ਤਪਾ ਮੰਡੀ : ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਪਹਿਰੇਦਾਰ ਅਮਨ, ਸ਼ਾਂਤੀ, ਸਾਂਝੀਵਾਲਤਾ ਅਤੇ ਸਦਭਾਵਨਾ ਦੇ ਮੁੱਦਈ ਵਿਕਾਸ ਪੁਰਸ਼ ਸਵ: ਪ੍ਰਕਾਸ਼ ਸਿੰਘ ਬਾਦਲ ਹਮੇਸ਼ਾ ਪੰਜਾਬੀਆਂ ਦੇ ਦਿਲਾਂ 'ਚ ਵਸਦੇ ਰਹਿਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਤਰਲੋਚਨ ਬਾਂਸਲ ਨੇ ਵਿਕਾਸ ਪੁਰਸ਼ ਸ: ਪ੍ਰਕਾਸ਼ ਸਿੰਘ ਬਾਦਲ ਦੀ ਦੂਸਰੀ ਬਰਸੀ ਮੌਕੇ ਪਿੰਡ ਬਾਦਲ (ਮੁਕਤਸਰ) ਵਿਖੇ ਰਵਾਨਾ ਹੋਣ ਤੋਂ ਪਹਿਲਾਂ ਉਨ੍ਹਾਂ ਨੂੰ ਦਿਲੋਂ ਯਾਦ ਕਰਦੇ ਹੋਏ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਇਸ ਮੌਕੇ ਉਹਨਾਂ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨਾਲ ਬਿਤਾਏ ਕੀਮਤੀ ਪਲਾਂ ਨੂੰ ਭਾਵੁਕਤਾ ਨਾਲ ਯਾਦ ਕੀਤਾ ਅਤੇ ਸਵ. ਬਾਦਲ ਦੇ ਚੰਗੇਰੇ ਗੁਣਾਂ ਤੋਂ ਸੇਧ ਲੈਣ ਲਈ ਪ੍ਰੇਰਿਆ।ਕਿਉਂਕਿ ਸਵ. ਬਾਦਲ ਦੇ ਜੀਵਨ ਸੰਘਰਸ਼, ਪ੍ਰਾਪਤੀਆਂ, ਪੰਜਾਬ, ਪੰਜਾਬੀ ਤੇ ਪੰਜਾਬੀਅਤ ਲਈ ਪਾਏ ਵਡਮੁੱਲੇ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਸ ਮੌਕੇ ਉਹਨਾਂ ਆਪਣੇ ਸਮੂਹ ਸਾਥੀਆਂ ਸਮੇਤ ਪ੍ਰਕਾਸ਼ ਸਿੰਘ ਬਾਦਲ ਅਮਰ ਰਹੇ ਦੇ ਨਾਅਰੇ ਵੀ ਲਗਾਏ। ਇਸ ਮੌਕੇ ਭਗਵੰਤ ਸਿੰਘ ਚੱਠਾ,ਸਾਬਕਾ ਕੌਂਸਲਰ ਗੁਰਮੀਤ ਸਿੰਘ ਰੋੜ,ਚੰਨਾ ਸੇਖੋ, ਮਨਮੋਹਨ ਸਿੰਘ ਚੱਠਾ ਆਸਟਰੇਲੀਆ ਆਦਿ ਵੱਡੀ ਗਿਣਤੀ 'ਚ ਪਾਰਟੀ ਵਰਕਰ ਮੌਜੂਦ ਸਨ।