Monday, November 25, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

Chandigarh

ਲੋਪੋਕੇ ਵਿਖੇ ਨਵੇਂ ਤਹਿਸੀਲ ਕੰਪਲੈਕਸ ਦਾ ਕੀਤਾ ਜਾਵੇਗਾ ਨਿਰਮਾਣ, ਹੁਸ਼ਿਆਰਪੁਰ ਵਿੱਚ ਬਣਾਈ ਜਾਵੇਗੀ ਫੂਡ ਸਟ੍ਰੀਟ

June 02, 2021 08:58 PM
SehajTimes

ਚੰਡੀਗੜ : ਪੰਜਾਬ ਦੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੰਮਿ੍ਰਤਸਰ ਜਿਲੇ ਦੇ ਲੋਪੋਕੇ ਵਿਖੇ ਤਹਿਸੀਲ ਕੰਪਲੈਕਸ ਦੀ ਉਸਾਰੀ ਅਤੇ ਹੁਸ਼ਿਆਰਪੁਰ ਵਿੱਚ ਫੂਡ ਸਟ੍ਰੀਟ ਸਥਾਪਤ ਕਰਨ ਸਬੰਧੀ ਪ੍ਰਾਜੈਕਟਾਂ ਨੂੰ ਪ੍ਰਵਾਨਗੀ ਦੇਣ ਦੇ ਨਾਲ ਨਾਲ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਕਈ ਹੋਰ ਬੁਨਿਆਦੀ ਢਾਂਚੇ ਨਾਲ ਸਬੰਧਤ ਵਿਕਾਸ ਪ੍ਰਾਜੈਕਟਾਂ ਨੂੰ ਮੰਨਜ਼ੂਰੀ ਦੇ ਦਿੱਤੀ ਹੈ।
ਉਹ ਅੱਜ ਇਥੇ ਖਾਲੀ ਸਰਕਾਰੀ ਜਮੀਨਾਂ ਦੀ ਸਰਬੋਤਮ ਵਰਤੋਂ (ਓ.ਯੂ.ਵੀ.ਜੀ.ਐਲ.) ਸਬੰਧੀ ਯੋਜਨਾ ਦੀ ਉੱਚ ਪੱਧਰੀ ਕਮੇਟੀ ਦੀ 54ਵੀਂ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸਾ ਨਿਰਦੇਸ਼ਾਂ ‘ਤੇ ਸੂਬੇ ਵਿਚ ਵਿਕਾਸ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਮਕਸਦ ਨਾਲ ਇਸ ਮੀਟਿੰਗ ਵਿੱਚ ਜਿਲਾ ਅੰਮਿ੍ਰਤਸਰ ਦੇ ਲੋਪੋਕੇ ਵਿਖੇ ਤਹਿਸੀਲ ਕੰਪਲੈਕਸ ਦੇ ਨਿਰਮਾਣ ਸਬੰਧੀ ਫੈਸਲਾ ਲਿਆ ਗਿਆ ਹੈ। ਇਸ ਕਮੇਟੀ ਨੇ ਜਲਦ ਹੀ ਹੁਸਅਿਾਰਪੁਰ ਦੇ ਨਾਲੋਨੀਆਂ ਵਿਖੇ ਫੂਡ ਸਟ੍ਰੀਟ ਦੇ ਨਿਰਮਾਣ ਦਾ ਕੰਮ ਤੁਰੰਤ ਸੁਰੂ ਕਰਨ ਦਾ ਫੈਸਲਾ ਵੀ ਲਿਆ ਅਤੇ ਚਾਹਵਾਨ ਵਿਅਕਤੀਆਂ ਤੋਂ ਨਵੇਂ ਵਪਾਰਕ ਸਥਾਨ ‘ਤੇ ਬੂਥਾਂ ਅਤੇ ਦੁਕਾਨਾਂ ਦੀ ਅਲਾਟਮੈਂਟ ਲਈ ਬਿਨੈ ਪੱਤਰਾਂ ਦੀ ਮੰਗ ਕੀਤੀ।
ਮੁੱਖ ਸਕੱਤਰ ਨੇ ਸਬੰਧਤ ਅਧਿਕਾਰੀਆਂ ਨੂੰ ਇਸ ਸਾਲ ਦੇ ਅੰਤ ਤੱਕ ਨਵੀਂ ਫੂਡ ਸਟ੍ਰੀਟ ਨੂੰ ਸ਼ੁਰੂ ਕਰਨ ਲਈ ਕਿਹਾ।
ਮੀਟਿੰਗ ਵਿੱਚ ਅੰਮਿ੍ਰਤਸਰ ਨੇੜਲੇ ਇਲਾਕਾ ਨਿਵਾਸੀਆਂ ਦੀਆਂ ਜਰੂਰਤਾਂ ਦੀ ਪੂਰਤੀ ਲਈ 290 ਲੱਖ ਰੁਪਏ ਦੀ ਲਾਗਤ ਨਾਲ ਸ੍ਰੀ ਗੁਰੂ ਰਾਮਦਾਸ ਅਰਬਨ ਅਸਟੇਟ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਬਣਾਉਣ ਦੇ ਪ੍ਰਾਜੈਕਟ ਨੂੰ ਪ੍ਰਵਾਨਗੀ ਦਿੱਤੀ ਗਈ।
ਕਮੇਟੀ ਵੱਲੋਂ ਫਿਰੋਜਪੁਰ ਦੇ ਪੁਰਾਣੇ ਤਹਿਸੀਲ ਕੰਪਲੈਕਸ ਨੂੰ ਵਿਕਸਤ ਕਰਨ ਨੂੰ ਵੀ ਹਰੀ ਝੰਡੀ ਦਿੱਤੀ ਗਈ।
ਚਾਰ ਬਹੁ-ਮੰਤਵੀ ਥਾਵਾਂ ਦੀ ਯੋਜਨਾ ਬਣਾਉਣ ਉਪਰੰਤ ਲੁਧਿਆਣਾ ਵਿਖੇ ਪੁਲਿਸ ਕਮਿਸ਼ਨਰ ਰਿਹਾਇਸ ਦੇ ਸਾਹਮਣੇ ਵਾਲੀ ਪੀ.ਡਬਲਯੂ.ਡੀ. ਕਲੋਨੀ ਦੀ ਜਮੀਨ ਨੂੰ ਵੇਚਣ ਦਾ ਫੈਸਲਾ ਲਿਆ ਗਿਆ।
ਮੁੱਖ ਸਕੱਤਰ ਨੇ ਪੁੱਡਾ ਅਤੇ ਹੋਰ ਵਿਕਾਸ ਅਥਾਰਟੀਆਂ ਨੂੰ ਹਦਾਇਤ ਕੀਤੀ ਕਿ ਸੰਭਾਵੀ ਖਰੀਦਦਾਰਾਂ ਨੂੰ ਵਪਾਰਕ ਅਤੇ ਰਿਹਾਇਸੀ ਜਾਇਦਾਦਾਂ ਦੀ ਪੇਸਕਸ ਕਰਨ ਲਈ ਨਿਲਾਮੀ ਦੀਆਂ ਨਿਸਚਤ ਤਰੀਕਾਂ ਵਾਲਾ ਕੈਲੰਡਰ ਬਣਾ ਕੇ ਹਰ ਮਹੀਨੇ ਓ.ਯੂ.ਵੀ.ਜੀ.ਐਲ. ਜਾਇਦਾਦਾਂ ਦੀ ਈ-ਨਿਲਾਮੀ ਕੀਤੀ ਜਾਵੇ, ਜਿਸ ਨਾਲ ਸੂਬੇ ਵਿਚ ਵੱਧ ਮਾਲੀਆ ਇੱਕਠਾ ਕੀਤਾ ਜਾ ਸਕੇਗਾ।    

Have something to say? Post your comment

 

More in Chandigarh

ਬੀ.ਐੱਸ.ਐੱਫ. ਨੇ 32ਵਾਂ ਦਸ਼ਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਵਲ ਜਿੱਤਿਆ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸੂਬੇ ਵਿੱਚ 21ਵੀਂ ਪਸ਼ੂਧਨ ਗਣਨਾ ਦਾ ਆਗ਼ਾਜ਼

ਜੀਰਕਪੁਰ ਵਿਖੇ ਚੋਰਾਂ ਵੱਲੋਂ ਵੱਖ ਵੱਖ ਥਾਵਾਂ ਤੋਂ ਲੱਖਾਂ ਰੁਪਏ ਦਾ ਸਮਾਨ ਤੇ ਨਗਦੀ ਚੋਰੀ

ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ

ਨਗਰ ਸੁਧਾਰ ਟਰੱਸਟਾਂ ਦੇ ਲੰਬਿਤ ਮਾਮਲੇ ਤੁਰੰਤ ਹੱਲ ਕੀਤੇ ਜਾਣ: ਡਾ ਰਵਜੋਤ ਸਿੰਘ

ਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ

ਡਾ. ਬਲਜੀਤ ਕੌਰ ਵੱਲੋਂ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਤੇਜ਼ ਕਰਨ ਦੇ ਹੁਕਮ

ਸੰਧਵਾਂ ਨੇ ਪਾਰਟੀ ਪ੍ਰਧਾਨ ਅਤੇ ਕਾਰਜਕਾਰੀ ਪ੍ਰਧਾਨ ਦੀ ਜ਼ਿੰਮੇਵਾਰੀ ਮਿਲਣ ‘ਤੇ ਅਮਨ ਅਰੋੜਾ ਅਤੇ ਸ਼ੈਰੀ ਕਲਸੀ ਨੂੰ ਦਿੱਤੀ ਵਧਾਈ

ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਰੋਕਣ ਲਈ ਇੱਕ ਹੋਰ ਪਹਿਲਕਦਮੀ

ਪਿੰਡ ਘੁੰਗਰਾਲੀ ਦੇ ਵਸਨੀਕਾਂ ਨੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਸੁਚੱਜੇ ਹੱਲ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ