ਚੰਡੀਗੜ੍ਹ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਲਈ ਪਹਿਲੀ ਸਿੱਟ (SIT) ਨੂੰ ਹਾਈ ਕੋਰਟ ਰੱਦ ਕਰ ਦਿਤਾ ਸੀ, ਮਤਲਬ ਕਿ ਕੁੰਵਰ ਵਿਜੇ ਪ੍ਰਤਾਪ ਦੀ ਅਗਵਾਈ ਵਾਲੀ ਸਿੱਧ ਦੀ ਰਿਪੋਰਟ ਨੂੰ ਕੋਰਟ ਨੇ ਮਨਜ਼ੂਰ ਨਹੀਂ ਸੀ ਕੀਤਾ। ਇਸ ਮਗਰੋਂ ਹੁਣ ਬੀਤੇ ਦਿਨੀ ਬਣੀ ਨਵੀਂ ਸਿੱਟ ਨੇ ਨਵੇਂ ਖੁਲਾਸੇ ਕਰਨੇ ਸ਼ੁਰੂ ਕਰ ਦਿਤੇ ਹਨ। ਦਰਅਸਲ ਆਈਜੀ ਐੱਸਪੀਐੱਸ ਪਰਮਾਰ ਦੀ ਸਰਪ੍ਰਸਤੀ ਹੇਠ ਬਣੀ ਨਵੀਂ SIT ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀ ਬੇਇਜ਼ਤੀ ਦੇ ਬਦਲੇ ਦਾ ਹਿੱਸਾ ਸਨ। ਇਕ ਅਖ਼ਬਾਰ ਦੀ ਖ਼ਬਰ ਮੁਤਾਬਿਕ ਮਹਿੰਦਰਪਾਲ ਸਿੰਘ ਬਿੱਟੂ ਇਨ੍ਹਾਂ ਬਦਲੇ ਦੀਆਂ ਘਟਨਾਵਾਂ ਦਾ ਹਿੱਸਾ ਸੀ ਜਿਸ ਦੀ ਬਾਅਦ ਵਿੱਚ ਨਾਭਾ ਜੇਲ੍ਹ ਵਿੱਚ ਮੌਤ ਹੋ ਗਈ ਸੀ। ਐਸਆਈਟੀ ਨੇ ਹਾਲ ਹੀ ਵਿੱਚ ਛੇ ਲੋਕਾਂ ਦੀ ਗ੍ਰਿਫ਼ਤਾਰੀ ਨੂੰ ਵੀ ਵੱਡੀ ਸਫਲਤਾ ਦੱਸਿਆ ਹੈ। ਵਿਰੋਧੀ ਰਾਜਨੀਤਕ ਪਾਰਟੀਆਂ ਦੇ ਨਾਲ ਨਾਲ ਕਾਂਗਰਸ ਦੇ ਆਪਣੇ ਆਗੂਆਂ ਨੇ ਵੀ ਬੇਅਦਬੀ ਮਾਮਲੇ ਦੀ ਜਾਂਚ ਉਪਰ ਸਵਾਲ ਚੁੱਕੇ ਸਨ। ਇਸੇ ਮਾਮਲੇ ਨਾਲ ਸਬੰਧਿਤ ਸੁਖਜਿੰਦਰ ਸਿੰਘ ਜਿਸ ਦੀ ਗ੍ਰਿਫਤਾਰੀ ਹੋਈ ਹੈ, ਦੀ ਲਿਖਾਵਟ ਦੇ ਸੈਂਪਲ ਸੋਮਵਾਰ ਨੂੰ ਪੁਲੀਸ ਨੇ ਜਾਂਚ ਲਈ ਲਏ। ਸੀਬੀਆਈ ਨੇ ਜਾਂਚ ਦੌਰਾਨ ਕਈ ਆਰੋਪੀਆਂ ਨੂੰ ਕਲੀਨ ਚਿੱਟ ਦੇ ਦਿੱਤੀ ਸੀ। ਇਸ ਦੇ ਨਾਲ ਹੀ ਇਹ ਅੰਦਾਜ਼ੇ ਲਾੲ ਜਾ ਰਹੇ ਹਨ ਕਿ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਖੁਲਾਸੇ ਹੋ ਸਕਦੇ ਹਨ।