Friday, November 22, 2024

Malwa

 ਪਟਿਆਲਾ ਵਿੱਚ 2743 ਨੇ ਲਗਵਾਈ ਕੋਵਿਡ ਵੈਕਸੀਨ, 123 ਕੋਵਿਡ ਕੇਸ

May 31, 2021 07:28 PM
SehajTimes

       ਪਟਿਆਲਾ : ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਅੱਜ ਜਿਲ੍ਹੇ ਵਿੱਚ ਕੋਵਿਡ ਟੀਕਾਕਰਨ ਤਹਿਤ 2743 ਨਾਗਰਿਕਾਂ ਨੇ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਹਨ। ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦਾ ਅੰਕੜਾ 3,49,552 ਹੋ ਗਿਆ ਹੈ। ਡਾ.ਸਤਿੰਦਰ ਸਿੰਘ ਨੇ ਕਿਹਾ ਕਿ ਕੇਂਦਰੀ ਪੁਲ ਤਹਿਤ ਪ੍ਰਾਪਤ ਵੈਕਸੀਨ ਨਾਲ ਕੱਲ ਮਿਤੀ 1 ਜੂਨ ਦਿਨ ਮੰਗਲਵਾਰ ਨੂੰ 45 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਸਰਕਾਰੀ ਗਰਲਜ ਸਕੂਲ ਮਾਡਲ ਟਾਉਨ, ਵੀਰ ਹਕੀਕਤ ਰਾਏ ਸਕੂਲ ਨੇੜੇ ਬੱਸ ਸਟੈਂਡ, ਕਮਿਉਨਿਟੀ ਮੈਡੀਸਨ ਵਿਭਾਗ ਰਾਜਿੰਦਰਾ ਹਸਪਤਾਲ, ਕਮਿਉਨਿਟੀ ਹਾਲ ਪੁਲਿਸ ਲਾਈਨ ਹਸਪਤਾਲ,ਰਾਧਾ ਸੁਆਮੀ ਸਤਸੰਗ ਭਵਨ, ਅਜਾਦ ਨਗਰ ਸਿਵ ਮੰਦਰ, ਸ਼ਿਵ ਆਸ਼ਰਮ ਤੇਜ ਬਾਗ ਕਲੋਨੀ, ਸ਼ਿਵ ਮੰੰਦਰ ਰਾਮਲੀਲਾ ਗਰਾਉਂਡ ਅਰਬਨ ਅਸਟੇਟ ਫੇਜ ਇੱਕ, ਨਾਭਾ ਦੇ ਐਮ.ਪੀ.ਡਬਲਿਉ.ਸਕੂਲ ਅਤੇ ਰਾਧਾਸੁਆਮੀ ਸਤਸੰਗ ਭਵਨ, ਪਾਤੜਾਂ ਦੇ ਰਾਧਾਸੁਆਮੀ ਸਤਸੰਗ ਭਵਨ, ਰਾਜਪੁਰਾ ਦੇ ਰਾਧਾਸੁਆਮੀ ਸਤਸੰਗ ਭਵਨ ਅਤੇ ਬਹਾਵਲਪੁਰ ਧਰਮਸ਼ਾਲਾ, ਸਮਾਣਾ ਦੇ ਅਗਰਵਾਲ ਧਰਮਸ਼ਾਲਾ ਆਦਿ ਵਿਖੇ ਕੋਵਿਡ ਟੀਕਾਕਰਨ ਕੀਤਾ ਜਾਵੇਗਾ, ਜਦ ਕਿ ਸਟੇਟ ਪੂਲ ਦੀ ਵੈਕਸੀਨ ਦੀ ਸਪਲਾਈ ਨਾ ਹੋਣ ਕਾਰਣ 18 ਤੋਂ 44 ਸਾਲ ਵਰਗ ਉਮਰ ਦੇ ਨਾਗਰਿਕਾਂ ਦਾ ਟੀਕਾਕਰਨ ਨਹੀ ਹੋਵੇਗਾ। ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ ਵਿਖੇ ਕੋਵੈਕਸੀਨ ਦੀ ਦੂਜੀ ਡੋਜ ਵੀ ਲਗਾਈ ਜਾਵੇਗੀ। ਅੱਜ ਜਿਲੇ ਵਿੱਚ 123 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ।ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲੇ ਵਿੱਚ ਪ੍ਰਾਪਤ 3235 ਦੇ ਕਰੀਬ ਰਿਪੋਰਟਾਂ ਵਿਚੋਂ 123 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 46719 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ੍ਹ ਦੇ 381 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 43393 ਹੋ ਗਈ ਹੈ। ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 2101 ਹੈ। ਜਿਲੇ੍ਹ ਵਿੱਚ 12 ਹੋਰ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 1225 ਹੋ ਗਈ ਹੈ। ਪੋਜਟਿਵ ਆਏ ਕੇਸਾਂ ਬਾਰੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇਂ ਦੱਸਿਆਂ ਕਿ ਇਹਨਾਂ 123 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 49, ਨਾਭਾ ਤੋਂ 05, ਰਾਜਪੁਰਾ ਤੋਂ 08, ਸਮਾਣਾ ਤੋਂ 02, ਬਲਾਕ ਭਾਦਸਂੋ ਤੋਂ 13, ਬਲਾਕ ਕੌਲੀ ਤੋਂ 09, ਬਲਾਕ ਕਾਲੋਮਾਜਰਾ ਤੋਂ 04, ਬਲਾਕ ਸ਼ੁਤਰਾਣਾ ਤੋਂ 22, ਬਲਾਕ ਹਰਪਾਲਪੁਰ ਤੋਂ 05, ਬਲਾਕ ਦੁਧਣਸਾਧਾਂ ਤੋਂ 05 ਕੋਵਿਡ ਕੇਸ ਰਿਪੋਰਟ ਹੋਏ ਹਨ।ਇਹਨਾਂ ਕੇਸਾਂ ਵਿੱਚੋਂ 29 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 94 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ। ਸਿਵਲ ਸਰਜਨ ਨੇਂ ਕਿਹਾ ਕਿ ਕੋਵਿਡ ਦੇ ਕੇਸਾਂ ਵਿੱਚ ਲਗਾਤਾਰ ਗਿਰਾਵਟ ਜਾਰੀ ਹੈ।ਜੋ ਕਿ ਬਿਮਾਰੀ ਦੇ ਖਾਤਮੇ ਲਈ ਇੱਕ ਚੰਗਾ ਸੰਕੇਤ ਹੈ ,ਪ੍ਰੰਤੂ ਬਿਮਾਰੀ ਦੇ ਦੁਬਾਰਾ ਫੈਲਾਅ ਨੂੰ ਰੋਕਣਾ ਤਾਂ ਹੀ ਸੰਭਵ ਹੋ ਸਕੇਗਾ ਜੇਕਰ ਲੋਕ ਲੱਛਣ ਨਾ ਛੁਪਾਉਣ ਅਤੇ ਕੋਵਿਡ ਲੱਛਣ ਹੋਣ ਤੇਂ ਤੁਰੰਤ ਕੋਵਿਡ ਜਾਂਚ ਕਰਵਾਉਣ ਤਾਂ ਜੋ ਕੋਵਿਡ ਪੋਜਟਿਵ ਆਉਣ ਤੇਂ ਵਿਅਕਤੀ ਨੁੰ ਆਈਸੋਲੇਟ ਕਰਕੇ ਬਿਮਾਰੀ ਨੂੰ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ।ਉਹਨਾਂ ਕਿਹਾ ਕਿ ਜਿਲੇ੍ਹ ਵਿੱਚ ਹੁਣ ਤੱਕ ਸਮੇਤ ਵਖ ਵੱਖ ਜਿਲਿਆ ਤੋਂ ਆਏ ਬਲ਼ੈਕ ਫੰਗਸ ਦੇ 35 ਮਰੀਜ ਰਿਪੋਰਟ ਹੋ ਚੁੱਕੇ ਹਨ।ਜਿਹਨਾਂ ਵਿਚੋਂ 9 ਮਰੀਜਾਂ ਦੀ ਮੋਤ ਹੋ ਚੁੱਕੀ ਹੈ।ਇਸ ਸਮੇਂ 14 ਮਰੀਜ ਰਾਜਿੰਦਰਾ ਹਸਪਤਾਲ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਜੇਰੇ ਇਲਾਜ ਹਨ।ਉਹਨਾਂ ਕਿਹਾ ਕਿ ਮਾਹਰਾਂ ਅਨੁਸਾਰ ਇਹ ਬਿਮਾਰੀ ਜਿਆਦਾਤਰ ਕੋਵਿਡ ਬਿਮਾਰੀ ਤੋਂ ਪੀੜਤ ਸ਼ੁਗਰ ਦੇ ਮਰੀਜਾਂ ਵਿੱਚ ਜਿਆਦਤਰ ਪਾਈ ਜਾ ਰਹੀ ਹੈ ਜਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਨੇ ਕਿਹਾ ਕਿ ਬਲਾਕ ਕੌਲੀ ਦੇ ਪਿੰਡ ਰਣਬੀਰਪੁਰਾ ਵਿੱਚੋਂ 7 ਕੋਵਿਡ ਪੋਜਟਿਵ ਆਉਣ ਤੇਂ ਪਿੰਡ ਦੇ ਪ੍ਰਭਾਵਤ ਏਰੀਏ ਵਿੱਚ ਮਾਈਕਰੋਕੰਟੈਨਮੈਂਟ ਲਗਾ ਦਿੱਤੀ ਗਈ ਹੈ ਅਤੇ ਸਮਾਣਾ ਦੇ ਸੇਂਖੌ ਕਲੋਨੀ ਵਿੱਚ ਲਗਾਈ ਮਾਈਕਰੋ ਕੰਟੇਨਮੈਂਟ ਸਮਾਂ ਪੂਰਾ ਹੋਣ ਤੇਂ ਹਟਾ ਦਿੱਤੀ ਗਈ ਹੈ।ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 3801 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 6,66,995 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 46719 ਕੋਵਿਡ ਪੋਜਟਿਵ, 6,18,725 ਨੈਗੇਟਿਵ ਅਤੇ ਲਗਭਗ 1551 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

Have something to say? Post your comment

 

More in Malwa

ਡੀਟੀਐੱਫ ਦੇ ਸੱਦੇ ਤੇ ਸੈਂਕੜੇ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫਸਰ ਸੰਗਰੂਰ ਦੇ ਦਫ਼ਤਰ ਦੇ ਅੱਗੇ ਲਗਾਇਆ ਧਰਨਾ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ

ਪਿੰਡ ਮੰਡੋਫਲ ਦੇ ਕਿਸਾਨ ਜਸਵਿੰਦਰ ਸਿੰਘ ਨੇ ਡੀ.ਏ.ਪੀ. ਦੀ ਥਾਂ ਸਿੰਗਲ ਸੁਪਰ ਫਾਸਫੇਟ ਵਰਤਕੇ ਕੀਤੀ ਕਣਕ ਦੀ ਬਿਜਾਈ

ਊੜਾ ਅਤੇ ਜੂੜਾ ਬਚਾਉ ਲਹਿਰ’ ਵਲੋਂ ਕਰਵਾਏ ਕੁਇਜ ਮੁਕਾਬਲਿਆਂ ਵਿਚ ਬਾਬਾ ਸਾਹਿਬ ਦਾਸ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ

ਕਰਜ਼ਾ ਵਸੂਲੀ ਬਦਲੇ ਕਿਸੇ ਦੀ ਜਾਇਦਾਦ ਕੁਰਕ ਨਹੀਂ ਹੋਣ ਦੇਵਾਂਗੇ : ਉਗਰਾਹਾਂ

ਸੰਤ ਰਤਨ ਸਿੰਘ ਜੀ ਗੁ: ਅਤਰਸਰ (ਰਾੜਾ ਸਾਹਿਬ) ਵਾਲਿਆਂ ਦੀ ਤੀਸਰੀ ਬਰਸੀ ਮਨਾਈ 

ਸੁਨਾਮ ਵਿਖੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਾ ਦਫ਼ਤਰ  ਘੇਰਿਆ 

ਸਵਰਗੀ ਹਰਭਜਨ ਸਿੰਘ ਥਿੰਦ ਨੂੰ ਸ਼ਰਧਾਂਜਲੀਆਂ ਭੇਟ 

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

ਸੁਨਾਮ ਪੁਲਿਸ ਵੱਲੋਂ ਸੱਤ ਮੈਂਬਰੀ ਲੁਟੇਰਾ ਗਿਰੋਹ ਕਾਬੂ