ਚੰਡੀਗੜ੍ਹ : ਪਿਛਲੇ ਕੁਝ ਹਫਤਿਆਂ ਵਿੱਚ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਦਰਮਿਆਨ ਤਿੱਖੀ ਬਿਆਨਬਾਜ਼ੀ ਚਲ ਰਹੀ ਹੈ ਅਤੇ ਇਸੇ ਕਾਰਨ ਪੰਜਾਬ ਕਾਂਗਰਸ ਵਿਚ ਚਲ ਰਹੇ ਕਲੇਸ਼ ਨੂੰ ਠੰਢਾ ਕਰਨ ਲਈ ਹਾਈਕਮਾਂਡ ਨੇ ਇਕ ਪੈਨਲ ਕਮੇਟੀ ਬਣਾਈ ਹੈ ਜਿਥੇ ਵਾਰੋ ਵਾਰੀ ਪੰਜਾਬ ਦੇ ਵਿਧਾਇਕ ਤੇ ਮੰਤਰੀ ਪੇਸ਼ ਹੋ ਚੁੱਕੇ ਹਨ ਅਤੇ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਵਿੱਚ ਬਣੀ ਪਾਰਟੀ ਦੇ ਪੈਨਲ ਨੂੰ ਮਿਲਣਗੇ ਅਤੇ ਆਪਣਾ ਪੱਖ ਰੱਖਣਗੇ। ਇਥੇ ਦਸ ਦਈਏ ਕਿ ਬੀਤੀ ਰਾਤ ਮੁੱਖ ਮੰਤਰੀ ਨੇ ਮੰਤਰੀਆਂ, ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨਾਲ ਮੁਲਾਕਾਤ ਕੀਤੀ ਸੀ। ਇਥੇ ਦਸਣਾ ਜ਼ਰੂਰੀ ਹੈ ਕਿ ਕਾਂਗਰਸ ਵਿਚ ਬਾਗ਼ੀ ਸੁਰਾਂ ਸਭ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਉਠਾਈਆਂ ਸਨ ਅਤੇ ਉਸ ਮਗਰੋਂ ਇਸੇ ਲੜੀ ਵਿਚ ਪੰਜਾਬ ਦੇ ਹੋਰ ਕਾਂਗਰਸੀ ਮੰਤਰੀ ਵੀ ਸ਼ਾਮਲ ਹੋ ਗਏ ਸਨ। ਦੱਸ ਦਈਏ ਕਿ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮੱਲੀਕਾਰਜੁਨ ਖੜਗੇ ਦੀ ਅਗਵਾਈ ਵਾਲੀ ਕਮੇਟੀ ਨੇ ਪਿਛਲੇ ਚਾਰ ਦਿਨਾਂ ਵਿੱਚ ਪੰਜਾਬ ਤੋਂ 100 ਤੋਂ ਵੱਧ ਨੇਤਾਵਾਂ ਦੀ ਰਾਏ ਲਈ ਹੈ। ਦਿੱਲੀ ਵਿਚ ਹਾਈਕਮਾਂਡ ਵਲੋਂ ਬਣਾਈ ਗਈ ਕਮੇਟੀ ਨੇ ਸੋਮਵਾਰ ਤੋਂ ਵੀਰਵਾਰ ਤੱਕ 100 ਤੋਂ ਵੱਧ ਨੇਤਾਵਾਂ ਨਾਲ ਗੱਲਬਾਤ ਕੀਤੀ। ਗੱਲਬਾਤ ਦਾ ਇਹ ਦੌਰ ਸ਼ੁੱਕਰਵਾਰ ਨੂੰ ਯਾਨੀ ਕਿ ਅੱਜ ਮੁੱਖ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਖ਼ਤਮ ਹੋਵੇਗਾ। ਇਸ Panel ਕਮੇਟੀ ਵਿੱਚ ਮੱਲੀਕਾਰਜੁਨ ਖੜਗੇ ਤੋਂ ਇਲਾਵਾ ਕਾਂਗਰਸ ਦੇ ਜਨਰਲ ਸੱਕਤਰ ਅਤੇ ਪੰਜਾਬ ਇੰਚਾਰਜ ਹਰੀਸ਼ ਰਾਵਤ ਅਤੇ ਦਿੱਲੀ ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਨੇਤਾ ਜੇਪੀ ਅਗਰਵਾਲ ਸ਼ਾਮਲ ਹਨ।