ਤਰਨ ਤਾਰਨ : ਜ਼ਿਲਾ ਤਰਨ ਤਾਰਨ ਅਧੀਨ ਪੈਂਦੇ ਪਿੰਡ ਕਾਲੇ ਵਿਖੇ ਹਥਿਆਰਬੰਦ ਇੱਕ ਦਰਜਨ ਦੇ ਕਰੀਬ ਵਿਅਕਤੀਆਂ ਵੱਲੋਂ ਜਾਨੋਂ ਮਾਰਨ ਦੀ ਨੀਅਤ ਨਾਲ ਗੋਲੀਆਂ ਚਲਾਉਣ ਅਤੇ ਇਕ ਨੌਜਵਾਨ ਦੇ ਜ਼ਖਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ lਇਸ ਸਬੰਧੀ ਥਾਣਾ ਭਿੱਖੀਵਿੰਡ ਦੀ ਪੁਲਿਸ ਵੱਲੋਂ ਜ਼ਖਮੀ ਨੌਜਵਾਨਾਂ ਦੇ ਬਿਆਨਾਂ ਤੇ 11 ਲੋਕਾਂ ਵਿਰੁੱਧ ਕੇਸ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ l ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਮਨਪ੍ਰੀਤ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਕਾਲੇ ਨੇ ਦੱਸਿਆ ਕਿ ਬੀਤੀ ਰਾਤ ਸਾਰਾ ਪਰਿਵਾਰ ਘਰ ਵਿੱਚ ਸੁੱਤਾ ਹੋਇਆ ਸੀ ਤਾਂ ਰਾਤ ਕਰੀਬ 10:30 ਵਜੇ ਉਨ੍ਹਾਂ ਨੂੰ ਗਲੀ ਵਿੱਚ ਰੌਲਾ ਸੁਣਾਈ ਦਿੱਤਾ ਜਦ ਉਨ੍ਹਾਂ ਉੱਠ ਕੇ ਵੇਖਿਆ ਤਾਂ ਪਿੰਡ ਦਾ ਹੀ ਅੰਮ੍ਰਿਤਪਾਲ ਸਿੰਘ ਆਪਣੇ 10-11 ਸਾਥੀਆਂ ਨਾਲ ਹਥਿਆਰਬੰਦ ਲੈਸ ਹੋ ਕੇ ਖੜ੍ਹਾ ਸੀ l ਜਿਸ ਨੇ ਲਲਕਾਰਾ ਮਾਰ ਕੇ ਆਖਿਆ ਕਿ ਇਸ ਨੂੰ ਸਾਡੀ ਜ਼ਮੀਨ ਵਿੱਚ ਸਟੇਡੀਅਮ ਬਣਾਉਣ ਦਾ ਮਜ਼ਾ ਚੁਕਾਉਣਾ ਹੈ ਅਤੇ ਆਪਣੀ ਬਾਰਾਂ ਬੋਰ ਰਾਈਫਲ ਨਾਲ ਸਿੱਧੀਆਂ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ।ਜਿਸ ਕਰਕੇ ਉਨ੍ਹਾਂ ਨੇ ਲੁਕ ਛਿਪ ਕੇ ਆਪਣੀ ਜਾਨ ਬਚਾਈ ਬਚਾਉਣੀ ਪਈ ਜਦ ਕਿ ਉਸ ਦੇ ਪੈਰ ਉੱਪਰ ਸ਼ਰੇ ਵੀ ਲੱਗੇ ਤੇ ਓੁਹ ਜ਼ਖ਼ਮੀ ਹੋ ਗਿਆ। ਇਸ ਸਬੰਧੀ ਏ.ਐੱਸ.ਆਈ ਮੇਜਰ ਸਿੰਘ ਨੇ ਦੱਸਿਆ ਕਿ ਬਿਆਨਾਂ ਤੇ ਅੰਮ੍ਰਿਤਪਾਲ ਸਿੰਘ, ਸਿੰਘ ਮਨਪ੍ਰੀਤ ਸਿੰਘ, ਗੁਰਸੇਵਕ ਸਿੰਘ ਅਤੇ ਲਖਵੀਰ ਸਿੰਘ ਵਾਸੀ ਪਿੰਡ ਕਾਲੇ ਅਤੇ 5-7 ਅਣਪਛਾਤੇ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ