿਸ ਵਿੱਚ ਦੋਵੇਂ ਧਿਰਾਂ ਨੇ ਸੰਭਾਵੀ ਸਹਿਯੋਗ ਦੀ ਪੜਚੋਲ ਕੀਤੀ। ਡਾ. ਬਲਬੀਰ ਸਿੰਘ ਨੇ ਕਿਹਾ, "ਆਸਟ੍ਰੇਲੀਆ ਵਿੱਚ ਮੌਸਮੀ ਸਥਿਤੀਆਂ ਅਤੇ ਫਸਲੀ ਚੱਕਰ ਪੰਜਾਬ ਦੇ ਸਮਾਨ ਹਨ। ਉਨ੍ਹਾਂ ਨੇ ਸਾਡੇ ਮੋਟੇ ਅਨਾਜ (ਜਵਾਰ, ਬਾਜਰਾ, ਰਾਗੀ ਆਦਿ) ਅਤੇ ਜੈਵਿਕ ਖੇਤੀ ਦੇ ਅਭਿਆਸਾਂ ਵਿੱਚ ਬਹੁਤ ਦਿਲਚਸਪੀ ਦਿਖਾਈ। ਅਸੀਂ ਚਰਚਾ ਕੀਤੀ ਕਿ ਕਿਵੇਂ ਦੋਵੇਂ ਖੇਤਰ ਪਾਣੀ ਦੀ ਸੰਭਾਲ ਅਤੇ ਪ੍ਰਦੂਸ਼ਣ ਨੂੰ ਘਟਾਉਣ ਦੇ ਨਾਲ-ਨਾਲ ਖੇਤੀ ਉਤਪਾਦਕਤਾ ਨੂੰ ਵਧਾਉਣ ਲਈ ਇੱਕ ਦੂਜੇ ਤੋਂ ਸਿੱਖ ਸਕਦੇ ਹਨ।"

ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਆਸਟ੍ਰੇਲੀਆ ਨਾਲ ਐਕਸਚੇਂਜ ਪ੍ਰੋਗਰਾਮ ਸ਼ੁਰੂ ਕਰਨ ਲਈ ਉਤਸੁਕ ਹੈ, ਜਿਸ ਤਹਿਤ ਪੰਜਾਬ ਦੇ ਮਾਹਿਰ ਸਿਖਲਾਈ ਲਈ ਆਸਟ੍ਰੇਲੀਆ ਦਾ ਦੌਰਾ ਕਰਨਗੇ ਅਤੇ ਆਸਟ੍ਰੇਲੀਆਈ ਪੇਸ਼ੇਵਰ ਪੰਜਾਬ ਦੇ ਸਿਹਤ ਸੰਭਾਲ ਅਤੇ ਖੇਤੀਬਾੜੀ ਮਾਡਲਾਂ ਦਾ ਅਧਿਐਨ ਕਰਨ ਲਈ ਪੰਜਾਬ ਆਉਣਗੇ।

ਦੱਸਣਯੋਗ ਹੈ ਕਿ ਅੰਤਰਰਾਸ਼ਟਰੀ ਵਫ਼ਦ ਤੋਂ ਮਿਲੀ ਇਹ ਮਾਨਤਾ 2023 ਵਿੱਚ ਨੈਰੋਬੀ ਵਿੱਚ ਆਯੋਜਿਤ ਗਲੋਬਲ ਹੈਲਥ ਸਪਲਾਈ ਚੇਨ ਸੰਮੇਲਨ ਵਿੱਚ ਆਮ ਆਦਮੀ ਕਲੀਨਿਕ ਵੱਲੋਂ ਹਾਸਲ ਕੀਤੀ ਗਲੋਬਲ ਮਾਨਤਾ ਤੋਂ ਬਾਅਦ ਪ੍ਰਾਪਤ ਹੋਈ ਹੈ। ਦੱਸਣਯੋਗ ਹੈ ਕਿ ਪੰਜਾਬ ਵੱਲੋਂ "ਦਵਾਈਆਂ ਦੀ ਕੁਸ਼ਲ ਡਿਲੀਵਰੀ: ਪੰਜਾਬ ਤੋਂ ਇੱਕ ਕੇਸ ਸਟੱਡੀ" ਸਿਰਲੇਖ ਹੇਠ ਆਪਣੀ ਪੇਸ਼ਕਾਰੀ ਲਈ ਪਹਿਲਾ ਇਨਾਮ ਹਾਸਲ ਕੀਤਾ ਗਿਆ ਸੀ।

ਵਫਦ ਦੇ ਹੋਰ ਮੈਂਬਰਾਂ ਵਿੱਚ ਪ੍ਰੋਫੈਸਰ ਹਰਪਿੰਦਰ ਸੰਧੂ (ਫੈਡਰੇਸ਼ਨ ਯੂਨੀਵਰਸਿਟੀ ਆਸਟ੍ਰੇਲੀਆ); ਡਾ. ਜਸਵਿੰਦਰ ਸਿੱਧੂ (ਫ਼ੈਡਰੇਸ਼ਨ ਯੂਨੀਵਰਸਿਟੀ ਆਸਟ੍ਰੇਲੀਆ); ਏ/ਪ੍ਰੋਫੈਸਰ ਪੌਲ ਪੈਂਗ (ਫ਼ੈਡਰੇਸ਼ਨ ਯੂਨੀਵਰਸਿਟੀ ਆਸਟ੍ਰੇਲੀਆ); ਡਾ. ਸਚਿਨ ਦਹੀਆ (ਬਿਜ਼ਨਸ ਲੀਡਰ, ਬੱਲਾਰਟ); ਪਰਵਿੰਦਰ ਸਰਵਰਾ (ਬਿਜ਼ਨਸਮੈਨ ਅਤੇ ਸੀਈਓ, ਸਿੰਘ ਹੋਮਜ਼); ਦਵਿੰਦਰ ਸਿੰਘ (ਬਿਜ਼ਨਸਮੈਨ ਅਤੇ ਇੰਪੋਰਟਰ); ਸੁਖਮੀਤ ਆਹੂਜਾ (ਵਿਜ਼ਨਸਮੈਨ ਅਤੇ ਐਜੂਕੇਟਰ), ਜਸਵਿੰਦਰ ਸਿੰਘ (ਸੀਈਓ, ਸਿੱਖ ਵਲੰਟੀਅਰਜ਼ ਆਸਟ੍ਰੇਲੀਆ); ਅਭਿਮਨਿਊ ਕੁਮਾਰ (ਵਿਜ਼ਨਸਮੈਨ); ਨਵਦੀਪ ਸਿੰਘ ਹਾਂਡਾ (ਬਿਜ਼ਨਸਮੈਨ, ਸੀਈਓ ਆਮੀਕੋ ਹੋਮਸ); ਕਾਰਤੀਕ ਮੁਨੀਗੋਤੀ (ਸੀਈਓ, ਕਾਂਸਟੈਲੇਸ਼ਨ ਟੈਕਨੋਲੋਜੀਜ਼ ਲਿਮਟਿਡ); ਅਤੇ ਲਵ ਖੱਖ (ਬਿਜ਼ਨਸਮੈਨ ਅਤੇ ਸਪੋਰਟਸ ਇਵੈਂਟਸ ਆਰਗੇਨਾਈਜ਼ਰ) ਸ਼ਾਮਲ ਸਨ।

Have something to say? Post your comment

 

More in Chandigarh

ਹਲਕਾ ਜੰਡਿਆਲਾ ਗੁਰੂ ਵਿਚ ਕਰਵਾਏ ਜਾ ਰਹੇ 27.18 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਜਲਦ ਨੇਪਰੇ ਚਾੜ੍ਹੇ ਜਾਣ,ਜਲਦ ਮਿਲੇਗੀ ਹਸਪਤਾਲ ਅਤੇ ਕਾਲਜ ਦੀ ਸਹੂਲਤ: ਹਰਭਜਨ ਸਿੰਘ ਈ. ਟੀ. ਓ.

ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਵਸੀਕਾ ਰਜਿਸਟ੍ਰੇਸ਼ਨ ਦੇ ਕੰਮ ਨੂੰ ਸਰਲ ਬਣਾਉਣ ਅਤੇ ਸੁਵਿਧਾਜਨਕ ਬਣਾਉਣ ਲਈ ਵੱਖ-ਵੱਖ ਸੁਧਾਰਾਂ ਲਈ ਵਸੀਕਾ ਨਵੀਸਾਂ ਨਾਲ ਮੀਟਿੰਗ ਕੀਤੀ

ਆਪ ਸਰਕਾਰ ਵੱਲੋਂ ਪੰਜਾਬ ਦੇ ਹਰੇਕ ਬਲਾਕ ਵਿੱਚੋਂ ਇੱਕ ਨਸ਼ਾ ਮੁਕਤ ਪਿੰਡ ਨੂੰ 1 ਲੱਖ ਰੁਪਏ ਦਾ ਨਗਦ ਇਨਾਮ ਦੇਣ ਦਾ ਐਲਾਨ: ਸੌਂਦ

ਮੁੱਖ ਮੰਤਰੀ ਵੱਲੋਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਦੁਰਵਿਵਹਾਰ ਦੀ ਸਖ਼ਤ ਨਿੰਦਾ

ਮੋਹਿੰਦਰ ਭਗਤ ਸਾਬਕਾ ਸੈਨਿਕਾਂ ਦੀਆਂ ਸ਼ਿਕਾਇਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਕਰਨ ਲਈ ਜ਼ਿਲ੍ਹਿਆਂ ਦਾ ਕਰਨਗੇ ਦੌਰਾ, 3-ਮਹੀਨੇ ਦੀ ਕਾਰਜ ਯੋਜਨਾ ਤਿਆਰ

ਕੈਬਨਿਟ ਸਬ-ਕਮੇਟੀ ਵੱਲੋਂ ਲਗਾਤਾਰ ਦੂਜੇ ਦਿਨ ਕਰਮਚਾਰੀ ਸੰਗਠਨਾਂ ਨਾਲ ਮੀਟਿੰਗਾਂ

ਪੰਜਾਬ ਸਰਕਾਰ ਵੱਲੋਂ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਪਹਿਲ; ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨ

ਦਾਦਾ ਅਤੇ ਪੋਤਾ ਟ੍ਰੈਕਿੰਗ ਰਾਹੀਂ ਮਾਊਂਟ ਐਵਰੈਸਟ ਬੇਸ ਕੈਂਪ ਪਹੁੰਚੇ

‘ਆਪ’ ਸਰਕਾਰ ਨੇ ਸਰਪੰਚਾਂ ਦਾ ਮਾਣ-ਭੱਤਾ ਵਧਾ ਕੇ ਦੋ ਹਜ਼ਾਰ ਰੁਪਏ ਕੀਤਾ; ਪੰਜਾਬ ਵਿੱਚ ਹੁਣ ਤੱਕ ਦਾ ਸਭ ਤੋਂ ਵੱਡਾ ਵਾਧਾ

ਐਸ ਐਸ ਪੀ ਦੀਪਕ ਪਾਰੀਕ ਵੱਲੋਂ ਜ਼ਿਲ੍ਹੇ ਦੇ ਦੋ ਪੁਲਿਸ ਕਰਮਚਾਰੀਆਂ ਨੂੰ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਅਤੇ ਇੱਕ ਨੂੰ ਗੈਰਹਾਜ਼ਰ ਰਹਿਣ ਕਾਰਨ ਕੀਤਾ ਬਰਖਾਸਤ