ਨਵੀਂ ਦਿੱਲੀ : ਅੱਜ ਵਪਾਰਕ LPG ਸਿਲੰਡਰ ਦੀ ਕੀਮਤ ਵਿੱਚ ਕਟੌਤੀ ਕੀਤੀ ਗਈ ਹੈ ਜਦ ਕਿ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਨੇ ਲੋਕਾਂ ਦਾ ਜੀਉਣਾ ਔਖਾ ਕੀਤਾ ਹੋਇਆ ਹੈ। ਪਰ ਇਸ ਵਿਚਾਲੇ ਰਾਹਤ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ ਪਰ ਇਹ ਸਿਰਫ਼ ਵਪਾਰੀਆਂ ਲਈ ਹੈ, ਇਸ ਦੇ ਮੁਕਾਬਲੇ ਘਰੇਲੂ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਕੋਈ ਤਬਦੀਲੀ ਨਹੀਂ ਆਈ ਹੈ । 14.2 ਕਿਲੋਗ੍ਰਾਮ ਐਲਪੀਜੀ ਸਿਲੰਡਰ ਦੀ ਕੀਮਤ ਵਿਚ ਕੋਈ ਤਬਦੀਲੀ ਕੀਤੇ ਬਿਨਾਂ, ਇਕ 14.5 ਕਿਲੋ ਘਰੇਲੂ ਸਿਲੰਡਰ ਦਿੱਲੀ ਵਿੱਚ 809 ਰੁਪਏ ਵਿਚ ਮਿਲੇਗਾ, ਜਦੋਂਕਿ ਇਸ ਦੀ ਕੀਮਤ ਕੋਲਕਾਤਾ ਵਿੱਚ 835 ਰੁਪਏ, ਮੁੰਬਈ ਵਿਚ 809 ਰੁਪਏ ਤੇ ਚੇਨਈ ਵਿਚ 825 ਰੁਪਏ ਪ੍ਰਤੀ ਸਿਲੰਡਰ ਹੋਵੇਗੀ। ਦੱਸ ਦੇਈਏ ਕਿ ਸਰਕਾਰੀ ਤੇਲ ਕੰਪਨੀਆਂ ਹਰ ਮਹੀਨੇ ਦੀ ਪਹਿਲੀ ਤਾਰੀਖ ਨੂੰ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਦੀ ਸਮੀਖਿਆ ਕਰਦੀਆਂ ਹਨ ਤੇ ਲੋੜੀਂਦੀਆਂ ਤਬਦੀਲੀਆਂ ਕੀਤੀਆਂ ਜਾਂਦੀਆਂ ਹਨ। ਜਾਣਕਾਰੀ ਅਨੁਸਾਰ 19 ਕਿੱਲੋ ਦੇ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 123 ਰੁਪਏ ਦੀ ਕਟੌਤੀ ਕੀਤੀ ਗਈ ਹੈ। ਇਸ ਦੇ ਨਾਲ ਹੀ, 14.2 ਕਿਲੋਗ੍ਰਾਮ ਦੇ ਗੈਰ ਸਬਸਿਡੀ ਵਾਲੇ ਸਿਲੰਡਰ ਦੀ ਕੀਮਤ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ। ਰਾਜਧਾਨੀ ਦਿੱਲੀ ਵਿੱਚ 14.2 ਕਿਲੋ ਬਗੈਰ ਸਬਸਿਡੀ ਵਾਲੇ ਐਲਪੀਜੀ ਸਿਲੰਡਰ ਦੀ ਕੀਮਤ ਵੀ ਇਸ ਮਹੀਨੇ 809 ਰੁਪਏ ਪ੍ਰਤੀ ਸਿਲੰਡਰ ਹੋਵੇਗੀ। ਕੌਮੀ ਰਾਜਧਾਨੀ ਵਿੱਚ, 19 ਕਿਲੋ ਦੇ ਵਪਾਰਕ ਗੈਸ ਸਿਲੰਡਰ ਹੁਣ ਸਸਤਾ ਹੋ ਕੇ 1473.5 ਰੁਪਏ ਵਿੱਚ ਮਿਲੇਗੇ।