ਤਪਾ ਮੰਡੀ : ਸੂਬਾ ਸਰਕਾਰ ਵਲੋਂ ਕਣਕ ਦੀ ਸਰਕਾਰੀ ਖ਼ਰੀਦ 1 ਅਪ੍ਰੈਲ ਤੋਂ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਤੋਂ ਬਾਅਦ ਕਿਸਾਨਾਂ ਨੇ ਕਣਕ ਦੀ ਫ਼ਸਲ ਮੰਡੀਆਂ 'ਚ ਸੁੱਟਣੀ ਸ਼ੁਰੂ ਕਰ ਦਿੱਤੀ ਹੈ। ਇਸੇ ਲੜੀ ਤਹਿਤ ਮਾਰਕੀਟ ਕਮੇਟੀ ਤਪਾ ਦੇ ਚੇਅਰਮੈਨ ਤਰਸੇਮ ਸਿੰਘ ਕਾਹਨੇਕੇ ਨੇ ਤਾਜੋਕੇ ਦਾਣਾ ਮੰਡੀ ਦਾ ਦੌਰਾ ਕਰ ਕੇ ਕਣਕ ਦੀ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਕਣਕ ਦੀ ਫ਼ਸਲ ਦੇ ਇਕ-ਇਕ ਦਾਣੇ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਖ਼ਰੀਦ ਕੇ ਉਸ ਦੀ ਚੁਕਾਈ ਯਕੀਨੀ ਬਣਾਈ ਜਾਵੇਗੀ। ਚੇਅਰਮੈਨ ਨੇ ਕਿਹਾ ਕਿ ਸਰਕਾਰ ਵਲੋਂ ਇਹ ਯਕੀਨੀ ਬਣਾਉਣ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਦੀ ਫ਼ਸਲ ਮੰਡੀਆਂ ਵਿਚੋਂ ਤੁਰੰਤ ਚੁੱਕੀ ਜਾਵੇ। ਇਸ ਤੋਂ ਇਲਾਵਾ ਚੇਅਰਮੈਨ ਕਾਹਨੇਕੇ ਵੱਲੋਂ ਮਾਰਕੀਟ ਕਮੇਟੀ ਤਪਾ ਅਧੀਨ ਆਉਂਦੀਆਂ ਹੋਰ ਮੰਡੀਆਂ ਦਾ ਵੀ ਦੌਰਾ ਕੀਤਾ। ਇਸ ਮੌਕੇ ਬਲਾਕ ਪ੍ਰਧਾਨ ਪ੍ਰਗਟ ਧੂਰਕੋਟ, ਡਾ. ਕਾਲਾ ਧੂਰਕੋਟ, ਸੁਖਚੈਨ ਧੂਰਕੋਟ, ਮਨੀ ਰੂੜੇਕੇ ਕਲਾਂ, ਸਰਪੰਚ ਮੋਹਨ ਸਿੰਘ ਪੱਖੋ ਕਲਾਂ, ਸੋਨੂੰ ਗਰਗ, ਸਰਪੰਚ ਕਾਕਾ ਤਾਜੋਕੇ, ਬਬਲੀ ਸਰਾਂ, ਹਾਕਮ ਚੌਹਾਨ ਤਾਜੋਕੇ, ਭਗਵਾਨ ਧੌਲਾ, ਸੁਨੀਲ ਮੰਡੀ ਸੁਪਰਵਾਈਜ਼ਰ, ਗੁਰਮੁੱਖ ਸਿੰਘ ਕਲਰਕ, ਸੋਨੂ ਮਾਂਗਟ ਮੰਡੀ ਸੁਪਰਵਾਈਜ਼ਰ ਆਦਿ ਹਾਜਰ ਸਨ।