ਤਪਾ ਮੰਡੀ : ਸ਼੍ਰੋਮਣੀ ਅਕਾਲੀ ਦਲ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਵੱਲੋਂ ਸਾਥੀਆਂ ਸਮੇਤ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਨਵ-ਨਿਯੁਕਤ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਇਸ ਸਮੇਂ ਐਡਵੋਕੇਟ ਰਾਹੀ ਨੇ ਕਿਹਾ ਕਿ ਬਹੁਤ ਖੁਸ਼ੀ ਦੀ ਗੱਲ ਹੈ ਕਿ ਸਾਡੇ ਅਜੀਜ਼ ਬਾਬਾ ਟੇਕ ਸਿੰਘ ਧਨੌਲਾ ਨੂੰ ਉਸ ਸੰਪਰਦਾਇ ਦਾ ਮੁੱਖੀ ਲਾਇਆ ਗਿਆ ਹੈ, ਜਿੱਥੇ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਯਤਨ ਕੀਤੇ ਜਾਂਦੇ ਹਨ, ਸੰਗਤ ਨੂੰ ਗੁਰਬਾਣੀ ਨਾਲ ਜੋੜਿਆ ਜਾਦਾ ਹੈ ਤੇ ਬਾਬਾ ਜੀ ਪਹਿਲਾ ਵੀ ਬਚਪਨ ਤੋਂ ਲੈ ਕੇ ਉਥੇ ਹੀ ਸੰਤ ਬਾਬਾ ਜਗਤ ਸਿੰਘ ਜੀ ਨਾਲ ਸੇਵਾ ਕਰਦੇ ਰਹੇ ਹਨ ਤੇ ਸਮੂਹ ਪੰਥ ਨੇ ਹੁਣ ਉਥੋ ਦੀ ਸੇਵਾ ਬਖਸ਼ੀ ਹੈ। ਉਨ੍ਹਾਂ ਸਮੂਹ ਸਾਥੀਆਂ ਸਮੇਤ ਬਾਬਾ ਟੇਕ ਸਿੰਘ ਧਨੌਲਾ ਨੂੰ ਵਧਾਈ ਦਿੰਦਿਆ ਆਸ ਕੀਤੀ ਕਿ ਸਿੱਖੀ ਦੇ ਪ੍ਰਚਾਰ ਲਈ ਵੱਡਮੁਲਾ ਯੋਗਦਾਨ ਪਾਉਣਗੇ। ਇਸ ਮੌਕੇ ਡੇਰਾ ਬਾਬਾ ਪੰਜਾਬ ਸਿੰਘ ਤਾਜੋਕੇ ਦੇ ਸੇਵਾਦਾਰ ਬਾਬਾ ਬੂਟਾ ਸਿੰਘ, ਸਾਬਕਾ ਚੇਅਰਮੈਨ ਰਣਦੀਪ ਸਿੰਘ ਢਿਲਵਾਂ, ਕਰਮਜੀਤ ਸਿੰਘ ਪੋਹਲਾ ਆਦਿ ਪਾਰਟੀ ਵਰਕਰ ਮੌਜੂਦ ਸਨ।