ਚੰਡੀਗੜ੍ਹ : ਹਰਿਆਣਾ ਦੇ ਖੇਤੀਬਾੜੀ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਜਿਲ੍ਹਾ ਯਮੁਨਾਨਗਰ ਵਿੱਚ ਛਛਰੋਲੀ ਅਨਾਜ ਮੰਡੀ ਦਾ ਅਚਾਨਕ ਨਿਰੀਖਣ ਕੀਤਾ। ਖੇਤੀਬਾੜੀ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਛਛਰੋਲੀ ਮੰਡੀ ਵਿੱਚ ਪਹੁੰਚ ਕੇ ਕਿਸਾਨਾਂ ਦੀ ਕਣਕ ਦੀ ਫਸਲ ਦੀ ਖਰੀਦ ਪ੍ਰਕ੍ਰਿਆ ਦਾ ਨਿਰੀਖਣ ਕੀਤਾ ਅਤੇ ਉਸ ਦੇ ਬਾਅਦ ਮੰਡੀ ਵਿੱਚ ਖਰੀਦੇ ਗਈ ਕਣਕ ਦਾ ਉਠਾਨ ਅਤੇ ਕਿਸਾਨਾਂ ਨੂੰ ਮੰਡੀ ਵਿੱਚ ਮਿਲ ਰਹੀ ਸਹੂਲਤਾਂ ਦਾ ਜਾਇਜਾ ਲਿਆ।
ਖੇਤੀਬਾੜੀ ਮੰਤਰੀ ਸ੍ਰੀ ਸ਼ਿਆਮ ਰਾਣਾ ਨੇ ਡੀਐਫਐਸਸੀ ਯਮੁਨਾਨਗਰ ਨੂੰ ਛਛਰੋਲੀ ਅਨਾਜ ਮੰਡੀ ਵਿੱਚੋਂ ਖਰੀਦੇ ਗਏ ਕਣਕ ਦਾ ਉਠਾਨ ਕਰਨ ਲਈ ਜਰੂਰੀ ਦਿਸ਼ਾ ਨਿਰਦੇਸ਼ ਦਿੱਤੇ ਤੇ ਕਿਹਾ ਕਿ ਖਰੀਦੀ ਗਈ ਕਣਕ ਦਾ ਉਠਾਨ ਜਲਦੀ ਤੋਂ ਜਲਦੀ ਹੋਣਾ ਚਾਹੀਦਾ ਹੈ ਇਸ ਵਿੱਚ ਕਿਸੇ ਵੀ ਤਰ੍ਹਾ ਦੀ ਕੋਈ ਵੀ ਲਾਪ੍ਰਵਾਹੀ ਸਹਿਨ ਨਹੀਂ ਕੀਤੀ ਜਾਵੇਗੀ। ਆੜਤੀ ਤੇ ਕਿਸਾਨਾਂ ਨੇ ਇੱਕ ਮੰਗ ਪੱਤਰ ਬਣਾ ਕੇ ਮੰਤਰੀ ਨੁੰ ਮੈਮੋ ਸੌਂਪਿਆ।
ਉਨ੍ਹਾਂ ਨੇ ਉਪਰੋਕਤ ਸਾਰੀ ਮੰਗਾਂ ਨੂੰ ਸਹਿਮਤੀ ਦਿੰਦੇ ਹੋਏ ਕਿਹਾ ਕਿ ਇਸ 'ਤੇ ਜਰੂਰੀ ਕਾਰਵਾਈ ਹੋ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਕਿਸਾਨਾਂ ਦੇ ਨਾਲ ਹੈ, ਖਰੀਦੀ ਗਹੀ ਕਣਕ ਉਠਾਨ ਜਲਦੀ ਤੋਂ ਜਲਦੀ ਹੋਵੇ ਤੈ ਕਿਸਾਨਾਂ ਨੂੰ ਉਨ੍ਹਾਂ ਦੇ ਬੈਂਕ ਖਾਤੇ ਵਿੱਚ ਜਲਦੀ ਤੋਂ ਜਲਦੀ ਭੁਗਤਾਨ ਪ੍ਰਾਪਤ ਹੋਵੇ ਇਸ ਦੇ ਲਈ ਹਰਿਆਣਾ ਸਰਕਾਰ ਪੂਰੀ ਤਰ੍ਹਾ ਸਤਨਸ਼ੀਲ ਹੈ। ਛਛਰੌਲੀ ਅਨਾਜ ਮੰਡੀ ਵਿੱਚ ਲਿਫਟਿੰਗ ਦੇ ਬਾਰੇ ਵਿੱਚ ਡੀਐਫਐਸਸੀ ਨੂੰ ਵਿਸ਼ੇਸ਼ ਨਿਰਦੇਸ਼ ਦਿੱਤੇ ਗਏ ਹਨ ਇਸ ਵਿੱਚ ਕਿਸੇ ਤਰ੍ਹਾ ਦੀ ਲਾਪ੍ਰਵਾਹੀ ਸਹਿਨ ਨਹੀਂ ਕੀਤੀ ਜਾਵੇਗੀ, ਖਰੀਦ ਕੀਤੇ ਗਏ ਕਣਕ ਦਾ ਜਲਦੀ ਉਠਾਨ ਹੋਣ ਨਾਲ ਕਿਸਾਨਾਂ ਨੂੰ ਮੰਡੀ ਵਿੱਚ ਕਣਕ ਪਾਉਣ ਵਿੱਚ ਆਸਾਨੀ ਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਕਿਸਾਨਾਂ ਤੇ ਆੜਤੀਆਂ ਦੇ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਨਾਲ ਖੜੀ ਹੈ, ਉਨ੍ਹਾਂ ਨੂੰ ਕਿਸੇ ਵੀ ਤਰ੍ਹਾ ਦੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।