ਸੁਨਾਮ : ਸਿਵਲ ਹਸਪਤਾਲ ਫਾਜਿਲਕਾ ਵਿਖੇ ਸੇਵਾਵਾਂ ਨਿਭਾਅ ਰਹੇ ਐਮ ਪੀ ਡਬਲਿਊ ਮੇਲ ਸੁਖਜਿੰਦਰ ਸਿੰਘ ਦੀ ਪ੍ਰਬੰਧਕੀ ਅਧਾਰ ਤੇ ਬਿਨਾਂ ਕਿਸੇ ਜਾਂਚ ਦੇ ਦੂਰ ਦੁਰਾਡੇ ਕੀਤੀ ਬਦਲੀ ਅਤੇ ਮਲਟੀਪਰਪਜ ਕੇਡਰ ਦੀਆਂ ਪਿਛਲੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਲ ਲਈ ਸਿਹਤ ਵਿਭਾਗ ਦੇ ਕਰਮਚਾਰੀ 8 ਮਈ ਨੂੰ ਚੰਡੀਗੜ੍ਹ ਵਿਖੇ ਡਾਇਰੈਕਟਰ ਦਫ਼ਤਰ ਸਾਹਮਣੇ ਧਰਨਾ ਦੇਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਮੰਗਵਾਲ, ਕਨਵੀਨਰ ਗੁਰਦੇਵ ਸਿੰਘ ਢਿੱਲੋਂ, ਮਨਜੀਤ ਕੌਰ, ਵਿਰਸਾ ਸਿੰਘ ਪੰਨੂੰ, ਗੁਰਪ੍ਰੀਤ ਸਿੰਘ ਸੰਧੂ, ਸੁਖਜੀਤ ਸੇਖੋਂ, ਨਰਿੰਦਰ ਸ਼ਰਮਾ, ਰਣਦੀਪ ਸਿੰਘ, ਬਲਜਿੰਦਰ ਬਰਨਾਲਾ, ਹਰਜੀਤ ਸਿੰਘ, ਮਨਜੀਤ ਕੌਰ, ਜਸਵਿੰਦਰ ਸਿੰਘ ਪੰਧੇਰ, ਜਗਤਾਰ ਪਟਿਆਲਾ, ਅਵਤਾਰ ਸਿੰਘ ਗੰਢੂਆਂ, ਦਲਜੀਤ ਢਿੱਲੋਂ, ਨਿਗਾਹੀ ਰਾਮ ਮਲੇਰਕੋਟਲਾ, ਰਵਿੰਦਰ ਫਾਜਿਲਕਾ, ਬਲਜੀਤ ਸਿੰਘ ਅੰਮ੍ਰਿਤਸਰ, ਪਰਮਜੀਤ ਸਿੰਘ, ਗੁਰਦੇਵ ਸਿੰਘ, ਸ਼ਮਿੰਦਰ ਕਮਾਰ ਹਠੂਰ ਸਮੇਤ ਹੋਰਨਾਂ ਆਗੂਆਂ ਨੇ ਮੀਟਿੰਗ ਕਰਕੇ ਰੋਸ ਮੁਜ਼ਾਹਰੇ ਦਾ ਨੋਟਿਸ ਡਾਇਰੈਕਟਰ ਸਿਹਤ ਸੇਵਾਵਾਂ ਪਰਿਵਾਰ ਭਲਾਈ ਦੇ ਦਫਤਰ ਵਿਖੇ ਦਿੱਤਾ ਗਿਆ ਹੈ। ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਮੰਗਵਾਲ ਅਤੇ ਦਲਜੀਤ ਢਿੱਲੋਂ ਨੇ ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਅਤੇ ਡਾਇਰੈਕਟਰ ਸਿਹਤ ਸੇਵਾਵਾਂ ਪਰਿਵਾਰ ਭਲਾਈ ਪੰੰਜਾਬ ਤੋਂ ਮੰਗ ਕੀਤੀ ਕਿ ਉਕਤ ਬਦਲੀ ਨੂੰ ਰੱਦ ਕੀਤਾ ਜਾਵੇ। ਉਨ੍ਹਾਂ ਸਿਹਤ ਵਿਭਾਗ ਦੇ ਕਰਮਚਾਰੀਆਂ ਸਮੇਤ ਭਰਾਤਰੀ ਜਥੇਬੰਦੀਆਂ ਨੂੰ ਸੱਦਾ ਦਿੱਤਾ ਕਿ ਉਹ ਭਗਵੰਤ ਮਾਨ ਸਰਕਾਰ ਅਤੇ ਪ੍ਰਸ਼ਾਸਨ ਦੀਆਂ ਧੱਕੇਸ਼ਾਹੀਆਂ ਖਿਲਾਫ 8 ਮਈ ਨੂੰ ਸਿਹਤ ਵਿਭਾਗ ਦੇ ਡਾਇਰੈਕਟਰ ਦਫ਼ਤਰ ਸਾਹਮਣੇ ਦਿੱਤੇ ਜਾਣ ਵਾਲੇ ਧਰਨੇ ਵਿੱਚ ਭਰਵੀਂ ਸ਼ਮੂਲੀਅਤ ਕਰਨ ਨੂੰ ਯਕੀਨੀ ਬਣਾਉਣ।