ਪਟਿਆਲਾ :ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਅੱਜ ਜਿਲ੍ਹੇ ਵਿੱਚ ਕੋਵਿਡ ਟੀਕਾਕਰਨ ਤਹਿਤ 1670 ਨਾਗਰਿਕਾਂ ਨੇ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਹਨ। ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦਾ ਅੰਕੜਾ 3,51,222 ਹੋ ਗਿਆ ਹੈ। ਡਾ.ਸਤਿੰਦਰ ਸਿੰਘ ਨੇ ਕਿਹਾ ਕਿ ਕੇਂਦਰੀ ਪੁਲ ਤਹਿਤ ਪ੍ਰਾਪਤ ਵੈਕਸੀਨ ਨਾਲ ਕੱਲ ਮਿਤੀ 2 ਜੂਨ ਦਿਨ ਬੁੱਧਵਾਰ ਨੂੰ 45 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਮੌਤੀ ਬਾਗ ਗੁਰੂਦੁਆਰਾ ਸਾਹਿਬ, ਸਰਕਾਰੀ ਗਰਲਜ ਸਕੂਲ ਮਾਡਲ ਟਾਉਨ, ਸ਼ਿਵ ਮੰਦਰ ਦੀਨ ਦਿਆਲ ਉਪਾਧਿਆਏ ਨਗਰ, ਪੀ.ਐਸ.ਈ.ਬੀ.ਆਫੀਸਰ ਕੱਲਬ ਮਾਡਲ ਟਾਉਨ, ਚਿਲਡਰਨ ਪਾਰਕ ਬਾਂਰਾਦਰੀ ਗਾਰਡਨ, ਆਰਿਆ ਸਕੂਲ ਗੁਰਬਖਸ਼ ਕਲੋਨੀ, ਵੀਰ ਹਕੀਕਤ ਰਾਏ ਸਕੂਲ ਨੇੜੇ ਬੱਸ ਸਟੈਂਡ, ਕਮਿਉਨਿਟੀ ਮੈਡੀਸਨ ਵਿਭਾਗ ਰਾਜਿੰਦਰਾ ਹਸਪਤਾਲ, ਕਮਿਉਨਿਟੀ ਹਾਲ ਪੁਲਿਸ ਲਾਈਨ ਹਸਪਤਾਲ, ਸ਼੍ਰੀ ਸਿਵ ਸ਼ਕਤੀ ਸੇਵਾ ਦਲ ਲੱਗਰ ਚੈਰੀਟੇਬਲ ਟਰਸਟ ਸ਼੍ਰੀ ਕਾਲੀ ਮਾਤਾ ਮੰਦਰ, ਭਗਵਾਨ ਦਾਸ ਪੈਟਰੋਲ ਪੰਪ ਨੇੜੇ ਬਸ ਸਟੈਂਡ, ਨਾਭਾ ਦੇ ਐਮ.ਪੀ.ਡਬਲਿਉ.ਸਕੂਲ ਅਤੇ ਰੋਟਰੀ ਕੱਲਬ, ਪਾਤੜਾਂ ਦੇ ਨਿਰੰਕਾਰੀ ਭਵਨ, ਰਾਜਪੁਰਾ ਦੇ ਈ.ਐਸ.ਆਈ. ਡਿਸਪੈਂਸਰੀ, ਸਮਾਣਾ ਦੇ ਅਗਰਵਾਲ ਧਰਮਸ਼ਾਲਾ, ਭਾਦਸੋਂ ਬਲਾਕ ਦੇ ਪਿੰਡ ਬੀਨਾਹੇੜੀ ਦੇ ਰਾਧਾ ਸੁਆਮੀ ਸਤਸੰਗ ਭਵਨ, ਪਿੰਡ ਭਾਦਸੋਂ ਦੇ ਕਰਤਾਰ ਐਗਰੋ, ਬਲਾਕ ਸ਼ੁਤਰਾਣਾ ਦੇ ਗੁਰੂਦੁਆਰਾ ਸਾਹਿਬ ਸ਼ੁਤਰਾਣਾ, ਕੋਆਪਰੇਟਿਵ ਸੁਸਾਇਟੀ ਹਰਿਆਉ ਖੁਰਦ,ਪਿੰਡ ਹਰਪਾਲਪੁਰ ਦੇ ਗੁਰੂਦੁਆਰਾ ਸਾਹਿਬ, ਕੋਆਪਰੇਟਿਵ ਸੁਸਾਇਟੀ ਪਿੰਡ ਸ਼ੇਰਮਾਜਰਾ ਆਦਿ ਵਿਖੇ ਕੋਵਿਡ ਟੀਕਾਕਰਨ ਕੀਤਾ ਜਾਵੇਗਾ, ਜਦ ਕਿ ਸਟੇਟ ਪੂਲ ਦੀ ਵੈਕਸੀਨ ਦੀ ਸਪਲਾਈ ਨਾ ਹੋਣ ਕਾਰਣ 18 ਤੋਂ 44 ਸਾਲ ਵਰਗ ਉਮਰ ਦੇ ਨਾਗਰਿਕਾਂ ਦਾ ਟੀਕਾਕਰਨ ਨਹੀ ਹੋਵੇਗਾ।ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਗੁਰੂੁਦੁਆਰਾ ਸਾਹਿਬ ਪਿੰਡ ਸ਼ੁਤਰਾਣਾ ਅਤੇ ਪਿੰਡ ਕਪੂਰੀ ਦੇ ਰਾਧਾ ਸੂੁਆਮੀ ਸਤਸੰਗ ਭਵਨ ਆਦਿ ਵਿਖੇ ਕੋਵੈਕਸੀਨ ਦੀ ਦੂਜੀ ਡੋਜ ਵੀ ਲਗਾਈ ਜਾਵੇਗੀ। ਅੱਜ ਜਿਲੇ ਵਿੱਚ 117 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ।ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲੇ ਵਿੱਚ ਪ੍ਰਾਪਤ 3403 ਦੇ ਕਰੀਬ ਰਿਪੋਰਟਾਂ ਵਿਚੋਂ 117 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 46836 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ੍ਹ ਦੇ 342 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 43735 ਹੋ ਗਈ ਹੈ। ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 1870 ਹੈ। ਜਿਲੇ੍ਹ ਵਿੱਚ 06 ਹੋਰ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 1231 ਹੋ ਗਈ ਹੈ। ਪੋਜਟਿਵ ਆਏ ਕੇਸਾਂ ਬਾਰੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇਂ ਦੱਸਿਆਂ ਕਿ ਇਹਨਾਂ 117 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 53, ਰਾਜਪੁਰਾ ਤੋਂ 06, ਬਲਾਕ ਭਾਦਸਂੋ ਤੋਂ 10, ਬਲਾਕ ਕੌਲੀ ਤੋਂ 15, ਬਲਾਕ ਕਾਲੋਮਾਜਰਾ ਤੋਂ 02, ਬਲਾਕ ਸ਼ੁਤਰਾਣਾ ਤੋਂ 13, ਬਲਾਕ ਹਰਪਾਲਪੁਰ ਤੋਂ 09, ਬਲਾਕ ਦੁਧਣਸਾਧਾਂ ਤੋਂ 09 ਕੋਵਿਡ ਕੇਸ ਰਿਪੋਰਟ ਹੋਏ ਹਨ।ਇਹਨਾਂ ਕੇਸਾਂ ਵਿੱਚੋਂ 17 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 100 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 3511 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 6,70,506 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 46836 ਕੋਵਿਡ ਪੋਜਟਿਵ, 6,22,011 ਨੈਗੇਟਿਵ ਅਤੇ ਲਗਭਗ 1659 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।