ਅੰਮ੍ਰਿਤਸਰ : 6 ਜੂਨ 1984 ਨੂੰ ਸਿੱਖ ਕੌਮ ਦੇ ਮਹਾਨ ਜਰਨੈਲ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਸ਼ਹਾਦਤ ਹੋਈ ਸੀ ਉਥੇ ਹੀ ਇਸ ਦਿਨ ਨੂੰ ਘੱਲੂਘਾਰਾ ਦਿਵਸ ਦੇ ਰੂਪ ਤੇ ਵੀ ਜਾਣਿਆ ਜਾਂਦਾ ਹੈ ਜੇਕਰ ਗੱਲ ਕੀਤੀ ਜਾਵੇ ਅੱਜ ਦੀ ਤਾਂ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਅਤੇ ਇਸ ਮੌਕੇ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੀ ਮੁੱਖ ਤੌਰ ਤੇ ਪਹੁੰਚੇ, ਜਾਣਕਾਰੀ ਅਨੁਸਾਰ ਅੱਜ ਸਿੱਖ ਸੰਗਤਾਂ ਨੇ ਮਿਲ ਕੇ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਹਨ ਅਤੇ ਇਸ ਦਾ ਭੋਗ ਛੇ ਤਰੀਕ ਨੂੰ ਪਵੇਗਾ। ਇਸ ਤੋਂ ਇਲਾਵਾ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਕੌਮ ਦੇ ਨਾਮ ਤੇ ਸੰਦੇਸ਼ ਦੇਣਗੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਕੱਠੇ ਹੋ ਕੇ ਛੇ ਜੂਨ ਵਾਲੇ ਦਿਨ ਮਨਾਉਣਾ ਚਾਹੀਦਾ ਹੈ ਅਤੇ ਹੁੱਲੜਬਾਜ਼ੀ ਨਹੀਂ ਕਰਨੀ ਚਾਹੀਦੀ l ਉਨ੍ਹਾਂ ਕਿਹਾ ਕਿ ਘੱਲੂਘਾਰੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜਿਨ੍ਹਾਂ ਨੂੰ ਗੋਲੀ ਲੱਗੀ ਸੀ ਉਨ੍ਹਾਂ ਨੂੰ ਗੁਰਦੁਆਰਾ ਗੁਰਬਖ਼ਸ਼ ਸਿੰਘ ਵਿਚ ਸੁਸ਼ੋਭਿਤ ਕੀਤਾ ਗਿਆ ਹੈ ਅਤੇ ਸੰਗਤਾਂ ਦੱਸ ਵਜੇ ਤੋਂ ਲੈ ਕੇ ਸੱਤ ਵਜੇ ਤੱਕ ਉਸ ਦੇ ਦਰਸ਼ਨ ਕਰ ਸਕਦੀਆਂ ਹਨ l ਸ਼੍ਰੋਮਣੀ ਕਮੇਟੀ ਨੇ 37 ਸਾਲ ਬਾਅਦ ਸੰਗਤਾਂ ਨੇ ਇਸ ਪਾਵਨ ਸਰੂਪ ਦੇ ਸੰਗਤਾਂ ਨੂੰ ਦਰਸ਼ਨ ਕਰਾਉਣ ਦਾ ਅਹਿਮ ਫ਼ੈਸਲਾ ਲਿਆ ਹੈ। 6 ਜੂਨ ਨੂੰ ਹਰ ਸਾਲ ਘੱਲੂਘਾਰਾ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣ ਵਾਲੇ ਸਮਾਗਮ ਵਿਚ ਧਾਰਮਿਕ ਅਤੇ ਵੱਖ-ਵੱਖ ਪੰਥਕ ਪਾਰਟੀਆਂ ਦੇ ਆਗੂ ਇਥੇ ਪਹੁੰਚਦੇ ਹਨ। ਇਸ ਸਮਾਗਮ ਤੋਂ ਪਹਿਲਾਂ 3,4,5 ਜੂਨ ਨੂੰ ਦਰਸ਼ਨਾਂ ਲਈ ਪਾਵਨ ਸਰੂਪ ਸੁਸ਼ੋਭਿਤ ਕਰ ਦਿੱਤੇ ਗਏ ਹਨ। ਇਨ੍ਹਾਂ ਤਿੰਨਾਂ ਦਿਨਾਂ ਵਿਚ ਸੰਗਤਾਂ ਪਾਵਨ ਸਰੂਪ ਦੇ ਦਰਸ਼ਨ ਕਰ ਸਕਣਗੇ।