Friday, November 22, 2024

Chandigarh

ਮੰਤਰੀ ਮੰਡਲ ਵੱਲੋਂ ਮਲੇਰਕੋਟਲਾ ਨੂੰ 23ਵਾਂ ਜ਼ਿਲ੍ਹਾ ਬਣਾਏ ਜਾਣ ਨੂੰ ਰਸਮੀ ਪ੍ਰਵਾਨਗੀ

June 02, 2021 06:56 PM
SehajTimes

ਚੰਡੀਗੜ੍ਹ :ਪੰਜਾਬ ਮੰਤਰੀ ਮੰਡਲ ਵੱਲੋਂ ਬੁੱਧਵਾਰ ਨੂੰ ਇਤਿਹਾਸਕ ਕਸਬੇ ਮਲੇਰਕੋਟਲਾ ਨੂੰ ਸੂਬੇ ਦਾ 23ਵਾਂ ਜ਼ਿਲ੍ਹਾ ਬਣਾਏ ਜਾਣ ਨੂੰ ਰਸਮੀ ਪ੍ਰਵਾਨਗੀ ਦੇ ਦਿੱਤੀ ਗਈ ਜਿਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ ਐਲਾਨ ਕੀਤਾ ਸੀ। ਮੰਤਰੀ ਮੰਡਲ ਵੱਲੋਂ ਸਬ ਤਹਿਸੀਲ ਅਮਰਗੜ੍ਹ, ਜੋ ਕਿ ਮਲੇਰਕੋਟਲਾ ਸਬ ਡਿਵੀਜ਼ਨ ਦਾ ਹਿੱਸਾ ਸੀ, ਨੂੰ ਸਬ ਡਿਵੀਜ਼ਨ/ਤਹਿਸੀਲ ਬਣਾਉਣ ਨੂੰ ਵੀ ਮਨਜ਼ੂਰੀ ਦੇ ਦਿੱਤੀ। ਇਸ ਦੇ ਨਾਲ ਹੀ ਮਲੇਰਕੋਟਲਾ ਜ਼ਿਲ੍ਹੇ ਵਿੱਚ ਹੁਣ ਤਿੰਨ ਸਬ ਡਿਵੀਜ਼ਨ ਮਲੇਰਕੋਟਲਾ, ਅਹਿਮਦਗੜ੍ਹ ਅਤੇ ਅਮਰਗੜ੍ਹ ਸ਼ਾਮਿਲ ਹੋਣਗੇ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ 192 ਪਿੰਡ, 62 ਪਟਵਾਰ ਸਰਕਲ ਅਤੇ 6 ਕਾਨੂੰਨਗੋ ਸਰਕਲ ਵੀ ਸ਼ਾਮਲ ਹੋਣਗੇ।
ਮੰਤਰੀ ਮੰਡਲ ਵੱਲੋਂ ਮੁੱਖ ਮੰਤਰੀ ਨੂੰ 12 ਵਿਭਾਗਾਂ ਪੁਲਿਸ, ਪੇਂਡੂ ਵਿਕਾਸ ਤੇ ਪੰਚਾਇਤ, ਸਮਾਜਿਕ ਨਿਆਂ ਅਤੇ ਘੱਟ ਗਿਣਤੀ, ਖੇਤੀਬਾੜੀ ਅਤੇ ਕਿਸਾਨ ਵਿਕਾਸ, ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ, ਸਿਹਤ, ਸਿੱਖਿਆ (ਪ੍ਰਾਇਮਰੀ ਅਤੇ ਸੈਕੰਡਰੀ), ਰੋਜ਼ਗਾਰ ਉਤਪੱਤੀ, ਉਦਯੋਗ ਅਤੇ ਵਣਜ, ਖੁਰਾਕ ਸਿਵਲ ਸਪਲਾਈ ਤੇ ਉਪਭੋਗਤਾ ਮਾਮਲੇ ਤੋਂ ਇਲਾਵਾ ਵਿੱਤ ਦੇ ਦਫਤਰਾਂ ਲਈ ਨਵੀਆਂ ਅਸਾਮੀਆਂ ਸਿਰਜੇ ਜਾਣ ਨੂੰ ਮਨਜ਼ੂਰੀ ਦੇਣ ਲਈ ਮੁੱਖ ਮੰਤਰੀ ਨੂੰ ਅਧਿਕਾਰ ਸੌਂਪ ਦਿੱਤੇ।
ਮੁੱਖ ਮੰਤਰੀ ਨੇ ਹਾਲ ਹੀ ਵਿੱਚ 14 ਮਈ ਨੂੰ ਈਦ-ਉਲ-ਫ਼ਿਤਰ ਦੇ ਮੌਕੇ ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਐਲਾਨ ਕਰਦੇ ਹੋਏ ਸਥਾਨਕ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਕੀਤੀ ਸੀ। ਇਸ ਤੋਂ ਇਲਾਵਾ ਲੋਕਾਂ ਦੀ ਸਹੂਲਤ ਲਈ ਲਏ ਗਏ ਇਸ ਫੈਸਲੇ ਦਾ ਮਕਸਦ ਮਲੇਰਕੋਟਲਾ ਦੇ ਸ਼ਹਿਰੀ ਵਿਕਾਸ ਨੂੰ ਯਕੀਨੀ ਬਣਾਉਣਾ, ਇਸ ਇਤਿਹਾਸਕ ਸ਼ਹਿਰ ਦੇ ਅਮੀਰ ਵਿਰਸੇ ਨੂੰ ਕਾਇਮ ਰੱਖਣਾ ਅਤੇ ਇਸ ਖੇਤਰ ਦੇ ਸਮੁੱਚੇ ਸਮਾਜਿਕ ਅਤੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣਾ ਵੀ ਹੈ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ