Thursday, April 10, 2025

Chandigarh

ਐੱਨ.ਟੀ.ਐੱਸ.ਈ. ਦੀ ਮੁੱਢਲੀ ਪ੍ਰੀਖਿਆ ’ਚ 1.40 ਲੱਖ ਵਿਦਿਆਰਥੀਆਂ ਨੇ ਹਿੱਸਾ ਲਿਆ

June 04, 2021 04:55 PM
SehajTimes

ਚੰਡੀਗੜ :  ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਦੇਖ-ਰੇਖ ਹੇਠ ਸਰਕਾਰੀ ਸਕੂਲਾਂ ’ਚ ਵਿੱਚ ਪੜਦੇ 1,40,392 ਵਿਦਿਆਰਥੀਆਂ ਨੇ ਰਾਸ਼ਟਰੀ ਪ੍ਰਤੀਭਾ ਖੋਜ ਇਮਤਹਿਾਨ (ਐੱਨ.ਟੀ.ਐੱਸ.ਈ.) ਬੇਸ ਲਾਈਨ ਪ੍ਰੀਖਿਆ ਹਿੱਸਾ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਸਕੱਤਰ ਸ੍ਰੀ ਿਸ਼ਨ ਕੁਮਾਰ ਨੇ ਦੱਸਿਆ ਕਿ ਐੱਨ.ਟੀ.ਐੱਸ.ਈ. ਆਨਲਾਈਨ ਬੇਸਲਾਈਨ ਇਮਤਿਹਾਨ ਮੁਕਾਬਲਿਆਂ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਦੇ ਮੱਦੇਨਜ਼ਰ ਬੀਤੇ ਦਿਨੀਂ ਕਰਵਾਇਆ ਗਿਆ। ਇਸ ਵਿੱਚ ਦਸਵੀਂ ਵਿੱਚ ਪੜਦੇ ਕੁੱਲ 1,40,392 ਵਿਦਿਆਰਥੀਆਂ ਨੇ ਭਾਗ ਲਿਆ ਜਿਸ ਵਿੱਚੋਂ 10,046 ਵਿਦਿਆਰਥੀਆਂ ਨੇ 80 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ। ਉਹਨਾਂ ਦੱਸਿਆ ਕਿ 104 ਵਿਦਿਆਰਥੀਆਂ ਨੇ ਉੱਤਮ ਪ੍ਰਦਰਸ਼ਨ ਕਰਦਿਆਂ 100 ਫੀਸਦੀ ਅੰਕ ਲਏ। ਇਸ ਨਾਲ ਵਿਦਿਆਰਥੀਆਂ ਦੇ ਮਨੋਬਲ ਵਿੱਚ ਭਾਰੀ ਵਾਧਾ ਹੋਇਆ ਹੈ। ਉਨਾਂ ਇਹ ਵੀ ਦੱਸਿਆ ਕਿ ਐੱਨ.ਟੀ.ਐੱਸ.ਈ. ਦੀ ਮੁੱਢਲੀ ਪ੍ਰੀਖਿਆ ਵਿੱਚ ਜ਼ਿਲਾ ਪਠਾਨਕੋਟ ਅਤੇ ਗੁਰਦਾਸਪੁਰ ਦੇ ਸਰਕਾਰੀ ਸਕੂਲਾਂ ਵਿੱਚ ਪੜਦੇ ਦਸਵੀਂ ਦੇ 90 ਫੀਸਦੀ ਤੋਂ ਵੱਧ ਅਤੇ ਫਤਿਹਗੜ ਸਾਹਿਬ, ਅੰਮਿ੍ਰਤਸਰ, ਹੁਸ਼ਿਆਰਪੁਰ ਤੇ ਤਰਨਤਾਰਨ ਦੇ ਸਰਕਾਰੀ ਸਕੂਲਾਂ ’ਚ ਦਸਵੀਂ ਵਿੱਚ ਪੜਦੇ 75 ਫੀਸਦੀ ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਬੇਸਲਾਈਨ ਪ੍ਰੀਖਿਆ ਵਿੱਚ ਮੈਂਟਲ ਐਬਿਲਿਟੀ, ਗਣਿਤ, ਸਾਇੰਸ ਅਤੇ ਸਮਾਜਿਕ ਸਿੱਖਿਆ ਸਬੰਧੀ 30 ਸਵਾਲ ਵਿਦਿਆਰਥੀਆਂ ਨੂੰ ਹੱਲ ਕਰਨ ਲਈ ਦਿੱਤੇ ਗਏ ਸਨ। ਇਮਤਿਹਾਨ ਵਿੱਚ ਬੈਠੇ 1,40,392 ਵਿਦਿਆਰਥੀਆਂ ਨੇ ਬਣਦੇ ਸਵਾਲਾਂ ਦੇ ਵਿੱਚੋਂ 17,89,089 ਸਹੀ ਜਵਾਬ ਦਿੱਤੇ ਹਨ। ਇਸ ਨਾਲ ਵਿਦਿਆਰਥੀਆਂ ਦੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਵਿਸ਼ਲੇਸ਼ਣ ਕਰਨਾ ਅਧਿਆਪਕਾਂ ਅਤੇ ਸਕੂਲ ਮੁਖੀਆਂ ਲਈ ਬਹੁਤ ਲਾਹੇਵੰਦ ਰਹੇਗਾ। ਸਿੱਖਿਆ ਸਕੱਤਰ ਨੇ ਵਿਦਿਆਰਥੀਆਂ ਕਮਜ਼ੋਰ ਪੱਖਾਂ ’ਤੇ ਵਿਸ਼ੇਸ਼ ਧਿਆਨ ਦੇਣ ਲਈ ਜ਼ਿਲਾ ਅਤੇ ਬਲਾਕ ਮੈਂਟਰ ਨੂੰ ਨਿਰਦੇਸ਼ ਦਿੱਤੇ ਹਨ। ਉਨਾਂ ਨੇ ਵਿਦਿਆਰਥੀਆਂ ਦੇ ਬੱਡੀ ਗਰੁੱਪ ਬਣਾ ਕੇ ਉਹਨਾਂ  ਨੂੰ ਹੋਰ ਵਧੀਆ ਤਿਆਰੀ ਲਈ ਉਤਸ਼ਾਹਿਤ ਕਰਨ ਲਈ ਆਖਿਆ ਹੈ।

ਉਨਾਂ ਨੇ 80 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ’ਤੇ ਵਿਸ਼ੇਸ਼ ਧਿਆਨ ਕੇਂਦਰਤ ਕਰਨ ਦੇ ਸਮੂਹ ਜ਼ਿਲਾ ਸਿੱਖਿਆ ਅਫ਼ਸਰਾਂ ਨੂੰ ਹਦਾਇਤ ਕੀਤੀ ਤਾਂ ਜੋ ਵਿਦਿਆਰਥੀਆਂ ਦੀ ਲੋੜੀਂਦੀ ਅਗਵਾਈ ਕੀਤੀ ਜਾ ਸਕੇ ਅਤੇ ਉਹ ਭਵਿੱਖ ਵਿੱਚ ਵਧੀਆ ਨਤੀਜੇ ਕੱਢ ਸਕਣ।

ਉਨਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜਦੇ ਮੈਰੀਟੋਰੀਅਸ ਵਿਦਿਆਰਥੀਆਂ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਉਹ ਭਵਿੱਖ ਵਿੱਚ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਉੱਤਮ ਪ੍ਰਦਰਸ਼ਨ ਕਰ ਸਕਣ।

Have something to say? Post your comment

 

More in Chandigarh

ਵਿਸ਼ਵ ਹੋਮਿਓਪੈਥੀ ਦਿਵਸ: ਪੰਜਾਬ ‘ਚ ਜਲਦ ਬਣੇਗਾ ਸਰਕਾਰੀ ਹੋਮਿਓਪੈਥਿਕ ਮੈਡੀਕਲ ਕਾਲਜ ਅਤੇ ਹਸਪਤਾਲ

ਪੰਜਾਬ ਸਰਕਾਰ ਵਲੋਂ 8.21 ਕਰੋੜ ਦੀ ਲਾਗਤ ਨਾਲ ਤਿਆਰ ਬਿਰਧ ਘਰ ਕੈਬਨਿਟ ਮੰਤਰੀ ਬਲਜੀਤ ਕੌਰ ਅਤੇ ਮੀਤ ਹੇਅਰ ਵਲੋਂ ਬਜ਼ੁਰਗਾਂ ਨੂੰ ਸਮਰਪਿਤ

ਮੁੱਖ ਮੰਤਰੀ ਵੱਲੋਂ ਮਾਝਾ ਖੇਤਰ ਨੂੰ 135 ਕਰੋੜ ਰੁਪਏ ਦਾ ਤੋਹਫਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਰੋਡਵੇਜ ਪਨਬੱਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਨਾਲ ਮੀਟਿੰਗ

ਵਿਜੀਲੈਂਸ ਬਿਊਰੋ ਨੇ 3000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਕੀਤਾ ਗ੍ਰਿਫ਼ਤਾਰ

'ਯੁੱਧ ਨਸ਼ਿਆਂ ਵਿਰੁੱਧ': 40ਵੇਂ ਦਿਨ, ਪੰਜਾਬ ਪੁਲਿਸ ਨੇ 111 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 3.7 ਕਿਲੋ ਹੈਰੋਇਨ, 98 ਹਜ਼ਾਰ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ

ਹਰਿਆਣਾ ਦੇ ਰਾਜਪਾਲ ਵੱਲੋਂ "ਸੁਖਨਾ ਝੀਲ" ਬਾਰੇ ਹਰਪ੍ਰੀਤ ਸੰਧੂ ਦੀ ਚਿੱਤਰਕਲਾ ਦੀ ਘੁੰਢ ਚੁੱਕਾਈ

ਮੁੱਖ ਮੰਤਰੀ ਵੱਲੋਂ ਪਦ-ਉਨਤ ਹੋਏ ਪੀ.ਪੀ.ਐਸ. ਅਧਿਕਾਰੀਆਂ ਨੂੰ ਨਸ਼ਿਆਂ ਦੀ ਅਲਾਮਤ ਦੇ ਖਾਤਮੇ ਲਈ ਲਗਨ ਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ

ਪੰਜਾਬ ਸਿੱਖਿਆ ਕ੍ਰਾਂਤੀ: ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਦੇ ਸਰਕਾਰੀ ਸਕੂਲਾਂ ਵਿੱਚ 84.36 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਮੁੱਖ ਮੰਤਰੀ ਨੇ ਝੋਨੇ ਦੀ ਕਾਸ਼ਤ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ‘ਕਿਸਾਨ ਮਿਲਣੀ’ ਕਰਵਾਉਣ ਦੀ ਦਿੱਤੀ ਪ੍ਰਵਾਨਗੀ