ਤਪਾ ਮੰਡੀ : ਨਸ਼ੇ ਦੀ ਚੇਨ ਨੂੰ ਤੋੜਨ ਦੇ ਲਈ ਪੰਜਾਬ ਪੁਲਿਸ ਪੂਰੀ ਤਰ੍ਹਾਂ ਪੱਬਾ ਭਾਰ ਦਿੱਖ ਰਹੀ ਹੈ ਅਤੇ ਸਮੇਂ-ਸਮੇਂ 'ਤੇ ਪੁਲਿਸ ਵੱਲੋਂ ਆਪਰੇਸ਼ਨ ਚਲਾ ਕੇ ਨਸ਼ੇ ਦੇ ਸੌਦਾਗਰਾਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸ਼ਰਫਰਾਜ ਆਲਮ ਦੇ ਦਿਸ਼ਾ ਨਿਰਦੇਸ਼ਾ ਤਹਿਤ ਡੀ.ਐਸ.ਪੀ ਤਪਾ ਗੁਰਬਿੰਦਰ ਸਿੰਘ ਦੀ ਅਗਵਾਈ ਹੇਠ ਦਿਨ ਚੜਦੇ ਹੀ ਪੁਲਿਸ ਵੱਲੋਂ ਇਲਾਕੇ 'ਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਆਪਰੇਸ਼ਨ ਕਾਸੋ ਚਲਾਇਆ ਗਿਆ। ਇਸ ਆਪਰੇਸ਼ਨ ਦੌਰਾਨ ਪੁਲਿਸ ਵੱਲੋਂ ਸ਼ਹਿਰ ਦੀਆਂ ਵੱਖ ਵੱਖ ਬਸਤੀਆਂ ਆਵਾ ਬਸਤੀ, ਯੋਗੀ ਬਸਤੀ, ਬਾਜੀਗਰ ਬਸਤੀ, ਅਨੰਦਪੁਰ ਬਸਤੀ ਤੋਂ ਇਲਾਵਾ ਦਰਾਜ ਫਾਟਕਾਂ ਨਜਦੀਕ ਲੋਕਾਂ ਦੇ ਘਰਾਂ ਦੀ ਤਲਾਸ਼ੀ ਲਈ ਅਤੇ ਲੋਕਾਂ ਨੂੰ ਇਹ ਸੁਨੇਹਾ ਦੇਣ ਦੀ ਵੀ ਕੋਸ਼ਿਸ਼ ਕੀਤੀ ਗਈ ਕਿ ਜੇਕਰ ਕੋਈ ਨਸ਼ੇ ਦੇ ਕਾਰੋਬਾਰ ਦੇ ਵਿਚ ਸ਼ਾਮਿਲ ਮਿਲਿਆ ਤਾਂ ਉਸਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।ਇਸ ਮੌਕੇ ਥਾਣਾ ਮੁਖੀ ਮੈਡਮ ਰੇਨੂੰ ਪਰੋਚਾ, ਸਿਟੀ ਇੰਚਾਰਜ ਬਲਜੀਤ ਸਿੰਘ ਢਿੱਲੋਂ, ਸਹਾਇਕ ਥਾਣੇਦਾਰ ਬਲਜੀਤ ਸਿੰਘ, ਸਹਾਇਕ ਥਾਣੇਦਾਰ ਗੁਰਤੇਜ ਸਿੰਘ, ਹੌਲਦਾਰ ਗੁਰਪਿਆਰ ਸਿੰਘ ਆਦਿ ਵੱਡੀ ਗਿਣਤੀ 'ਚ ਪੁਲਿਸ ਮੁਲਾਜ਼ਮ ਮੌਜੂਦ ਸਨ।