ਨਵੀਂ ਦਿੱਲੀ : ਏਮਜ਼ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਹੈ ਕਿ ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਨੂੰ ਕੋਰੋਨਾ ਵਾਇਰਸ ਤੋਂ ਠੀਕ ਹੋਣ ਮਗਰੋਂ ਸਮੱਸਿਆਵਾਂ ਦੇ ਚੱਲਦੇ ਏਮਜ਼ ’ਚ ਦਾਖ਼ਲ ਕਰਵਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵਲੋਂ ਸੀ. ਬੀ. ਐੱਸ. ਈ. ਸਮੇਤ ਤਮਾਮ ਸਟੇਟ ਬੋਰਡ ਲਈ 12ਵੀਂ ਬੋਰਡ ਦੀਆਂ ਪ੍ਰੀਖਿਆਵਾਂ ’ਤੇ ਅੱਜ ਫ਼ੈਸਲਾ ਆਉਣਾ ਹੈ। ਹਾਲਾਂਕਿ ਕਿ ਸਿੱਖਿਆ ਮੰਤਰੀ ਦੀ ਸਿਹਤ ਵਿਗੜਨ ਕਾਰਨ ਪ੍ਰੀਖਿਆਵਾਂ ’ਤੇ ਫ਼ੈਸਲਾ ਟਲ ਸਕਦਾ ਹੈ। ਤੁਹਾਨੂੰ ਦੱਸ ਦੇਈਏ ਕਿ ਸਿੱਖਿਆ ਮੰਤਰੀ ਬੀਤੇ ਮਹੀਨੇ ਯਾਨੀ ਕਿ 9 ਮਈ ਨੂੰ ਕੋਰੋਨਾ ਵਾਇਰਸ ਤੋਂ ਠੀਕ ਹੋਣ ਮਗਰੋਂ ਘਰ ਪਰਤੇ ਸਨ। ਇਸ ਬਾਬਤ ਉਨ੍ਹਾਂ ਨੇ ਟਵਿੱਟਰ ’ਤੇ ਖ਼ੁਦ ਟਵੀਟ ਕਰ ਕੇ ਜਾਣਕਾਰੀ ਵੀ ਦਿੱਤੀ ਸੀ। ਕੋਰੋਨਾ ਵਾਇਰਸ ਤੋਂ ਉੱਭਰਨ ਤੋਂ ਬਾਅਦ ਹੋਣ ਵਾਲੀਆਂ ਮੁਸ਼ਕਲਾਂ ਦੇ ਚੱਲਦੇ ਉਨ੍ਹਾਂ ਦੀ ਸਿਹਤ ਵਿਗੜ ਗਈ, ਜਿਸ ਕਾਰਨ ਉਨ੍ਹਾਂ ਨੂੰ ਏਮਜ਼ ’ਚ ਦਾਖ਼ਲ ਕੀਤਾ ਗਿਆ ਹੈ।