Friday, November 22, 2024

Chandigarh

ਕੈਪਟਨ ਨੇ ਅਪਣੇ ਮੰਤਰੀਆਂ ਦਾ ਵੀ ਵਿਸ਼ਵਾਸ ਗਵਾਇਆ, ਤੁਰੰਤ ਅਸਤੀਫ਼ਾ ਦੇਣ : ਭਗਵੰਤ ਮਾਨ

June 03, 2021 09:06 PM
SehajTimes

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਲੋਕਾਂ ਦਾ ਹੀ ਨਹੀਂ ਆਪਣੇ ਮੰਤਰੀਆਂ ਦਾ ਵਿਸਵਾਸ ਵੀ ਖੋਹ ਚੁੱਕੇ ਹਨ। ਇਸ ਲਈ ਕੈਪਟਨ ਨੂੰ ਪੰਜਾਬ ਦਾ ਮੁੱਖ ਮੰਤਰੀ ਬਣੇ ਰਹਿਣਾ ਸੋਭਦਾ ਨਹੀਂ ਅਤੇ ਤੁਰੰਤ ਅਸਤੀਫਾ ਦੇ ਦੇਣਾ ਚਾਹੀਦਾ। ਉਨ੍ਹਾਂ ਕਿਹਾ ਕਿ ਕਿਸੇ ਸਮੇਂ ਕੈਪਟਨ ਦੇ ਚਹੇਤੇ ਰਹੇ ਮੰਤਰੀਆਂ ਦਾ ਵੀ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚੋਂ ਗੈਰਹਾਜ਼ਰ ਰਹਿਣਾ ਸਿੱਧ ਕਰਦਾ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਵਿੱਚ ਸਭ ਕੁਝ ਅੱਛਾ ਨਹੀਂ ਹੈ। ਵੀਰਵਾਰ ਨੂੰ ਪਾਰਟੀ ਮੁੱਖ ਦਫਤਰ ਵਿਖੇ ਪੱਤਰਕਾਰ ਮਿਲਣੀ ਦੌਰਾਨ ਸੂਬਾ ਪ੍ਰਧਾਨ ਭਗਵੰਤ ਮਾਨ ਅਤੇ ਪਾਰਟੀ ਦੇ ਪੰਜਾਬ ਸਹਿ ਪ੍ਰਭਾਰੀ ਰਾਘਵ ਚੱਢਾ ਨੇ ਕਿਹਾ ਕਿ ਬੀਤੇ ਕੱਲ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਹੋਈ ਸੀ ਅਤੇ ਇਸ ਮੀਟਿੰਗ ਵਿੱਚ ਮੁੱਖ ਮੰਤਰੀ ਦੀ ਤਰਫ ਤੋਂ ਵੱਖ ਵੱਖ ਮੁਦਿਆਂ ਨਾਲ ਸੰਬੰਧਤ 32 ਮਤੇ ਰੱਖੇ ਗਏ ਸਨ, ਪਰ ਮੀਟਿੰਗ ਦੌਰਾਨ ਸਰਕਾਰ ਦੇ ਮੰਤਰੀਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸਹਿਮਤੀ ਨਹੀਂ ਪ੍ਰਗਟਾਈ ਅਤੇ ਕੇਵਲ ਦੋ ਮਤੇ ਹੀ ਪਾਸ ਹੋਏ। ਮਾਨ ਨੇ ਕਿਹਾ ਕਿ ਕੈਬਨਿਟ ਮੀਟਿੰਗ ਦੌਰਾਨ 30 ਬਿਲ ਪਾਸ ਨਾ ਹੋਣਾ ਸਿੱਧ ਕਰਦਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਮੰਤਰੀਆਂ ਦਾ ਸਮਰਥਨ ਵੀ ਗੁਆ ਚੁੱਕੇ ਹਨ, ਜਦੋਂ ਕਿ ਪੰਜਾਬ ਦੇ ਲੋਕਾਂ ਦਾ ਵਿਸਵਾਸ ਤਾਂ ਪਹਿਲਾਂ ਹੀ ਖੋਹ ਚੁੱਕੇ ਹਨ। ਆਪ ਆਗੂਆਂ ਨੇ ਕਿਹਾ ਕਿ ਭਾਰਤ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਵੱਡੇ ਬਹੁਮਤ ਵਾਲੀ ਸਰਕਾਰ ਦੇ ਆਪਣੇ ਹੀ ਮੰਤਰੀ ਮੁੱਖ ਮੰਤਰੀ ਦੁਬਾਰਾ ਬੁਲਾਈ ਗਈ ਕੈਬਨਿਟ ਮੀਟਿੰਗ ਵਿਚੋਂ ਗੈਰ ਹਾਜ਼ਰ ਰਹੇ ਹਨ ਜਿਸ ਕਾਰਨ ਕੋਰਮ ਪੂਰਾ ਨਾ ਹੁੰਦੇ ਵੇਖ ਕੇ ਸਰਕਾਰ ਨੂੰ ਆਪਣੇ ਏਜੰਡੇ ਵਾਪਸ ਲੈਣੇ ਪਏ।
ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਮਹਾਮਾਰੀ ਦੇ ਦੌਰ 'ਚ ਪੰਜਾਬ ਦੇ ਲੋਕਾਂ ਨੂੰ ਲਾਵਾਰਸ ਛੱਡ ਦਿੱਤਾ ਹੈ। ਕਾਂਗਰਸ ਸਰਕਾਰ ਦੇ ਮੰਤਰੀ ਅਤੇ ਵਿਧਾਇਕ ਆਪੋ ਆਪਣੀ ਕੁਰਸੀ ਬਚਾਉਣ ਤੇ ਬੈਠਾਉਣ ਲਈ ਲੜਦੇ ਹਨ ਅਤੇ ਕਾਂਗਰਸ ਹਾਈਕਮਾਂਡ ਦੇ ਚਰਨਾਂ ਵਿੱਚ ਦਿੱਲੀ ਡੇਰੇ ਲਾਈ ਬੈਠੇ ਹਨ। ਅੱਜ ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਗਾਂਧੀ ਪਰਿਵਾਰ ਦੇ ਚਰਨਾਂ 'ਚ ਹਾਜਰੀ ਭਰਨ ਚਲੇ ਗਏ। ਮਾਨ ਨੇ ਕਿਹਾ ਕਿ ਕਾਂਗਰਸੀਆਂ ਨੇ ਗੁਰੂ ਦੀ ਬੇਪਤੀ, ਕੋਟਕਪੂਰਾ ਗੋਲੀ ਕਾਂਡ, ਮਾਫੀਆ ਰਾਜ ਅਤੇ ਘਰ ਘਰ ਨੌਕਰੀ ਜਿਹੇ ਸਾਰੇ ਮੁੱਦੇ ਭੁਲਾ ਦਿੱਤੇ ਹਨ ਅਤੇ ਉਹ ਕੇਵਲ ਕੇਵਲ ਆਪਣੀ ਕੁਰਸੀ ਦੀ ਲੜਾਈ ਲੜ੍ਹ ਰਹੇ ਹਨ।
ਇਸ ਸਮੇਂ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਅਤੇ ਦਿੱਲੀ ਦੇ ਵਿਧਾਇਕ ਰਾਘਵ ਚੱਢਾ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਕਾਂਗਰਸ ਪਾਰਟੀ ਖੁਦ ਵੈਂਟੀਲੇਟਰ 'ਤੇ ਪਈ ਹੈ ਅਤੇ ਕੋਈ ਦਵਾਈ ਜਾਂ ਟੀਕਾ ਕਾਂਗਰਸ ਪਾਰਟੀ ਨੂੰ ਨਹੀਂ ਬਚਾਅ ਸਕਦਾ। ਇਸ ਲਈ ਪੰਜਾਬ ਵਿੱਚ ਕਾਂਗਰਸ ਪਾਰਟੀ ਨੂੰ ਵੋਟ ਦੇਣਾ ਆਪਣੀ ਵੋਟ ਦੀ ਬਰਬਾਦੀ ਕਰਨਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹੀ ਪੰਜਾਬੀਆਂ ਦੀ ਸਹੀ ਅਰਥਾਂ ਵਿੱਚ ਤਰਜਮਾਨੀ ਕਰ ਸਕਦੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਪੰਜਾਬ ਹਿਤੈਸ਼ੀ ਇਕੱਠੇ ਹੋ ਕੇ ਪੰਜਾਬ ਦੀ ਆਵਾਜ਼ ਬੁਲੰਦ ਕਰਨਗੇ।
ਸੁਖਪਾਲ ਖਹਿਰਾ ਤੇ ਕਾਂਗਰਸ ਪਾਰਟੀ ਵਿੱਚ ਸਾਮਲ ਹੋਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਆਪ ਆਗੂਆਂ ਨੇ ਕਿਹਾ ਕਿ ਖਹਿਰਾ ਤਕਰੀਬਨ ਦੋ ਸਾਲ ਪਹਿਲਾਂ ਹੀ ਪਾਰਟੀ ਨਾਲੋਂ ਅਲੱਗ ਹੋ ਚੁੱਕੇ ਹਨ ਅਤੇ ਇਸ ਤੋਂ ਬਾਅਦ ਉਨ੍ਹਾਂ ਨੇ ਆਪਣੀ ਪਾਰਟੀ ਦਾ ਗਠਨ ਵੀ ਕੀਤਾ ਸੀ ਪ੍ਰੰਤੂ ਲੋਕਾਂ ਨੇ ਉਨ੍ਹਾਂ ਨੂੰ ਨਕਾਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਦੀ ਵਿਧਾਨ ਸਭਾ ਤੋਂ ਬਰਖਾਸਤਗੀ ਲਈ ਆਮ ਆਦਮੀ ਪਾਰਟੀ ਵਾਰ ਵਾਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਗੁਜ਼ਾਰਿਸ਼ ਕਰਦੀ ਰਹੀ ਹੈ ਪ੍ਰੰਤੂ ਉਨ੍ਹਾਂ ਨੇ ਸਰਕਾਰ ਦੇ ਇਸ਼ਾਰਿਆਂ ਤੇ ਸੁਖਪਾਲ ਖਹਿਰਾ ਦੇ ਖਿਲਾਫ ਕੋਈ ਵੀ ਐਕਸ਼ਨ ਨਹੀਂ ਲਿਆ।ਉਨ੍ਹਾਂ ਕਿਹਾ ਕਿ ਸੁਖਪਾਲ ਖਹਿਰਾ ਲੋਕ ਹਿਤੈਸੀ ਹੋਣ ਦਾ ਕੇਵਲ ਨਾਟਕ ਕਰਦੇ ਹਨ, ਪਰ ਉਨ੍ਹਾਂ ਪੰਜਾਬ ਵਿਰੋਧੀ ਪਾਰਟੀ ਨਾਲ ਖੜ੍ਹੇ ਹੋ ਕੇ ਆਪਣੀ ਨੀਅਤ ਨੂੰ ਉਜਾਗਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੁਖਪਾਲ ਖਹਿਰਾ ਨੇ 84 ਦੇ ਕਤਲੇਆਮ ਲਈ ਜੰਿਮੇਵਾਰਾਂ ਨਾਲ ਖੜ੍ਹੇ ਹੋ ਕੇ ਖਾਲੜਾ ਪਰਿਵਾਰ ਅਤੇ ਪੰਥ ਦਰਦੀਆਂ ਨੂੰ ਧੋਖਾ ਦਿੱਤਾ ਹੈ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ